Friday, May 17, 2024  

ਰਾਜਨੀਤੀ

ਕੇਜਰੀਵਾਲ ਆਬਕਾਰੀ ਨੀਤੀ ਘਪਲੇ ਦਾ ਮੁੱਖ ਸਾਜ਼ਿਸ਼ਘਾੜਾ : ਈਡੀ

April 25, 2024

ਏਜੰਸੀਆਂ
ਨਵੀਂ ਦਿੱਲੀ/25 ਅਪ੍ਰੈਲ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ ਵਿਚ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘਪਲੇ ਦੇ ਮੁੱਖ ਸਾਜ਼ਿਸ਼ਕਰਤਾ ਹਨ।
ਈਡੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਆਪਣੇ ਮੰਤਰੀਆਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨਾਲ ਮਿਲ ਕੇ ਇਸ ਘਪਲੇ ਨੂੰ ਅੰਜ਼ਾਮ ਦਿੱਤਾ ਅਤੇ ਉਹ ਆਬਕਾਰੀ ਨੀਤੀ ਵਿਚ ਦਿੱਤੇ ਗਏ ਫਾਇਦੇ ਦੇ ਬਦਲੇ ’ਚ ਸ਼ਰਾਬ ਕਾਰੋਬਾਰੀਆਂ ਤੋਂ ਰਿਸ਼ਵਤ ਮੰਗਣ ’ਚ ਸ਼ਾਮਲ ਸਨ। ਏਜੰਸੀ ਨੇ 734 ਪੰਨਿਆਂ ਦੇ ਆਪਣੇ ਜਵਾਬੀ ਹਲਫ਼ਨਾਮੇ ਵਿਚ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਆਬਕਾਰੀ ਨੀਤੀ ਘਪਲੇ ਦੇ ਮੁੱਖ ਸਾਜ਼ਿਸ਼ਕਰਤਾ ਹਨ। ਉਨ੍ਹਾਂ ਨੇ ਸਰਕਾਰ ਦੇ ਮੰਤਰੀਆਂ, ‘ਆਪ’ ਨੇਤਾਵਾਂ ਅਤੇ ਹੋਰ ਲੋਕਾਂ ਦੀ ਮਿਲੀਭੁਗਤ ਤੋਂ ਇਸ ਨੂੰ ਅੰਜ਼ਾਮ ਦਿੱਤਾ। ਕੇਜਰੀਵਾਲ ਨੇ ਕੁਝ ਚੋਣਵੇਂ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਆਬਕਾਰੀ ਨੀਤੀ 2021-22 ਨੂੰ ਤਿਆਰ ਕਰਨ ਦੀ ਸਾਜ਼ਿਸ਼ ਵਿਚ ਸ਼ਾਮਲ ਸਨ ਅਤੇ ਉਕਤ ਨੀਤੀ ਵਿਚ ਦਿੱਤੇ ਗਏ ਫਾਇਦੇ ਦੇ ਬਦਲੇ ਸ਼ਰਾਬ ਕਾਰੋਬਾਰੀਆਂ ਤੋਂ ਰਿਸ਼ਵਤ ਮੰਗਣ ਲਈ ਮਨੀ ਲਾਂਡਰਿੰਗ ਰੋਕੂ ਐਕਟ-2002 ਵਿਚ ਕੋਈ ਵੱਖਰੀ ਵਿਵਸਥਾ ਨਹੀਂ ਹੈ ਅਤੇ ਪਟੀਸ਼ਨਕਰਤਾ ਆਪਣੇ ਅਹੁਦਾ ਦਾ ਹਵਾਲਾ ਦੇ ਕੇ ਖ਼ੁਦ ਲਈ ਇਕ ਵਿਸ਼ੇਸ਼ ਸ਼੍ਰੇਣੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਈਡੀ ਨੇ ਕਿਹਾ ਕਿ ਤੱਥ ਆਧਾਰਿਤ ਅਪਰਾਧ ਲਈ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ, ਚਾਹੇ ਉਹ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਕਦੇ ਵੀ ਆਜ਼ਾਦ ਅਤੇ ਨਿਰਪੱਖ ਚੋਣਾਂ ਦਾ ਉਲੰਘਣ ਨਹੀਂ ਕਰ ਸਕਦੀ ਹੈ। ਗ੍ਰਿਫ਼ਤਾਰੀ ਨੂੰ ਉੱਚਿਤ ਠਹਿਰਾਉਂਦੇ ਹੋਏ ਈਡੀ ਨੇ ਕਿਹਾ ਕਿ ਕੇਜਰੀਵਾਲ ਗੋਆ ਚੋਣਾਂ ਵਿਚ ’ਆਪ’ ਦੀ ਮੁਹਿੰਮ ਵਿਚ ਅਪਰਾਧ ਤੋਂ ਇਕੱਠੀ ਆਮਦਨ ਦੇ ਇਸਤੇਮਾਲ ਵਿਚ ਵੀ ਸ਼ਾਲਮ ਸਨ।
ਅਦਾਲਤ ਨੇ 15 ਅਪ੍ਰੈਲ ਨੂੰ ਈਡੀ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਕੇਜਰੀਵਾਲ ਦੀ ਪਟੀਸ਼ਨ ’ਤੇ ਉਸ ਤੋਂ ਜਵਾਬ ਮੰਗਿਆ ਸੀ।
ਈਡੀ ਨੇ ਕਿਹਾ ਕਿ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਵਿਚ ਦਮ ਨਹੀਂ ਹੈ ਅਤੇ ਖਾਰਜ਼ ਕਰਨ ਯੋਗ ਹੈ। ਹਲਫ਼ਨਾਮੇ ’ਚ ਪ੍ਰਤੀਕਿਰਿਆ ਦਿੰਦੇ ਹੋਏ ’ਆਪ’ ਨੇ ਦੋਸ਼ ਲਾਇਆ ਕਿ ਈਡੀ ਝੂਠ ਬੋਲਣ ਦੀ ਮਸ਼ੀਨ ਬਣ ਗਈ ਹੈ। ਹਰ ਵਾਰ ਈਡੀ ਭਾਜਪਾ ਦੇ ਕਹਿਣ ’ਤੇ ਨਵੇਂ-ਨਵੇਂ ਝੂਠ ਲੈ ਕੇ ਆਉਂਦੀ ਹੈ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰਰ ਦੀ ਆਬਕਾਰੀ ਨੀਤੀ ਤਿਆਰ ਕਰਨ ਅਤੇ ਅਮਲ ਵਿਚ ਲਿਆਉਣ ’ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹਨ। ਸਬੰਧਤ ਨੀਤੀ ਨੂੰ ਬਾਅਦ ਵਿਚ ਰੱਦ ਕਰ ਦਿੱਤਾ ਗਿਆ ਸੀ। ਈਡੀ ਨੇ ਇਸ ਮਾਮਲੇ ਵਿਚ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਤਿਹਾੜ ਜੇਲ੍ਹ ਵਿਚ ਬੰਦ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ NCW ਨੇ CM ਕੇਜਰੀਵਾਲ ਦੇ PS ਨੂੰ ਸੰਮਨ ਕੀਤਾ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ NCW ਨੇ CM ਕੇਜਰੀਵਾਲ ਦੇ PS ਨੂੰ ਸੰਮਨ ਕੀਤਾ

ਦਿੱਲੀ ਪੁਲਿਸ ਦੀ ਟੀਮ ਸਵਾਤੀ ਮਾਲੀਵਾਲ ਦੇ ਘਰ

ਦਿੱਲੀ ਪੁਲਿਸ ਦੀ ਟੀਮ ਸਵਾਤੀ ਮਾਲੀਵਾਲ ਦੇ ਘਰ

'ਜੇ ਤੁਸੀਂ 'ਆਪ' ਨੂੰ ਵੋਟ ਦਿੰਦੇ ਹੋ, ਮੈਂ ਜੇਲ੍ਹ ਨਹੀਂ ਜਾਵਾਂਗਾ', ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 'ਅਪੀਲ' ਵੱਲ SC ਦਾ ਧਿਆਨ ਦਿਵਾਇਆ

'ਜੇ ਤੁਸੀਂ 'ਆਪ' ਨੂੰ ਵੋਟ ਦਿੰਦੇ ਹੋ, ਮੈਂ ਜੇਲ੍ਹ ਨਹੀਂ ਜਾਵਾਂਗਾ', ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 'ਅਪੀਲ' ਵੱਲ SC ਦਾ ਧਿਆਨ ਦਿਵਾਇਆ

ਲਖਨਊ : ਕਾਂਗਰਸ ਪ੍ਰਧਾਨ ਖੜਗੇ ਨੇ ਕੀਤਾ ‘ਇੰਡੀਆ ਗੱਠਜੋੜ’ ਦੀ ਜਿੱਤ ਦਾ ਦਾਅਵਾ

ਲਖਨਊ : ਕਾਂਗਰਸ ਪ੍ਰਧਾਨ ਖੜਗੇ ਨੇ ਕੀਤਾ ‘ਇੰਡੀਆ ਗੱਠਜੋੜ’ ਦੀ ਜਿੱਤ ਦਾ ਦਾਅਵਾ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ

ਪੰਜਾਬ ਲਈ ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਪੰਜਾਬ ਲਈ ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਪੀਐਮ ਮੋਦੀ ਵੱਲੋਂ ਵਾਰਾਣਸੀ ’ਚ ਰੋਡ ਸ਼ੋਅ

ਪੀਐਮ ਮੋਦੀ ਵੱਲੋਂ ਵਾਰਾਣਸੀ ’ਚ ਰੋਡ ਸ਼ੋਅ

ਲੋਕ ਸਭਾ ਚੋਣਾਂ-2024 : ਚੌਥੇ ਗੇੜ ’ਚ ਪਈਆਂ 63 ਫੀਸਦੀ ਵੋਟਾਂ

ਲੋਕ ਸਭਾ ਚੋਣਾਂ-2024 : ਚੌਥੇ ਗੇੜ ’ਚ ਪਈਆਂ 63 ਫੀਸਦੀ ਵੋਟਾਂ

ਸੰਵਿਧਾਨ ਦੇ ਸਨਮਾਨ 'ਚ, ਆਮ ਆਦਮੀ ਪਾਰਟੀ ਮੈਦਾਨ 'ਚ '' - ਪਵਨ ਟੀਨੂੰ

ਸੰਵਿਧਾਨ ਦੇ ਸਨਮਾਨ 'ਚ, ਆਮ ਆਦਮੀ ਪਾਰਟੀ ਮੈਦਾਨ 'ਚ '' - ਪਵਨ ਟੀਨੂੰ