ਪਿੱਛੇ ਜਿਹੇ ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਗੁਰਮਤਿ ਲੋਕਧਾਰਾ ਵਿਚਾਰ ਮੰਚ ਦੇ ਸਹਿਯੋਗ ਨਾਲ ਪਰਵਾਸ ਅਤੇ ਔਰਤ ਦੀ ਬਦਲ ਰਹੀ ਭੂਮਿਕਾ ਵਿਸ਼ੇ ਤੇ ਸੰਵਾਦ ਕਰਵਾਇਆ ਗਿਆ। ਇਸ ਵਿੱਚ ਦੇਸ਼ ਵਿਦੇਸ਼ ਤੋਂ ਵਿਦਵਾਨਾਂ ਨੇ ਹਿੱਸਾ ਲਿਆ। ਪਰਵਾਸ ਨੇ ਕਿਵੇਂ ਪੰਜਾਬੀ ਭਾਈਚਾਰੇ ਵਿੱਚ ਔਰਤ ਦੀ ਭੂਮਿਕਾ ਬਦਲੀ ਹੈ, ਇਸ ਬਾਰੇ ਇੱਕ ਮੁੱਖ ਪੱਖ ਇਹ ਸਾਹਮਣੇ ਆਇਆ ਕਿ ਹੌਲੀ-ਹੌਲੀ ਔਰਤ ਪੰਜਾਬੀ ਭਾਈਚਾਰੇ ਵਿੱਚ ਪਰਿਵਾਰ ਦਾ ਖ਼ਰਚਾ ਚਲਾਉਣ ਵਿੱਚ ਮੁੱਖ ਭੂਮਿਕਾ ਨਿਭਾਹੁਣ ਲਗੀ ਹੈ।