Friday, May 17, 2024  

ਚੰਡੀਗੜ੍ਹ

30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

April 12, 2024

ਚੰਡੀਗੜ, 12 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ