Punjab

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ, ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

April 26, 2025

ਮਲੋਟ,26 ਅਪ੍ਹੈਲ (ਪ੍ਰਤਾਪ ਸੰਦੂ)-

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਲਈ ਗੰਭੀਰ ਯਤਨ ਕਰ ਰਹੀ ਹੈ। ਪੰਜਾਬ ਭਵਨ ਵਿਖੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਹੋਈ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਿਹੜੀਆਂ ਮੰਗਾਂ ਵਿਭਾਗ ਪੱਧਰ ’ਤੇ ਤੁਰੰਤ ਹੱਲ ਹੋ ਸਕਦੀਆਂ ਹਨ, ਉਹਨਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਰਾਜ ਸਰਕਾਰ ਪੱਧਰ ’ਤੇ ਨਿਰਣੈ ਲੈ ਕੇ ਹੱਲ ਕਰਵਾਈਆਂ ਜਾ ਸਕਦੀਆਂ ਹਨ, ਉਹਨਾਂ ਬਾਰੇ ਵਿਭਾਗ ਵੱਲੋਂ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਮੰਤਰੀ ਜੀ ਕੋਲ ਭੇਜੀ ਜਾਵੇਗੀ, ਤਾਂ ਜੋ ਅਗਲੇ ਪੱਧਰ ’ਤੇ ਵੀ ਜਲਦੀ ਕਾਰਵਾਈ ਹੋ ਸਕੇ।
ਉਨ੍ਹਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਕੰਮਕਾਜੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਰਟ ਫੋਨ ਦੀ ਮੰਗ ਨੂੰ ਤਰਜੀਹੀ ਅਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਇਹ ਫੋਨ ਉਨ੍ਹਾਂ ਨੂੰ ਨਵੇਂ ਜਮਾਨੇ ਦੀਆਂ ਤਕਨੀਕੀ ਸਹੂਲਤਾਂ ਨਾਲ ਜੋੜਕੇ ਸਰਕਾਰੀ ਸਕੀਮਾਂ ਦੀ ਪਹੁੰਚ ਜ਼ਮੀਨੀ ਪੱਧਰ ਤੱਕ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਡਾ.ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸਿਹਤ ਦੀ ਸੰਭਾਲ ਵਲ ਵੀ ਬਰਾਬਰ ਧਿਆਨ ਦੇ ਰਹੀ ਹੈ। ਇਸੇ ਸੰਦਰਭ ਵਿੱਚ ਵਿਭਾਗ ਵੱਲੋਂ ਪਹਿਲਾਂ ਹੀ ਸਾਰੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਈ-ਕੇਵਾਈਸੀ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ ਉਨ੍ਹਾਂ ਨੂੰ ਹੈਲਥ ਸੁਰੱਖਿਆ ਸਹੂਲਤਾਂ ਉਪਲੱਬਧ ਕਰਵਾਉਣ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ। ਅੰਤ ਵਿੱਚ, ਡਾ.ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਵਰਕਰ ਦੇ ਹੱਕਾਂ ਦੀ ਪੂਰੀ ਰੱਖਿਆ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਵਰਕਰਾਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ, ਲੋਕ-ਭਲਾਈ ਲਈ ਨਵੇਂ ਕਦਮ ਚੁੱਕਦੀ ਰਹੇਗੀ।

Have something to say? Post your opinion

More News

ਪਾਵਰ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਸੀ.ਐੱਮ.ਡੀ. ਸ਼੍ਰੀ ਅਜੋਏ ਕੁਮਾਰ ਸਿਨਹਾ ਦੀ ਪ੍ਰਧਾਨਗੀ ਹੇਠ ਪੀ.ਐੱਸ.ਪੀ.ਸੀ.ਐੱਲ. ਰੈਸਟ ਹਾਊਸ, ਅੰਮ੍ਰਿਤਸਰ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਹੋਈ।

ਪਾਵਰ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਸੀ.ਐੱਮ.ਡੀ. ਸ਼੍ਰੀ ਅਜੋਏ ਕੁਮਾਰ ਸਿਨਹਾ ਦੀ ਪ੍ਰਧਾਨਗੀ ਹੇਠ ਪੀ.ਐੱਸ.ਪੀ.ਸੀ.ਐੱਲ. ਰੈਸਟ ਹਾਊਸ, ਅੰਮ੍ਰਿਤਸਰ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਹੋਈ।

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਮੰਤਰੀ ਧਾਲੀਵਾਲ ਨੇ ਪੀੜਤ ਐਨਆਰਆਈ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਮੰਤਰੀ ਧਾਲੀਵਾਲ ਨੇ ਪੀੜਤ ਐਨਆਰਆਈ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਸ਼ਰਾਬ ਦੀਆਂ ਚਾਰ ਪੇਟੀਆਂ ਸਮੇਤ ਗ੍ਰਿਫਤਾਰ ਗੜਦੀ ਵਾਲਾ

ਸ਼ਰਾਬ ਦੀਆਂ ਚਾਰ ਪੇਟੀਆਂ ਸਮੇਤ ਗ੍ਰਿਫਤਾਰ ਗੜਦੀ ਵਾਲਾ

26 ਗ੍ਰਾਮ ਹੀਰੋਇਨ ਸਮੇਤ ਗ੍ਰਿਫਤਾਰ ਗੜਦੀਵਾਲਾ

26 ਗ੍ਰਾਮ ਹੀਰੋਇਨ ਸਮੇਤ ਗ੍ਰਿਫਤਾਰ ਗੜਦੀਵਾਲਾ

ਸੰਗਰੂਰ ਨਗਰ ਕੌਂਸਲ 'ਤੇ ਵੀ ਆਮ ਆਦਮੀ ਪਾਰਟੀ ਦਾ ਕਬਜ਼ਾ

ਸੰਗਰੂਰ ਨਗਰ ਕੌਂਸਲ 'ਤੇ ਵੀ ਆਮ ਆਦਮੀ ਪਾਰਟੀ ਦਾ ਕਬਜ਼ਾ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਦੋਸ਼ੀ ਕਾਬੂ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਦੋਸ਼ੀ ਕਾਬੂ

'ਆਪ' ਦੀ ਸਫ਼ਾਈ ਮੁਹਿੰਮ ਦੂਜੇ ਦਿਨ ਵੀ ਜਾਰੀ: ਝਾੜੂ ਲੈ ਕੇ ਸੜਕਾਂ 'ਤੇ ਉੱਤਰੇ ਮੰਤਰੀ ਅਤੇ ਵਿਧਾਇਕ

'ਆਪ' ਦੀ ਸਫ਼ਾਈ ਮੁਹਿੰਮ ਦੂਜੇ ਦਿਨ ਵੀ ਜਾਰੀ: ਝਾੜੂ ਲੈ ਕੇ ਸੜਕਾਂ 'ਤੇ ਉੱਤਰੇ ਮੰਤਰੀ ਅਤੇ ਵਿਧਾਇਕ

ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਖਰੀਦੀ ਕਣਕ ਦੀ 356.29 ਕਰੋੜ ਰੁਪਏ ਦੀ ਅਦਾਇਗੀ : ਡਾ. ਸੋਨਾ ਥਿੰਦ

ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਖਰੀਦੀ ਕਣਕ ਦੀ 356.29 ਕਰੋੜ ਰੁਪਏ ਦੀ ਅਦਾਇਗੀ : ਡਾ. ਸੋਨਾ ਥਿੰਦ

ਪੰਜ ਮੈਂਬਰੀ ਭਰਤੀ ਕਮੇਟੀ ਨੂੰ ਮਿਲ ਰਹੇ ਹੁੰਗਾਰੇ ਤੋਂ ਘਬਰਾਇਆ ਬਾਦਲ ਦਲ ਗੁਰੂ ਘਰਾਂ ਨੂੰ ਤਾਲੇ ਲਗਾਉਣ ਲੱਗਾ- ਪੰਜੋਲੀ,ਚੰਦੂਮਾਜਰਾ

ਪੰਜ ਮੈਂਬਰੀ ਭਰਤੀ ਕਮੇਟੀ ਨੂੰ ਮਿਲ ਰਹੇ ਹੁੰਗਾਰੇ ਤੋਂ ਘਬਰਾਇਆ ਬਾਦਲ ਦਲ ਗੁਰੂ ਘਰਾਂ ਨੂੰ ਤਾਲੇ ਲਗਾਉਣ ਲੱਗਾ- ਪੰਜੋਲੀ,ਚੰਦੂਮਾਜਰਾ

  --%>