Friday, May 17, 2024  

ਅਪਰਾਧ

ਨੌਜਵਾਨ ਨੂੰ ਜ਼ਹਿਰੀਲੀ ਵਸਤੂ ਪਿਲਾ ਕੇ ਕਤਲ ਕਰਨ ਦੇ ਦੋਸ਼ ਹੇਠ ਇੱਕ ਔਰਤ ਸਣੇ ਦੋ ਗ੍ਰਿਫਤਾਰ

April 29, 2024

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਤਿੰਨ ਧੀਆਂ ਦੇ ਪਿਤਾ ਦਾ ਹੋਇਆ ਕਤਲ : ਐਸ.ਐਚ.ਓ. ਅਮਰਦੀਪ ਸਿੰਘ

ਸ੍ਰੀ ਫ਼ਤਹਿਗੜ੍ਹ ਸਾਹਿਬ, 29 ਅਪ੍ਰੈਲ (ਰਵਿੰਦਰ ਸਿੰਘ ਢੀਂਡਸਾ) :  ਫ਼ਤਹਿਗੜ੍ਹ ਸਾਹਿਬ ਵਿਖੇ ਇੱਕ 30 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤਾਂ 'ਚ ਹੋਈ ਮੌਤ ਦੇ ਮਾਮਲੇ ਨੂੰ ਕੁਝ ਹੀ ਘੰਟਿਆਂ 'ਚ ਸੁਲਝਾਉਣ ਦਾ ਦਾਅਵਾ ਕਰਦੇ ਹੋਏ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਕਤਲ ਦੇ ਦੋਸ਼ ਹੇਠ ਇੱਕ ਔਰਤ ਸਣੇ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ।ਐਸ.ਐਚ.ਓ. ਥਾਣਾ ਫ਼ਤਹਿਗੜ੍ਹ ਸਾਹਿਬ ਇੰਸਪੈਕਟਰ ਅਮਰਦੀਪ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਬਲ ਸਿੰਘ ਵਾਸੀ ਪਿੰਡ ਮੰਡੋਫਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦਾ ਲੜਕਾ ਬਿਕਰਮਜੀਤ ਸਿੰਘ ਆਪਣੀ ਪਤਨੀ ਅਤੇ ਤਿੰਨ ਧੀਆਂ ਸਮੇਤ ਮੌਡਰਨ ਵੈਲੀ ਫ਼ਤਹਿਗੜ੍ਹ ਸਾਹਿਬ ਵਿਖੇ ਕਿਰਾਏ 'ਤੇ ਰਹਿੰਦਾ ਸੀ।ਜੋ ਕਿ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ ਦੇ ਪੈਰ 'ਤੇ ਜ਼ਖਮ ਹੋਣ ਕਾਰਨ ਬਿਕਰਮਜੀਤ ਸਿੰਘ ਬੀਤੇ ਕਰੀਬ ਇੱਕ ਡੇਢ ਮਹੀਨੇ ਤੋਂ ਕੰਮ 'ਤੇ ਨਹੀਂ ਜਾ ਪਾ ਰਿਹਾ ਸੀ।ਕਾਬਲ ਸਿੰਘ ਨੇ ਦੱਸਿਆ ਕਿ ਉਸਦੇ ਲੜਕੇ ਬਿਕਰਮਜੀਤ ਸਿੰਘ ਨੇ ੳਸਨੂੰ ਦੱਸਿਆ ਸੀ ਕਿ ਉਸਨੇ ਹਰਵਿੰਦਰ ਕੌਰ ਵਾਸੀ ਰੰਧਾਵਾ ਕਲੋਨੀ ਫ਼ਤਹਿਗੜ੍ਹ ਸਾਹਿਬ ਨੂੰ ਪੈਸੇ ਉਧਾਰ ਦਿੱਤੇ ਸਨ ਪਰ ਜਦੋਂ ਹੁਣ ਉਸਨੂੰ ਪੈਸਿਆਂ ਦੀ ਕਾਫੀ ਜ਼ਰੂਰਤ ਹੈ ਤਾਂ ਹਰਵਿੰਦਰ ਕੌਰ ਪੈਸੇ ਵਾਪਸ ਕਰਨ ਲਈ ਟਾਲ ਮਟੋਲ ਕਰੀ ਜਾ ਰਹੀ ਹੈ।ਕਾਬਲ ਸਿੰਘ ਨੇ ਦੱਸਿਆ ਕਿ ਕੱਲ੍ਹ 28 ਅਪ੍ਰੈਲ ਨੂੰ ਸ਼ਾਮ ਕਰੀਬ 4 ਵਜੇ ਹਰਵਿੰਦਰ ਕੌਰ ਦਾ ਨੌਕਰ ਮਾੜੂ ਬਿਕਰਮਜੀਤ ਸਿੰਘ ਨੂੰ ਮੌਡਰਨ ਵੈਲੀ ਵਾਲੇ ਘਰ ਤੋਂ ਐਕਟਿਵਾ ਸਕੂਟਰ 'ਤੇ ਬਿਠਾ ਕੇ ਹਰਵਿੰਦਰ ਕੌਰ ਦੇ ਘਰ ਲੈ ਗਿਆ ਜਿਸ ਤੋਂ ਬਾਅਦ ਸ਼ਾਮ ਕਰੀਬ 7 ਵਜੇ ਉਹ ਬਿਕਰਮਜੀਤ ਸਿੰਘ ਨੂੰ ਵਾਪਸ ਘਰ ਛੱਡ ਗਿਆ ਤੇ ਘਰ ਆ ਕੇ ਬਿਕਰਮਜੀਤ ਸਿੰਘ ਨੇ ਉਸਨੂੰ ਦੱਸਿਆ ਕਿ ਹਰਵਿੰਦਰ ਕੌਰ ਨੇ ੳਸਨੂੰ ਪੈਸੇ ਵਾਪਸ ਦੇਣ ਦੇ ਬਹਾਨੇ ਘਰ ਬੁਲਾਇਆ ਸੀ ਜਿੱਥੇ ਉਸਨੂੰ ਕਾਫੀ ਜ਼ਲੀਲ ਕੀਤਾ ਗਿਆ ਤੇ ਧੱਕੇ ਨਾਲ ਉਸਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾ ਦਿੱਤੀ ਗਈ।ਥੋੜ੍ਹੀ ਦੇਰ ਬਾਅਦ ਬਿਕਰਮਜੀਤ ਸਿੰਘ ਦੀ ਤਬੀਅਤ ਕਾਫੀ ਜ਼ਿਆਦਾ ਵਿਗੜ ਗਈ ਜਿਸ ਨੂੰ ਉਸ ਵੱਲੋਂ ਇਲਾਜ਼ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਬਿਕਰਮਜੀਤ ਸਿੰਘ ਨੂੰ ਮਿ੍ਰਤਕ ਕਰਾਰ ਦਿੱਤਾ।ਕਾਬਲ ਸਿੰਘ ਨੇ ਦੋਸ਼ ਲਗਾਇਆ ਕਿ ਉਧਾਰ ਦਿੱਤੇ ਪੈਸੇ ਵਾਪਸ ਮੰਗਣ ਕਰਕੇ ਹੀ ਹਰਵਿੰਦਰ ਕੌਰ ਅਤੇ ਉਸਦੇ ਨੌਕਰ ਮਾੜੂ ਨੇ ਉਸਦੇ ਲੜਕੇ ਬਿਕਰਮਜੀਤ ਸਿੰਘ ਦਾ ਕਤਲ ਕੀਤਾ ਹੈ।ਐਸ.ਐਚ.ਓ. ਇੰਸਪੈਕਟਰ ਅਮਰਦੀਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਅ/ਧ 302,34 ਆਈ.ਪੀ.ਸੀ. ਤਹਿਤ ਦਰਜ ਕੀਤੇ ਗਏ ਮੁਕੱਦਮੇ 'ਚ ਹਰਵਿੰਦਰ ਕੌਰ ਵਾਸੀ ਰੰਧਾਵਾ ਕਲੋਨੀ ਫ਼ਤਹਿਗੜ੍ਹ ਸਾਹਿਬ ਅਤੇ ਮਾੜੂ ਵਾਸੀ ਪਿੰਡ ਨੰਦਪੁਰ ਕਲੌੜ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਤਫਤੀਸ਼ ਜਾਰੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਸਾਮ 'ਚ ਪ੍ਰੀਖਿਆ ਦੇ ਨਤੀਜਿਆਂ ਤੋਂ ਨਾਖੁਸ਼ 12ਵੀਂ ਜਮਾਤ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ

ਅਸਾਮ 'ਚ ਪ੍ਰੀਖਿਆ ਦੇ ਨਤੀਜਿਆਂ ਤੋਂ ਨਾਖੁਸ਼ 12ਵੀਂ ਜਮਾਤ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ

ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਸ਼ੱਕੀ ਗੈਂਡੇ ਦੇ ਸ਼ਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ

ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਸ਼ੱਕੀ ਗੈਂਡੇ ਦੇ ਸ਼ਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ

ਦੱਖਣੀ ਕਸ਼ਮੀਰ ਦੇ ਸ਼ੋਪੀਆਂ 'ਚ ਦੋ ਅੱਤਵਾਦੀ ਸਾਥੀ ਗ੍ਰਿਫਤਾਰ

ਦੱਖਣੀ ਕਸ਼ਮੀਰ ਦੇ ਸ਼ੋਪੀਆਂ 'ਚ ਦੋ ਅੱਤਵਾਦੀ ਸਾਥੀ ਗ੍ਰਿਫਤਾਰ

ਹਾਕੀ ਖਿਡਾਰਨ ਸੁਮਨਦੀਪ ਕੌਰ ਖ਼ੁਦਕੁਸ਼ੀ ਮਾਮਲੇ ’ਚ ਮਿ੍ਰਤਕਾ ਦੀ ਭਰਜਾਈ ਗਿ੍ਰਫ਼ਤਾਰ

ਹਾਕੀ ਖਿਡਾਰਨ ਸੁਮਨਦੀਪ ਕੌਰ ਖ਼ੁਦਕੁਸ਼ੀ ਮਾਮਲੇ ’ਚ ਮਿ੍ਰਤਕਾ ਦੀ ਭਰਜਾਈ ਗਿ੍ਰਫ਼ਤਾਰ