Friday, May 17, 2024  

ਖੇਤਰੀ

ਛੱਤੀਸਗੜ੍ਹ : ਮੁਕਾਬਲੇ ’ਚ 2 ਔਰਤਾਂ ਸਣੇ 9 ਨਕਸਲੀ ਢੇਰ

April 30, 2024

ਏਜੰਸੀਆਂ
ਨਾਰਾਇਣਪੁਰ, 30 ਅਪ੍ਰੈਲ : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਾਰਾਇਣਪੁਰ ਅਤੇ ਕਾਂਕੇਰ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ’ਚ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ’ਚ 2 ਮਹਿਲਾ ਨਕਸਲੀਆਂ ਸਮੇਤ 9 ਨਕਸਲੀਆਂ ਨੂੰ ਮਾਰ ਮੁਕਾਇਆ। ਪੁਲਿਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਿਆਂ ਦੇ ਟੇਕਮੇਟਾ ਅਤੇ ਕਾਕੂਰ ਪਿੰਡ ਦੇ ਮੱਧ ਜੰਗਲ ’ਚ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ’ਚ 2 ਮਹਿਲਾ ਸਮੇਤ 9 ਨਕਸਲੀਆਂ ਨੂੰ ਮਾਰ ਸੁੱਟਿਆ ਹੈ। ਉਨ੍ਹਾਂ ਦੱਸਿਆ ਕਿ ਨਾਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਦੇ ਸਰਹੱਦੀ ਅਬੂਝਮਾੜ ਖੇਤਰ ’ਚ ‘ਜ਼ਿਲ੍ਹਾ ਰਿਜ਼ਰਵ ਗਾਰਡ’ (ਡੀਆਰਜੀ) ਅਤੇ ਵਿਸ਼ੇਸ਼ ਕਾਰਜ ਫ਼ੋਰਸ (ਐਸਟੀਐਫ) ਦੇ ਸਾਂਝੇ ਦਲ ਨੂੰ ਨਕਸਲ ਵਿਰੋਧੀ ਮੁਹਿੰਮ ’ਤੇ ਰਵਾਨਾ ਕੀਤਾ ਗਿਆ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਮੰਗਲਵਾਰ ਸਵੇਰੇ ਲਗਭਗ 6 ਵਜੇ ਜਦੋਂ ਸੁਰੱਖਿਆ ਫ਼ੋਰਸ ਦੇ ਜਵਾਨ ਟੇਕਮੇਟਾ ਅਤੇ ਕਾਕੂਰ ਪਿੰਡ ਦੇ ਮੱਧ ਜੰਗਲ ’ਚ ਸਨ, ਉਦੋਂ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫ਼ੋਰਸਾਂ ਨੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਕੁਝ ਦੇਰ ਬਾਅਦ ਸੁਰੱਖਿਆ ਫ਼ੋਰਸਾਂ ਨੇ ਜਦੋਂ ਹਾਦਸੇ ਵਾਲੀ ਥਾਂ ਦੀ ਤਲਾਸ਼ੀ ਲਈ, ਉਦੋਂ ਉੱਥੇ ਦੋ ਔਰਤਾਂ ਸਮੇਤ 9 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ’ਚ ਖੋਜ ਮੁਹਿੰਮ ਦੌਰਾਨ ਨਕਸਲੀ ਡੇਰੇ ਤੋਂ ਇਕ ਏ.ਕੇ. 47 ਰਾਈਫਲ ਸਮੇਤ ਕਈ ਹਥਿਆਰ, ਗੋਲਾ ਬਾਰੂਦ ਅਤੇ ਰੋਜ਼ਾਨਾ ਇਸਤੇਮਾਲ ਕਰਨ ਵਾਲਾ ਸਾਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ’ਚ ਖੋਜ ਮੁਹਿੰਮ ਜਾਰੀ ਹੈ ਅਤੇ ਮੁਕਾਬਲੇ ਦੇ ਸੰਬੰਧ ’ਚ ਵੱਧ ਜਾਣਕਾਰੀ ਲਈ ਜਾ ਰਹੀ ਹੈ। ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਕਾਂਕੇਰ ਜ਼ਿਲ੍ਹਿਆਂ ’ਚ ਇਸ ਮਹੀਨੇ ਦੀ 16 ਤਾਰੀਖ਼ ਨੂੰ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ’ਚ 29 ਨਕਸਲੀਆਂ ਨੂੰ ਮਾਰ ਸੁੱਟਿਆ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ