26 ਅਪ੍ਰੈਲ ਮਲਕੀਤ ਸਿੰਘ
ਮਾਨਯੋਗ ਐਸ.ਐਸ.ਪੀ ਸਾਹਿਬ ਸ੍ਰੀ ਸੰਦੀਪ ਕੁਮਾਰ ਮਲਿੱਕ 9PS ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿਚ ਵੱਧ ਰਹੀਆ ਲੱਟਾ, ਖੋਹਾਂ, ਠੱਗਿਆ ਅਤੇ ਨਸ਼ਿਆ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਸ੍ਰੀ ਮੁਕੇਸ਼ ਕੁਮਾਰ ਪੀ.ਪੀ.ਐਸ ਐਸ.ਪੀ (ਤਫਤੀਸ਼) ਜੀ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਜੀ ਦੀਆ ਹਦਾਇਤਾ ਮੁਤਾਬਿਕ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਬਲਵੀਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾ ਸਬੰਧੀ ਗੜਦੀਵਾਲਾ ਤੋ ਕੇਸੋਪੁਰ ਨੂੰ ਜਾ ਰਹੇ ਸੀ ਤਾ ਜਦ ਪੁਲਿਸ ਪਾਰਟੀ ਕੇਸਪੁਰ ਮੋੜ ਗੜਦੀਵਾਲਾ ਪੁਜੀ ਤਾ ਤਾਂ ਇਕ ਸਰਦਾਰ ਵਿਅਕਤੀ ਖੱਬੀ ਸਾਇਡ ਭੰਗ ਵਿਚ ਬੈਠਾ ਦਿਖਾਈ ਦਿੱਤਾ ਜਿਸਨੇ ਆਪਣੇ ਸੱਜੇ ਹੱਥ ਵਿਚ ਵਜਨਦਾਰ ਕਾਲਾ ਮੋਮੀ ਲਿਫਾਫਾ ਫੜਿਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ ਤਾਂ ਏ.ਐਸ.ਆਈ ਬਲਵੀਰ ਸਿੰਘ ਨੇ ਉਸਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਪੁੱਤਰ ਸ਼ਮਿੰਦਰ ਸਿੰਘ ਵਾਸੀ ਜਮਸ਼ੇਰ ਚਠਿਆਲ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ ਜਿਸ ਦੇ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿਚੋ 26 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਜਿਸ ਨੰ ਮੁਕਦਮਾ ਨੰਬਰ 35 ਮਿਤੀ 25.04.2025 21-61-85 N4PS 1ct ਥਾਣਾ ਗੜਦੀ ਵਾਲਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।