Friday, May 17, 2024  

ਅਪਰਾਧ

ਨਵੀਂ ਮੁੰਬਈ ’ਚ 11 ਨਾਈਜ਼ੀਰੀਅਨ ਗ੍ਰਿਫ਼ਤਾਰ, 1.61 ਕਰੋੜ ਦੇ ਨਸ਼ੀਲੇ ਪਦਾਰਥ ਮਿਲੇ

April 27, 2024

ਏਜੰਸੀਆਂ
ਠਾਣੇ/27 ਅਪ੍ਰੈਲ : ਪੁਲਿਸ ਨੇ ਸ਼ਨੀਵਾਰ ਨੂੰ ਨਵੀਂ ਮੁੰਬਈ ਵਿੱਚ 11 ਨਾਈਜ਼ੀਰੀਅਨ ਨਾਗਰਿਕਾਂ ਨੂੰ ਅਧਿਕਤੌਰ ’ਤੇ ਡਰੱਗ ਰੈਕਟ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 1.61 ਕਰੋੜ ਰੁਪਏ ਦੀ ਕੋਕੀਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀ ਅਨੁਸਾਰ ਇਹ ਗ੍ਰਿਫ਼ਤਾਰੀਆ ਸ਼ੁੱਕਰਵਾਰ ਤੋਂ ਕੀਤੀ ਛਾਪੇਮਾਰੀ ਤੋਂ ਬਾਅਦ ਹੋਈਆਂ।
ਇਹ ਸੂਚਨਾ ਮਿਲਣ ’ਤੇ ਕਿ ਨਵੀਂ ਮੁੰਬਈ ਦੇ ਵਾਸ਼ੀ ਦੇ ਕੋਪਰੀਗਾਂਓ ’ਚ ਰਹਿਣ ਵਾਲੇ ਕੁਝ ਨਾਈਜ਼ੀਰੀਅਨ ਨਾਗਰਿਕ ਡਰੱਗ ਰੈਕਟ ਚਲਾ ਰਹੇ ਹਨ, ਪੁਲਿਸ ਦੇ ਮਨੁੱਖੀ ਤਸਕਰੀ ਰੋਕੋ ਸੈਲ (ਏਐਚਟੀਸੀ) ਵੱਲੋਂ ਇੱਕ ਫਲੈਟ ਵਿੱਚ ਛਾਪਾ ਮਾਰਿਆ ਗਿਆ ਅਤੇ ਉਥੋਂ ਨਸ਼ੀਲੇ ਪਦਾਰਥ ਜ਼ਬਤ ਕੀਤੇ। ਪੁਲਿਸ ਅਧਿਕਾਰੀ ਨੇ ਦੱਸਿਆ ਗ੍ਰਿਫ਼ਤਾਰ ਕੀਤੇ ਗਏ 11 ਨਾਈਜ਼ੀਰੀਅਨ 30 ਤੋਂ 50 ਸਾਲ ਦੀ ਉਮਰ ਦੇ ਹਨ। ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ ਜ਼ਿਆਦਾਤਰ ਕੋਕੀਨ ਸ਼ਾਮਲ ਹੈ। ਇਸ ਦੇ ਨਾਲ ਹੀ ਮੈਫੇਡਰੋਨ ਅਤੇ ਐਮਡੀਐਮਏ ਵੀ ਫੜੇ ਗਏ ਨਸ਼ੀਲੇ ਪਦਾਰਥਾਂ ਵਿੱਚ ਸ਼ਾਮਲ ਹੈ। ਫੜੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ 1 ਕਰੋੜ 61 ਲੱਖ ਰੁਪਏ ਦੱਸੀ ਗਈ ਹੈ। ਪੁਲਿਸ ਅਨੁਸਾਰ ਫੜੇ ਗਏ ਮੁਲਜ਼ਮਾਂ ਕੋਲੋਂ 25 ਲੱਖ ਰੁਪਏ ਦੇ ਮੋਬਾਇਲ ਫੋਨ ਅਤੇ ਹੋਰ ਸਾਮਾਨ ਜ਼ਬਤ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਵਾਸ਼ੀ ਦੇ ਏਪੀਐਮਸੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਸਾਮ 'ਚ ਪ੍ਰੀਖਿਆ ਦੇ ਨਤੀਜਿਆਂ ਤੋਂ ਨਾਖੁਸ਼ 12ਵੀਂ ਜਮਾਤ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ

ਅਸਾਮ 'ਚ ਪ੍ਰੀਖਿਆ ਦੇ ਨਤੀਜਿਆਂ ਤੋਂ ਨਾਖੁਸ਼ 12ਵੀਂ ਜਮਾਤ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ

ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਸ਼ੱਕੀ ਗੈਂਡੇ ਦੇ ਸ਼ਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ

ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਸ਼ੱਕੀ ਗੈਂਡੇ ਦੇ ਸ਼ਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ

ਦੱਖਣੀ ਕਸ਼ਮੀਰ ਦੇ ਸ਼ੋਪੀਆਂ 'ਚ ਦੋ ਅੱਤਵਾਦੀ ਸਾਥੀ ਗ੍ਰਿਫਤਾਰ

ਦੱਖਣੀ ਕਸ਼ਮੀਰ ਦੇ ਸ਼ੋਪੀਆਂ 'ਚ ਦੋ ਅੱਤਵਾਦੀ ਸਾਥੀ ਗ੍ਰਿਫਤਾਰ

ਹਾਕੀ ਖਿਡਾਰਨ ਸੁਮਨਦੀਪ ਕੌਰ ਖ਼ੁਦਕੁਸ਼ੀ ਮਾਮਲੇ ’ਚ ਮਿ੍ਰਤਕਾ ਦੀ ਭਰਜਾਈ ਗਿ੍ਰਫ਼ਤਾਰ

ਹਾਕੀ ਖਿਡਾਰਨ ਸੁਮਨਦੀਪ ਕੌਰ ਖ਼ੁਦਕੁਸ਼ੀ ਮਾਮਲੇ ’ਚ ਮਿ੍ਰਤਕਾ ਦੀ ਭਰਜਾਈ ਗਿ੍ਰਫ਼ਤਾਰ