Friday, May 17, 2024  

ਖੇਤਰੀ

ਮੂਸੇਵਾਲਾ ਕਤਲ ਕਾਂਡ : ਯੂਪੀ ਪੁਲਿਸ ਵੱਲੋਂ ਹਥਿਆਰਾਂ ਸਮੇਤ 3 ਗ੍ਰਿਫ਼ਤਾਰ

April 30, 2024

ਏਜੰਸੀਆਂ
ਬੁਲੰਦ ਸ਼ਹਿਰ/30 ਅਪ੍ਰੈਲ : ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ’ਚ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਕਤਲ ਕੇਸ ’ਚ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਸਕਰ ਸ਼ਾਹਬਾਜ਼ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੱਸਣਾ ਬਣਦਾ ਹੈ ਐਨਆਈਏ ਪਹਿਲਾਂ ਹੀ ਸ਼ਾਹਬਾਜ਼ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਉਸ ਨੂੰ ਅਦਾਲਤ ’ਚ ਵੀ ਭੇਜ ਦਿੱਤਾ। ਪੁਲਿਸ ਨੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਪੁਲਿਸ ਨੂੰ ਬਦਮਾਸ਼ਾਂ ਕੋਲੋਂ 3 ਪਿਸਤੌਲ, 2 ਬੰਦੂਕਾਂ ਅਤੇ ਕਾਰਤੂਸ ਸਣੇ ਇੱਕ ਥਾਰ ਗੱਡੀ ਬਰਾਮਦ ਕੀਤੀ ਹੈ। ਐਸਐਸਪੀ ਸ਼ਲੋਕ ਕੁਮਾਰ ਨੇ ਹਥਿਆਰਾਂ ਦੇ ਤਸਕਰ ਦੇ ਸਾਥੀ ਰਿਜ਼ਵਾਨ ’ਤੇ 25,000 ਰੁਪਏ ਦੇ ਇਨਾਮ ਦਾ ਐਲਾਨ ਰੱਖਿਆ ਹੈ। ਐਨਆਈਏ ਨੇ ਪਿਛਲੇ ਸਾਲ ਦੱਸਿਆ ਸੀ ਕਿ ਸ਼ਾਹਬਾਜ਼ ਅੰਸਾਰੀ ਮੂਸੇਵਾਲਾ ਦੀ ਹੱਤਿਆ ’ਚ ਹਥਿਆਰਾਂ ਦੇ ਸਪਲਾਇਰ ਅਤੇ ਲਾਰੈਂਸ ਗੈਂਗ ਦੇ ਵਿਚਕਾਰ ਇੱਕ ਵਿਚੋਲਾ ਸੀ। ਉਸ ਨੂੰ ਐਨਆਈਏ ਨੇ 8 ਦਸੰਬਰ 2022 ਨੂੰ ਬੁਲੰਦਸ਼ਹਿਰ (ਉੱਤਰ ਪ੍ਰਦੇਸ਼) ਤੋਂ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ 2 ਹਵਾਲਾ ਸੰਚਾਲਕਾਂ ਹਾਮਿਦ ਅਤੇ ਫੌਜੀ ਦੇ ਨਾਂ ਸਾਹਮਣੇ ਆਏ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ