Thursday, May 02, 2024  

ਪੰਜਾਬ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਕਰ'ਤਾ ਕਤਲ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਕਰ'ਤਾ ਕਤਲ

ਤਰਨਤਾਰਨ ਦੇ ਰੇਲਵੇ ਸਟੇਸ਼ਨ ਦੇ ਕੋਲ ਝੁੱਗੀਆਂ ’ਚ ਰਹਿੰਦੇ ਵਿਅਕਤੀ ਨੂੰ ਪੀਰ ਦੀ ਜਗ੍ਹਾ ’ਤੇ ਸਿਗਰਟ ਪੀ ਰਹੇ ਨੌਜਵਾਨਾਂ ਨੂੰ ਰੋਕਣਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਉਨ੍ਹਾਂ ਨੇ ਉਸ ਦੇ ਸਿਰ ਵਿਚ ਇੱਟ ਮਾਰ ਕੇ ਕਤਲ ਕਰ ਦਿੱਤਾ। ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਦੋ ਜਣਿਆਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਲਿਆ ਹੈ। ਜਦੋਕਿ ਲਾਸ਼ ਦਾ ਪੋਸਟਮਾਰਟਮ ਵੀਰਵਾਰ ਨੂੰ ਕਰਵਾਇਆ ਜਾਵੇਗਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਦੌਰਾ

ਯੂਨੀਵਰਸਿਟੀ ਸਕੂਲ ਆਫ ਲਾਅ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਨਾਲ-ਨਾਲ ਜ਼ਿਲ੍ਹਾ ਅਦਾਲਤ ਦਾ ਵਿਦਿਅਕ ਦੌਰਾ ਕੀਤਾ।ਵਿਦਿਆਰਥੀਆਂ ਨੇ ਚਾਰ ਫੈਕਲਟੀ ਮੈਂਬਰਾਂ ਨਾਲ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦਾ ਦੌਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪ੍ਰਿਤ ਪਾਲ ਸਿੰਘ ਅਤੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਦੀ ਸਰਪ੍ਰਸਤੀ ਹੇਠ ਕੀਤਾ। 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਕਰਵਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਕਰਵਾਇਆ ਗਿਆ"ਭੋਜਨ-ਗ੍ਰਹਿ-ਸਿਹਤ" ਵੈਬੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ  ਵਿਖੇ ਡਾ. ਹਰਨੀਤ ਬਿਲਿੰਗ, ਪ੍ਰੋਗਰਾਮ ਕੋਆਰਡੀਨੇਟਰ, ਦੀ ਦੇਖਰੇਖ ਵਿਚ ਸ਼ਾਕਾਹਾਰੀ ਖੁਰਾਕ ਨੂੰ ਅਪਣਾਉਣ ਦੇ ਲਾਭਾਂ ਬਾਰੇ ਚਾਨਣਾ ਪਾਉਂਦਿਆਂ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਇਹ ਵੈਬੀਨਾਰ "ਅਡਾਪਟ ਏ ਕਾਲਜ" ਪਹਿਲਕਦਮੀ ਦੇ ਤਹਿਤ ਵੇਗਨ ਆਊਟਰੀਚ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ।  ਵੈਬੀਨਾਰ ਦਾ ਉਦੇਸ਼ ਭਾਗੀਦਾਰਾਂ ਨੂੰ ਸਿਹਤ, ਜਾਨਵਰਾਂ ਅਤੇ ਵਾਤਾਵਰਣ 'ਤੇ ਖੁਰਾਕ ਵਿਕਲਪਾਂ ਦੇ ਡੂੰਘੇ ਪ੍ਰਭਾਵ ਬਾਰੇ ਜਾਗਰੂਕ ਕਰਨਾ ਸੀ। 

ਦੋ ਰੋਜ਼ਾ ਡੀਬੀਯੂ ਯੂਥ ਫੈਸਟ ਦੀ ਓਵਰ ਆਲ ਟਰਾਫੀ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਜਿੱਤੀ

ਦੋ ਰੋਜ਼ਾ ਡੀਬੀਯੂ ਯੂਥ ਫੈਸਟ ਦੀ ਓਵਰ ਆਲ ਟਰਾਫੀ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਜਿੱਤੀ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਯੂਥ ਫੈਸਟੀਵਲ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪਣਾ ਨ੍ਰਿਤ, ਸੰਗੀਤ ਅਤੇ ਕਲਾ ਦੇ ਖੇਤਰ ਵਿੱਚ ਵਿਲੱਖਣ ਅਤੇ ਅਨੋਖੇ ਪ੍ਰਦਰਸ਼ਨ ਦੀ ਰਚਨਾ ਕੀਤੀ। ਯੁਵਕ ਮੇਲੇ ਵਿੱਚ ਪੰਜਾਬੀ ਗਾਇਕ ਕਬੀਰ ਸੰਧੂ ਅਤੇ ਦਿਲਪ੍ਰੀਤ ਢਿੱਲੋਂ ਨੇ ਆਪਣੇ ਗੀਤਾਂ ਨਾਲ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ।

ਨਜ਼ਾਇਜ਼ ਸਬੰਧਾਂ 'ਚ ਰੋੜਾ ਬਣ ਰਹੇ ਪਤੀ ਦਾ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

ਨਜ਼ਾਇਜ਼ ਸਬੰਧਾਂ 'ਚ ਰੋੜਾ ਬਣ ਰਹੇ ਪਤੀ ਦਾ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

ਦੋ ਦਿਨ ਪਹਿਲਾਂ ਮੰਡੀ ਗੋਬਿੰਦਗੜ੍ਹ ਵਿਖੇ ਬੇਰਹਿਮੀ ਨਾਲ ਕਤਲ ਕੀਤੇ ਗਏ ਮਿੱਲ ਮਜ਼ਦੂਰ ਪ੍ਰਮੋਦ ਕੁਮਾਰ(32) ਦੇ ਕਤਲ ਦੀ ਗੁੱਥੀ ਨੂੰ ਮਹਿਜ਼ 48 ਘੰਟਿਆਂ 'ਚ ਸੁਲਝਾਉਣ ਦਾ ਦਾਅਵਾ ਕਰਦੇ ਹੋਏ ਪੁਲਿਸ ਵੱਲੋਂ ਇਸ ਮਾਮਲੇ 'ਚ ਮ੍ਰਿਤਕ ਦੀ ਪਤਨੀ ਅਤੇ ਮ੍ਰਿਤਕ ਦੇ ਇੱਕ ਜਾਣਕਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਐਸ.ਪੀ.(ਡੀ) ਰਕੇਸ਼ ਕੁਮਾਰ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ 28 ਅਪ੍ਰੈਲ ਦੀ ਰਾਤ ਨੂੰ ਪੁਲਿਸ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਜੀ.ਟੀ. ਰੋਡ ਦੇ ਨਾਲ ਸਲਿੱਪ ਰੋਡ 'ਤੋਂ ਇੱਕ ਵਿਅਕਤੀ ਦੀ ਖੂਨ ਨਾਲ ਲੱਥਪਥ ਹੋਈ ਲਾਸ਼ ਮਿਲੀ ਸੀ ਜਿਸ ਦੀ ਸ਼ਨਾਖਤ ਪ੍ਰਮੋਦ ਕੁਮਾਰ ਵਾਸੀ ਇਕਬਾਲ ਨਗਰ,ਮੰਡੀ ਗੋਬਿੰਦਗੜ੍ਹ ਮੂਲ ਵਾਸੀ ਨਬਾਦਾ(ਬਿਹਾਰ) ਵਜੋਂ ਹੋਈ।ਉਨਾਂ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਮਾਮਲੇ ਦੀ ਕੀਤੀ ਗਈ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ 28 ਅਪ੍ਰੈਲ ਨੂੰ ਰਾਤ ਕਰੀਬ 8 ਵਜੇ ਜਦੋਂ ਪ੍ਰਮੋਦ ਕੁਮਾਰ ਵਰੁਨ ਸਟੀਲ ਮਿੱਲ ਮੁਗਲਮਾਜਰਾ 'ਚੋਂ ਆਪਣੀ ਡਿਊਟੀ ਖਤਮ ਕਰਕੇ ਬਾਹਰ ਨਿਕੱਲਿਆ ਤਾਂ ਫੈਕਟਰੀ ਦੇ ਬਾਹਰ ਉਸਦਾ ਇੰਤਜ਼ਾਰ ਕਰ ਰਿਹਾ ਇੱਕ ਵਿਅਕਤੀ ਮੋਟਰਸਾਈਕਲ 'ਤੇ ਉਸ ਦੇ ਪਿੱਛੇ ਬੈਠ ਕੇ ਉੱਥੋਂ ਚਲਾ ਗਿਆ ਜਿਸ ਦੀ ਸ਼ਨਾਖਤ ਪ੍ਰਵੀਨ ਭਾਰਤੀ ਵਾਸੀ ਮੰਡੀ ਗੋਬਿੰਦਗੜ੍ਹ ਮੂਲ ਵਾਸੀ ਬਿਹਾਰ ਵਜੋਂ ਹੋਈ।

ਕਾਂਗਰਸ ਛੱਡਣ ਤੋਂ ਬਾਅਦ ਪੰਜਾਬ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ 'ਆਪ' 'ਚ ਸ਼ਾਮਲ ਹੋ ਗਏ 

ਕਾਂਗਰਸ ਛੱਡਣ ਤੋਂ ਬਾਅਦ ਪੰਜਾਬ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ 'ਆਪ' 'ਚ ਸ਼ਾਮਲ ਹੋ ਗਏ 

ਕਾਂਗਰਸ ਛੱਡਣ ਤੋਂ ਇਕ ਦਿਨ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਚੋਣ ਲੜਨ ਵਿਚ ਅਸਫਲ ਰਹਿਣ ਵਾਲੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਬੁੱਧਵਾਰ ਨੂੰ ‘ਆਪ’ ਵਿਚ ਸ਼ਾਮਲ ਹੋ ਗਏ। ਸੰਗਰੂਰ ਲੋਕ ਸਭਾ ਸੀਟ ਤੋਂ ਪਾਰਟੀ ਦੀ ਟਿਕਟ ਨਾ ਦਿੱਤੇ ਜਾਣ 'ਤੇ 'ਨਾਰਾਜ਼ਗੀ' ਜ਼ਾਹਰ ਕਰਨ ਤੋਂ ਬਾਅਦ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਗੋਲਡੀ ਇੱਥੇ ਮੁੱਖ ਮੰਤਰੀ ਮਾਨ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ ਹੋ ਗਏ।

ਸ਼੍ਰੋਮਣੀ ਕਮੇਟੀ ਨੇ ਸਰਦਾਰ ਹਰੀ ਸਿੰਘ ਨਲਵਾ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ

ਸ਼੍ਰੋਮਣੀ ਕਮੇਟੀ ਨੇ ਸਰਦਾਰ ਹਰੀ ਸਿੰਘ ਨਲਵਾ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰਗਟ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਅਮਰੀਕ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ।

ਲੋਕ ਸਭਾ ਚੋਣਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’ : ਸਿਬਿਨ ਸੀ

ਲੋਕ ਸਭਾ ਚੋਣਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’ : ਸਿਬਿਨ ਸੀ

ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਦੀ ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਵਾਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਬੀਐਲਓਜ਼ (ਬੂਥ ਪੱਧਰੀ ਅਧਿਕਾਰੀ) ਰਾਹੀਂ ਵੋਟਰਾਂ ਨੂੰ ਘਰ-ਘਰ ‘ਚੋਣ ਸੱਦਾ’ ਕਾਰਡ ਭੇਜੇ ਜਾਣਗੇ।

ਸਰਕਾਰੀ ਸਕੂਲਾਂ ਦੇ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕਰ ਕੇ ਸੂਬੇ ਦਾ ਮਾਣ ਵਧਾਇਆ : ਭਗਵੰਤ ਮਾਨ

ਸਰਕਾਰੀ ਸਕੂਲਾਂ ਦੇ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕਰ ਕੇ ਸੂਬੇ ਦਾ ਮਾਣ ਵਧਾਇਆ : ਭਗਵੰਤ ਮਾਨ

ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਸੂਬੇ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਇਨ੍ਹਾਂ ਵਿਚ ਸਭ ਤੋਂ ਵੱਧ ਬੱਚੇ ਮੋਹਾਲੀ ਦੇ ਸਕੂਲਾਂ ਦੇ ਹਨ, ਇੱਥੋਂ ਦੇ ਕੁੱਲ 23 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਦੂਜੇ ਨੰਬਰ ’ਤੇ ਜਲੰਧਰ ਦੇ 22 ਅਤੇ ਤੀਜੇ ਨੰਬਰ ’ਤੇ ਫਿਰੋਜ਼ਪੁਰ ਤੇ ਲੁਧਿਆਣਾ ਜ਼ਿਲ੍ਹਿਆਂ ਦੇ 20-20 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਜੀ ਨੇ ਮੈਨੂੰ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਬਾਰੇ ਪੁੱਛਿਆ ਅਤੇ ਪੁੱਛਿਆ ਕਿ ਸਾਨੂੰ ਚੋਣ ਜ਼ਾਬਤੇ ਕਾਰਨ ਜਾਂ ਕੇਂਦਰ ਸਰਕਾਰ ਦੇ ਦਬਾਅ ਕਾਰਨ ਕੋਈ ਸਮੱਸਿਆ ਤਾਂ ਨਹੀਂ ਆ ਰਹੀ ਹੈ। ਮੈਂ ਉਨ੍ਹਾਂ ਨੂੰ ਦੱਸਿਆ ਕਿ ਸਭ ਕੁਝ ਸੁਚਾਰੂ ਅਤੇ ਵਧੀਆ ਢੰਗ ਨਾਲ ਚੱਲ ਰਿਹਾ ਹੈ। ਅਸੀਂ ਆਪਣੇ ਹਿੱਸੇ ਦੀ 130 ਲੱਖ ਮੀਟ੍ਰਿਕ ਟਨ ਕਣਕ ਕੇਂਦਰ ਨੂੰ ਦੇਣ ਲਈ ਤਿਆਰ ਹਾਂ। ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ।

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

Back Page 1