ਚੰਡੀਗੜ੍ਹ ਦੇ ਸਰਕਾਰੀ ਅਤੇ ਐਮਸੀ ਕਰਮਚਾਰੀ ਅੰਤਰਰਾਸ਼ਟਰੀ ਮਈ ਦਿਵਸ ਨੂੰ ਸੰਘਰਸ਼ ਦਿਵਸ ਵਜੋਂ ਮਨਾਉਣਗੇ ਅਤੇ ਇਸ ਮੌਕੇ ਤੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਾਰੇ ਦਿਹਾੜੀਦਾਰ, ਵਰਕ ਚਾਰਜ, ਕੰਟਰੈਕਟ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਜਦੋਂ ਤੱਕ ਉਹ ਪੱਕਾ ਨਹੀਂ ਹੋ ਜਾਂਦੇ, ਬਰਾਬਰ ਕੰਮ ਬਰਾਬਰ ਤਨਖਾਹ ਨੂੰ ਪੀਜੀਆਈ ਦੀ ਤਰਜ਼ 'ਤੇ ਲਾਗੂ ਕੀਤਾ ਜਾਵੇ, ਬਿਜਲੀ, ਪਾਣੀ, ਸਿਹਤ, ਸਿੱਖਿਆ, ਟਰਾਂਸਪੋਰਟ, ਬਾਗਬਾਨੀ, ਸੜਕਾਂ ਆਦਿ ਦੇ ਨਿੱਜੀਕਰਨ ਨੂੰ ਰੋਕਿਆ ਜਾਵੇ, ਪੀ.ਐੱਫ.ਆਰ.ਡੀ. ਐਕਟ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ।