Friday, November 22, 2024  

ਚੰਡੀਗੜ੍ਹ

ਚੰਡੀਗੜ੍ਹ ਵਿੱਚ ਜ਼ਮੀਨਦੋਜ਼ ਮੈਟਰੋ ਲਈ ਸਿਧਾਂਤਕ ਪ੍ਰਵਾਨਗੀ ਮਿਲੀ

ਚੰਡੀਗੜ੍ਹ ਵਿੱਚ ਜ਼ਮੀਨਦੋਜ਼ ਮੈਟਰੋ ਲਈ ਸਿਧਾਂਤਕ ਪ੍ਰਵਾਨਗੀ ਮਿਲੀ

ਸਿਟੀ ਬਿਊਟੀਫੁਲ ਚੰਡੀਗੜ੍ਹ ਦੀ ਵਿਰਾਸਤੀ ਦਿੱਖ ਨੂੰ ਬਰਕਰਾਰ ਰੱਖਣ ਲਈ ਚੰਡੀਗੜ੍ਹ ਹੈਰੀਟੇਜ ਕੰਜ਼ਰਵੇਸ਼ਨ ਕਮੇਟੀ ਨੇ ਸ਼ਹਿਰ ਵਿੱਚ ਜ਼ਮੀਨਦੋਜ਼ ਮੈਟਰੋ ਰੇਲਵੇ ਲਾਈਨ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਆਵਾਸ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਨੇ ਸਿਟੀ ਬਿਊਟੀਫੁਲ ਚੰਡੀਗੜ੍ਹ ਦੇ ਸੈਕਟਰ-1 ਤੋਂ 30 ਵਿਚਾਲੇ ਜ਼ਮੀਨਦੋਜ਼ ਮੈਟਰੋ ਰੇਲਵੇ ਲਾਈਨ ਬਣਾਉਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਹ ਲਾਈਨ ਸ਼ਹਿਰ ਦੇ ਮੱਧ ਮਾਰਗ ਤੋਂ ਨਿਕਲੇਗੀ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਕੇਂਦਰ ਸਰਕਾਰ ਤੋਂ ਸਿਧਾਂਤਕ ਮਨਜ਼ੂਰੀ ਮਿਲਣ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਹਾਲੇ ਮੀਟਿੰਗ ਦੀ ਮੁਕੰਮਲ ਜਾਣਕਾਰੀ ਆਣੀ ਬਾਕੀ ਹੈ।

ਚੰਡੀਗੜ੍ਹ ਵਿੱਚ ਭਰਵਾਂ ਮੀਂਹ, ਇੰਡਸਟਰੀਆ ਏਰੀਆ ਦੀ ਮੁੱਖ ਸੜਕ ’ਤੇ ਪਾਣੀ ਭਰਿਆ

ਚੰਡੀਗੜ੍ਹ ਵਿੱਚ ਭਰਵਾਂ ਮੀਂਹ, ਇੰਡਸਟਰੀਆ ਏਰੀਆ ਦੀ ਮੁੱਖ ਸੜਕ ’ਤੇ ਪਾਣੀ ਭਰਿਆ

ਟਰਾਈਸਿਟੀ ਵਿੱਚ ਮੌਨਸੂਨ ਵੱਲੋਂ ਦਸਤਕ ਦੇਣ ਤੋਂ ਬਾਅਦ ਭਰਵਾਂ ਮੀਂਹ ਪਿਆ। ਇਹ ਮੀਂਹ ਅੱਜ ਤੜਕੇ ਤੋਂ ਸ਼ੁਰੂ ਹੋਇਆ ਤੇ ਕਈ ਸੜਕਾਂ ’ਤੇ ਪਾਣੀ ਭਰ ਗਿਆ। ਅੱਜ ਸਵੇਰ ਵੇਲੇ ਸੈਕਟਰ-50 ਵਿਚ 49-50 ਨੂੰ ਵੰਡਦੀ ਸੜਕ ’ਤੇ ਪੈਂਦੀ ਕਲੋਨੀ ਦੀ ਕੰਧ ਡਿੱਗ ਗਈ। ਇਸ ਕਾਰਨ ਦੋ ਸਕੂਟਰ ਨੁਕਸਾਨੇ ਗਏ। ਸਨਅਤੀ ਏਰੀਆ ਫੇਜ਼ 2 ਵਿੱਚ ਥ੍ਰੀ ਬੀਆਰਡੀ ਦੀ ਸੜਕ ’ਤੇ ਪਾਣੀ ਭਰ ਗਿਆ ਹੈ। ਇਸ ਤੋਂ ਇਲਾਵਾ ਮੁਹਾਲੀ ਤੇ ਪੰਚਕੂਲਾ ਵਿਚ ਅੱਜ ਭਰਵਾਂ ਮੀਂਹ ਪਿਆ। ਲਗਾਤਾਰ ਮੀਂਹ ਪੈਣ ਤੋਂ ਬਾਅਦ ਪਾਰਾ ਵੀ ਡਿੱਗ ਗਿਆ ਹੈ ਤੇ ਗਰਮੀ ਤੋਂ ਵੀ ਰਾਹਤ ਮਿਲੀ ਹੈ। ਚੰਡੀਗੜ੍ਹ ਵਿਚ ਮੌਨਸੂਨ ਦੋ ਦਿਨ ਦੇਰ ਨਾਲ ਪੁੱਜਿਆ ਹੈ। ਮੌਸਮ ਵਿਭਾਗ ਵਲੋਂ ਅਗਲੇ ਦੋ ਦਿਨ ਹੋਰ ਭਰਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਚੰਡੀਗੜ੍ਹ 'ਚ ਮਾਨਸੂਨ ਦੀ ਐਂਟਰੀ, ਪੰਜਾਬ-ਹਰਿਆਣਾ 'ਚ ਵੀ ਪਿਆ ਮੀਂਹ

ਚੰਡੀਗੜ੍ਹ 'ਚ ਮਾਨਸੂਨ ਦੀ ਐਂਟਰੀ, ਪੰਜਾਬ-ਹਰਿਆਣਾ 'ਚ ਵੀ ਪਿਆ ਮੀਂਹ

ਮੰਗਲਵਾਰ ਨੂੰ ਚੰਡੀਗੜ੍ਹ ਅਤੇ ਪੰਜਾਬ ਸਮੇਤ ਹਰਿਆਣਾ ਦੇ ਕਈ ਹਿੱਸਿਆਂ 'ਚ ਮੀਂਹ ਪਿਆ, ਜਿਸ ਕਾਰਨ ਤਾਪਮਾਨ 'ਚ ਕੁਝ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਪੰਚਕੂਲਾ ਅਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਵੀ ਸਵੇਰੇ ਭਾਰੀ ਮੀਂਹ ਪਿਆ, ਜਿਸ ਨਾਲ ਨਮੀ ਵਾਲੇ ਮੌਸਮ ਤੋਂ ਕੁਝ ਰਾਹਤ ਮਿਲੀ।

ਭਾਰਤੀ ਮੌਸਮ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ 21 ਮਿਲੀਮੀਟਰ ਮੀਂਹ ਦਰਜ ਕਰਨ ਤੋਂ ਬਾਅਦ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਮਾਨਸੂਨ ਦੀ ਆਮਦ ਦਾ ਐਲਾਨ ਕਰ ਦਿੱਤਾ ਗਿਆ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।

ਕੁਝ ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਆਈਐਮਡੀ ਦਫ਼ਤਰ ਨੇ ਐਤਵਾਰ ਨੂੰ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਸਾਹਿਤ ਅਕਾਦਮੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਸੰਪੰਨ

ਚੰਡੀਗੜ੍ਹ ਸਾਹਿਤ ਅਕਾਦਮੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਸੰਪੰਨ

ਚੰਡੀਗੜ੍ਹ ਸਾਹਿਤ ਅਕਾਦਮੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਸੰਪੰਨ ਹੋ ਗਿਆ ਹੈ। ਇਹ ਪ੍ਰੋਗਰਾਮ ਮਾਨਯੋਗ ਰਾਜਪਾਲ, ਪੰਜਾਬ ਅਤੇ ਪ੍ਰਸ਼ਾਸਕ, ਚੰਡੀਗੜ੍ਹ, ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਹ ਸਮਾਗਮ ਰੰਧਾਵਾ ਆਡੀਟੋਰੀਅਮ, ਪੰਜਾਬ ਕਲਾ ਪ੍ਰੀਸ਼ਦ ਸੈਕਟਰ-16ਬੀ, ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ। ਰਾਜੀਵ ਵਰਮਾ, ਆਈਏਐਸ, ਪ੍ਰਸ਼ਾਸਕ ਦੇ ਸਲਾਹਕਾਰ, ਯੂਟੀ, ਚੰਡੀਗੜ੍ਹ ਨੇ ਰਾਜਪਾਲ ਨੂੰ ਗੁਲਦਸਤਾ ਭੇਟ ਕੀਤਾ। ਚੰਡੀਗੜ੍ਹ ਸਾਹਿਤ ਅਕਾਦਮੀ ਦੇ ਪ੍ਰਧਾਨ ਮਾਧਵ ਕੌਸ਼ਿਕ ਨੇ ਮੁੱਖ ਮਹਿਮਾਨ ਅਤੇ ਦੂਜੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਪ੍ਰੋਗਰਾਮ ਵਿੱਚ ਸਾਹਿਤਕਾਰਾਂ ਨੂੰ ਸਨਮਾਨਿਤ ਕੀਤਾ ਗਿਆ।

ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ, ਬਨਵਾਰੀ ਲਾਲ ਪੁਰੋਹਿਤ ਨੇ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ, ਬਨਵਾਰੀ ਲਾਲ ਪੁਰੋਹਿਤ ਨੇ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ 26 ਜੂਨ, 2024 ਨੂੰ ਨਵੀਂ ਦਿੱਲੀ ਵਿੱਚ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਮਹੱਤਵਪੂਰਨ ਮੁੱਦਿਆਂ ਬਾਰੇ ਜਾਣੂ ਕਰਵਾਇਆ। ਅਤੇ ਚੰਡੀਗੜ੍ਹ। ਇਹ ਮੀਟਿੰਗ ਨਵੀਂ ਪਾਰਲੀਮੈਂਟ ਬਿਲਡਿੰਗ ਵਿਖੇ ਹੋਈ ਅਤੇ ਨਿੱਘੇ ਅਤੇ ਸੁਹਿਰਦ ਆਦਾਨ-ਪ੍ਰਦਾਨ ਦੁਆਰਾ ਚਿੰਨ੍ਹਿਤ ਕੀਤੀ ਗਈ।

ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਨੇ ਰਾਹਗੀਰਾਂ ਨੂੰ ਮਿੱਠਾ ਦੁੱਧ ਵਰਤਾਇਆ

ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਨੇ ਰਾਹਗੀਰਾਂ ਨੂੰ ਮਿੱਠਾ ਦੁੱਧ ਵਰਤਾਇਆ

ਭਾਈਚਾਰਕ ਸੇਵਾ ਅਤੇ ਸ਼ਰਧਾ ਭਾਵਨਾ ਦੇ ਇੱਕ ਦਿਲਕਸ਼ ਇਸ਼ਾਰੇ ਵਿੱਚ, ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂਟੀ, ਚੰਡੀਗੜ੍ਹ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਰਾਜ ਭਵਨ ਦੇ ਕਰਮਚਾਰੀਆਂ ਦੁਆਰਾ ਆਯੋਜਿਤ ਛਬੀਲ ਦੌਰਾਨ ਰਾਹਗੀਰਾਂ ਨੂੰ ਪ੍ਰਸਾਦ ਅਤੇ ਮਿੱਠਾ ਦੁੱਧ ਦੀ ਸੇਵਾ ਕੀਤੀ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਰਾਜ ਭਵਨ ਦੇ ਬਾਹਰ ਛਬੀਲ ਲਗਾਈ ਗਈ। ਪ੍ਰਸ਼ਾਸਕ ਨੇ ਕਿਹਾ, "ਦੂਜਿਆਂ ਦੀ ਸੇਵਾ ਕਰਨਾ ਸਾਡੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਦੀ ਨੀਂਹ ਹੈ। 

ਚੰਡੀਗੜ੍ਹ ਦੇ ਏਲਾਂਤੇ ਮਾਲ 'ਚ ਵੱਡਾ ਹਾਦਸਾ, Toy Train ਤੋਂ ਡਿੱਗਣ ਕਾਰਨ 10 ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ ਦੇ ਏਲਾਂਤੇ ਮਾਲ 'ਚ ਵੱਡਾ ਹਾਦਸਾ, Toy Train ਤੋਂ ਡਿੱਗਣ ਕਾਰਨ 10 ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ ਦੇ ਏਲਾਂਤੇ ਮਾਲ 'ਚ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਝੂਟੇ ਲੈ ਰਹੇ 10 ਸਾਲਾ ਬੱਚੇ ਦੀ ਟੁਆਏ ਟ੍ਰੇਨ 'ਚੋਂ ਡਿੱਗਣ ਕਾਰਨ ਮੌਤ ਹੋ ਗਈ। ਬੱਚੇ ਦੇ ਸਿਰ 'ਚ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਜੀਐੱਮਸੀਐੱਚ-32 ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬੱਚੇ ਦੀ ਪਛਾਣ ਸ਼ਾਹਬਾਜ਼ (10) ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ।

ਇੰਡਸਟਰੀਅਲ ਏਰੀਆ ਥਆਣੇ ਦੀ ਪੁਲਿਸ ਨੇ ਖਿਡੌਣਾ ਟ੍ਰੇਨ ਦੇ ਸੰਚਾਲਕ ਸੌਰਭ ਵਾਸੀ ਬਾਪੂ ਧਾਮ ਅਤੇ ਕੰਪਨੀ ਮਾਲਕਾਂ ਖਿਲਾਫ਼ ਗ਼ੈਰ-ਇਰਾਦਤਨ ਅਤੇ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

MRSPTU ਅਤੇ NHPC ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ ਲਈ ਹੱਥ ਮਿਲਾਉਂਦੇ 

MRSPTU ਅਤੇ NHPC ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ ਲਈ ਹੱਥ ਮਿਲਾਉਂਦੇ 

ਨਾਜ਼ੁਕ ਖੇਤਰਾਂ ਵਿੱਚ ਸਹਿਯੋਗੀ ਯਤਨਾਂ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਅਤੇ ਨੈਸ਼ਨਲ ਹਾਈਡਰੋ ਪਾਵਰ ਕਾਰਪੋਰੇਸ਼ਨ (ਐੱਨ.ਐੱਚ.ਪੀ.ਸੀ.) ਲਿਮਟਿਡ ਨੇ ਇੱਕ ਸਹਿਮਤੀ ਪੱਤਰ (MoA) 'ਤੇ ਹਸਤਾਖਰ ਕੀਤੇ ਹਨ।

ਇਸ ਸਮਝੌਤੇ ਦਾ ਉਦੇਸ਼ ਟਿਕਾਊ ਵਿਕਾਸ ਲਈ ਮਹੱਤਵਪੂਰਨ ਖੋਜ ਅਤੇ ਵਿਕਾਸ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਦੀਆਂ ਆਪਣੀਆਂ ਸ਼ਕਤੀਆਂ ਦਾ ਲਾਭ ਉਠਾਉਣਾ ਹੈ।

ਡਾ. ਗੁਰਿੰਦਰ ਪਾਲ ਸਿੰਘ ਬਰਾੜ, ਰਜਿਸਟਰਾਰ, MRSPTU ਅਤੇ ਸ਼੍ਰੀ ਰਾਜੀਵ ਜੈਰਥ, GGM (ਸਿਵਲ), ਕੰਪਨੀ FBD, NHPC ਦੁਆਰਾ ਹਸਤਾਖਰ ਕੀਤੇ ਗਏ ਸਮਝੌਤਾ, ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਪਣ-ਬਿਜਲੀ ਅਤੇ ਸਬੰਧਤ ਖੇਤਰਾਂ ਵਿੱਚ ਗੁੰਝਲਦਾਰ ਚੁਣੌਤੀਆਂ ਨੂੰ ਹੱਲ ਕਰਨ ਲਈ ਇੱਕ ਮੀਲ ਪੱਥਰ ਹੈ।

ਆਪ ਨੇ ਐਸਆਈਟੀ ਦੇ ਗਠਨ ਦੀ ਕੀਤੀ ਮੰਗ, ਕਿਹਾ- ਭ੍ਰਿਸ਼ਟ ਮੋਦੀ ਸਰਕਾਰ ਦੇ ਦਬਾਅ ਤੋਂ ਬਿਨਾਂ ਮਾਮਲੇ ਦੀ ਹੋਵੇ ਜਾਂਚ

ਆਪ ਨੇ ਐਸਆਈਟੀ ਦੇ ਗਠਨ ਦੀ ਕੀਤੀ ਮੰਗ, ਕਿਹਾ- ਭ੍ਰਿਸ਼ਟ ਮੋਦੀ ਸਰਕਾਰ ਦੇ ਦਬਾਅ ਤੋਂ ਬਿਨਾਂ ਮਾਮਲੇ ਦੀ ਹੋਵੇ ਜਾਂਚ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਸਾਲ 5 ਮਈ ਨੂੰ ਐਨਟੀਏ ਨੀਟ ਪ੍ਰੀਖਿਆ ਦੇਣ ਵਾਲੇ 24 ਲੱਖ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾਉਣ ਲਈ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ ਹੈ। ਪਾਰਟੀ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਬਣਾਉਣ ਦੀ ਅਪੀਲ ਕੀਤੀ ਅਤੇ ਇਸ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ 'ਆਪ' ਦੇ ਬੁਲਾਰੇ ਬਿਕਰਮ ਜੀਤ ਪਾਸੀ ਨੇ ਪੇਪਰ ਲੀਕ, ਨਤੀਜੇ ਦੀ ਮਿਤੀ, ਗ੍ਰੇਸ ਅੰਕਾਂ ਅਤੇ ਇਸ ਮਾਮਲੇ 'ਤੇ ਐਨਟੀਏ (ਨੈਸ਼ਨਲ ਟੈਸਟਿੰਗ ਏਜੰਸੀ) ਦੀ ਚੁੱਪ 'ਤੇ ਸਵਾਲ ਉਠਾਏ। ਆਪ ਆਗੂ ਨੇ ਕਿਹਾ ਕਿ ਅਸੀਂ ਇਸ ਮਾਮਲੇ 'ਤੇ ਕਿਸੇ ਦੀ ਚੁੱਪ ਬਰਦਾਸ਼ਤ ਨਹੀਂ ਕਰ ਸਕਦੇ, ਕਿਉਂਕਿ ਇਹ 24 ਲੱਖ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ, ਇਸ ਨੂੰ ਹਲਕੇ 'ਚ ਨਹੀਂ ਲਿਆ ਜਾ ਸਕਦਾ। ਇਸ ਪ੍ਰੈਸ ਕਾਨਫ਼ਰੰਸ ਵਿੱਚ ਉਨ੍ਹਾਂ ਦੇ ਨਾਲ ਐਡਵੋਕੇਟ ਇੰਦਰਜੀਤ ਸਿੰਘ ਅਤੇ ਬੁਲਾਰਾ ਗਗਨਦੀਪ ਸਿੰਘ ਵੀ ਮੌਜੂਦ ਸਨ।

ਚੰਡੀਗੜ੍ਹ ਦੇ ਲੋਕਾਂ ਲਈ ਅਲਰਟ ਜਾਰੀ, ਸ਼ਹਿਰ 'ਚ ਚੱਲਣਗੀਆਂ ਤੇਜ਼ ਹਵਾਵਾਂ

ਚੰਡੀਗੜ੍ਹ ਦੇ ਲੋਕਾਂ ਲਈ ਅਲਰਟ ਜਾਰੀ, ਸ਼ਹਿਰ 'ਚ ਚੱਲਣਗੀਆਂ ਤੇਜ਼ ਹਵਾਵਾਂ

ਸ਼ਹਿਰ 'ਚ ਅਗਲੇ 2 ਦਿਨਾਂ ਤੱਕ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ ਸ਼ਾਮ ਨੂੰ ਸ਼ਹਿਰ 'ਚ ਤੇਜ਼ ਹਵਾਵਾਂ ਦੇ ਨਾਲ ਧੂੜ ਭਰੀ ਹਨ੍ਹੇਰੀ ਚੱਲੀ। ਕੁੱਝ ਇਲਾਕਿਆਂ 'ਚ ਹਲਕਾ ਮੀਂਹ ਵੀ ਪਿਆ, ਜਦੋਂਕਿ ਚੰਡੀਗੜ੍ਹ ਆਈ. ਟੀ. ਪਾਰਕ ਵੱਲ ਵੀ ਮੀਂਹ ਪਿਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ. ਕੇ. ਸਿੰਘ ਦਾ ਕਹਿਣਾ ਹੈ ਕਿ ਇਸ ਸਮੇਂ ਮੀਂਹ ਦੇ ਚੰਗੇ ਆਸਾਰ ਹਨ, ਜਿਸ ਦੇ ਮੱਦੇਨਜ਼ਰ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਵੀ ਅਲਰਟ ਜਾਰੀ ਕੀਤਾ ਹੈ। ਪਿਛਲੇ ਦਿਨਾਂ ਦੇ ਮੁਕਾਬਲੇ ਇਸ ਵਾਰ 7 ਜੂਨ ਤੱਕ ਮੀਂਹ ਪੈਣ ਦੀ ਚੰਗੀ ਸੰਭਾਵਨਾ ਹੈ। ਹਾਲਾਂਕਿ, ਵੀਰਵਾਰ ਨੂੰ ਸੰਭਾਵਨਾਵਾਂ ਵੱਧ ਹਨ। ਮੀਂਹ ਦੇ ਨਾਲ-ਨਾਲ ਧੂੜ ਭਰੀ ਹਨ੍ਹੇਰੀ ਆਵੇਗੀ, ਜਿਸ ਦਾ ਅਸਰ ਤਾਪਮਾਨ 'ਤੇ ਵੀ ਦੇਖਣ ਨੂੰ ਮਿਲੇਗਾ। ਮਈ ਦੇ ਆਖ਼ਰੀ ਹਫ਼ਤਿਆਂ 'ਚ ਅਸੀਂ ਬਹੁਤ ਜ਼ਿਆਦਾ ਗਰਮੀ ਦੇਖੀ, ਜੋ ਹੁਣ ਨਹੀਂ ਹੈ। ਹਾਲਾਂਕਿ ਤਾਪਮਾਨ ਹਾਲੇ ਵੀ ਆਮ ਤੋਂ ਉੱਪਰ ਹੈ। ਜੇਕਰ ਮੀਂਹ ਪੈਂਦਾ ਹੈ ਤਾਂ ਤਾਪਮਾਨ 'ਚ ਗਿਰਾਵਟ ਆਵੇਗੀ। ਵਿਭਾਗ ਨੇ ਵੀਰਵਾਰ ਨੂੰ ਆਰੇਂਜ ਅਲਰਟ ਅਤੇ ਸ਼ੁੱਕਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ।

ਚੰਡੀਗੜ੍ਹ 'ਚ 'ਇੰਡੀਆ' ਗਠਜੋੜ ਦੇ ਮਨੀਸ਼ ਤਿਵਾੜੀ ਅੱਗੇ

ਚੰਡੀਗੜ੍ਹ 'ਚ 'ਇੰਡੀਆ' ਗਠਜੋੜ ਦੇ ਮਨੀਸ਼ ਤਿਵਾੜੀ ਅੱਗੇ

ਵੋਟ ਪਾਉਣ ਤੋਂ ਬਾਅਦ ਭਾਜਪਾ ਦੇ ਲੋਕ ਸਭਾ ਉਮੀਦਵਾਰ ਨੇ ਕਿਹਾ ਚੰਡੀਗੜ੍ਹ ਦੀ ਬਿਹਤਰੀ ਲਈ ਵੋਟ ਪਾਓ

ਵੋਟ ਪਾਉਣ ਤੋਂ ਬਾਅਦ ਭਾਜਪਾ ਦੇ ਲੋਕ ਸਭਾ ਉਮੀਦਵਾਰ ਨੇ ਕਿਹਾ ਚੰਡੀਗੜ੍ਹ ਦੀ ਬਿਹਤਰੀ ਲਈ ਵੋਟ ਪਾਓ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

ਡਾ. ਹਮਦਰਦ ਖ਼ਿਲਾਫ਼ ਕੀਤੀ ਕਾਰਵਾਈ ਨਿੰਦਣਯੋਗ : ਕਾਮਰੇਡ ਸੇਖੋਂ

ਡਾ. ਹਮਦਰਦ ਖ਼ਿਲਾਫ਼ ਕੀਤੀ ਕਾਰਵਾਈ ਨਿੰਦਣਯੋਗ : ਕਾਮਰੇਡ ਸੇਖੋਂ

ਚੋਣ ਕਮਿਸ਼ਨ ਨੇ ਦਿੱਤੀ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੇਤਾਵਨੀ

ਚੋਣ ਕਮਿਸ਼ਨ ਨੇ ਦਿੱਤੀ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੇਤਾਵਨੀ

ਬਹੁਜਨ ਸਮਾਜ ਪਾਰਟੀ ਚੰਡੀਗੜ ਦੇ ਵਰਕਰਾਂ ਵੱਲੋਂ ਡਾ. ਰਿਤੂ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਬਹੁਜਨ ਸਮਾਜ ਪਾਰਟੀ ਚੰਡੀਗੜ ਦੇ ਵਰਕਰਾਂ ਵੱਲੋਂ ਡਾ. ਰਿਤੂ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਚੰਡੀਗੜ੍ਹ ਦੇ ਸਾਰੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ ਦੇ ਸਾਰੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ

ਪੰਜਾਬ ਮਗਰੋਂ ਹੁਣ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਛੁੱਟੀਆਂ ਦਾ ਐਲਾਨ

ਪੰਜਾਬ ਮਗਰੋਂ ਹੁਣ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਛੁੱਟੀਆਂ ਦਾ ਐਲਾਨ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

Back Page 5