ਸ੍ਰੀ ਫ਼ਤਹਿਗੜ੍ਹ ਸਾਹਿਬ/29 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਵਧੀਕ ਡਿਪਟੀ ਕਮਿਸ਼ਨਰ (ਜ) ਫਤਿਹਗੜ੍ਹ ਸਾਹਿਬ ਅਤੇ ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿੱਚ ਸਫਾਈ ਦੇ ਕੰਮਾਂ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਸ਼ਹਿਰ ਵਿੱਚ ਨਾਈਟ ਸਵੀਪਿੰਗ ਦੀ ਮੁਹਿੰਮ ਸਰਹਿੰਦ ਮੰਡੀ ਦੇ ਬਾਜ਼ਾਰ ਤੋਂ ਸ਼ੁਰੂ ਕੀਤੀ ਗਈ ਹੈ। ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਈ.ਓ. ਸੰਗੀਤ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਈਟ ਸਵੀਪਿੰਗ ਸ਼ੁਰੂ ਕਰਨ ਦੇ ਉਦੇਸ਼ ਇਹ ਹਨ ਕਿ ਸਵੇਰੇ ਸੈਰ ਕਰਨ ਲਈ ਆਉਣ ਜਾਣ ਵਾਲੇ ਹਰੇਕ ਨਾਗਰਿਕ ਨੂੰ ਸਵੱਛ ਅਤੇ ਸਾਫ ਸੁਥਰਾ ਵਾਤਾਵਰਨ ਮਿਲ ਸਕੇ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਜਾਂ ਦੁਕਾਨਾਂ ਵਿੱਚੋਂ ਨਿਕਲਣ ਵਾਲੇ ਕੂੜੇ ਨੂੰ ਗਲੀਆਂ,ਨਾਲੀਆਂ, ਸੜਕਾਂ ਅਤੇ ਖਾਲੀ ਪਲਾਟਾਂ ਵਿੱਚ ਨਾ ਸੁੱਟਿਆ ਜਾਵੇ ਅਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ-ਵੱਖ ਕਰਕੇ ਹੀ ਨਗਰ ਕੌਂਸਲ ਵੱਲੋਂ ਚਲਾਈਆਂ ਜਾ ਰਹੀਆਂ ਡੋਰ ਟੂ ਡੋਰ ਗੱਡੀਆਂ ਵਿੱਚ ਪਾਇਆ ਜਾਵੇ।