Tuesday, May 21, 2024  

ਹਰਿਆਣਾ

ਹਰਿਆਣਾ ਸਰਕਾਰ ਨੇ ਉੱਚ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਮੁਫਤ ਪਾਸਪੋਰਟ ਯੋਜਨਾ ਸ਼ੁਰੂ ਕੀਤੀ

February 20, 2024

ਪੰਚਕੂਲਾ, 20 ਫਰਵਰੀ (ਪੀ.ਪੀ. ਵਰਮਾ) : ਪਾਸਪੋਰਟ ਕਮੇਟੀ ਵੱਲੋਂ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਸੈਕਟਰ-1 ਦੇ ਕੰਪਿਊਟਰ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਕਾਲਜ ਵਿੱਚ ਪਾਸਪੋਰਟ ਜਾਣਕਾਰੀ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪਾਸਪੋਰਟ ਨੋਡਲ ਅਫਸਰ ਸ਼ੈਲਜਾ ਕੁਮਾਰੀ ਨੇ ਪਾਸਪੋਰਟ ਪ੍ਰਾਪਤ ਕਰਨ ਸਬੰਧੀ ਪ੍ਰਕ੍ਰਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪਾਸਪੋਰਟ ਨੋਡਲ ਅਫਸਰ ਨੇ ਵਿਦਿਆਰਥੀਆਂ ਨੂੰ ਪਾਸਪੋਰਟ ਬਣਾਉਣ ਲਈ ਲੋੜੀਂਦੀ ਜਾਣਕਾਰੀ ਜਿਵੇਂ ਕਿ ਅਰਜ਼ੀ ਦੀ ਪ੍ਰਕਿਰਿਆ, ਵੱਖ-ਵੱਖ ਲੋੜੀਂਦੇ ਦਸਤਾਵੇਜ਼, ਪਾਸਪੋਰਟ ਸੇਵਾ ਕੇਂਦਰਾਂ 'ਤੇ ਮੁਲਾਕਾਤਾਂ ਦੀ ਬੁਕਿੰਗ ਦੀ ਪ੍ਰਕਿਰਿਆ, ਵੱਖ-ਵੱਖ ਭੁਗਤਾਨ ਵਿਧੀਆਂ ਅਤੇ ਫੀਸਾਂ ਦੀ ਅਦਾਇਗੀ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਉੱਚ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਮੁਫਤ ਪਾਸਪੋਰਟ ਯੋਜਨਾ ਸ਼ੁਰੂ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਕਾਲਜ ਪਿ੍ਰੰਸੀਪਲ ਯਸ਼ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਦਾ ਲਾਭ ਉਠਾਉਣ ਲਈ ਕਿਹਾ। ਵਾਈਸ ਪਿ?ੰਸੀਪਲ ਡਾ: ਅਪਰਾਜਿਤਾ ਨੇ ਕਿਹਾ ਕਿ ਜੇਕਰ ਅਸੀਂ ਬਾਹਰੋਂ ਪਾਸਪੋਰਟ ਬਣਵਾ ਲੈਂਦੇ ਹਾਂ ਤਾਂ ਸਾਨੂੰ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ। ਇੱਥੇ ਇਹ ਸਾਰੀ ਜਾਣਕਾਰੀ ਵਿਦਿਆਰਥੀਆਂ ਨੂੰ ਮੁਫ਼ਤ ਵਿੱਚ ਉਪਲਬਧ ਕਰਵਾਈ ਜਾ ਰਹੀ ਹੈ। ਕੰਪਿਊਟਰ ਵਿਭਾਗ ਦੇ ਪ੍ਰੋ. ਗਰਿਮਾ ਮਾਨ ਨੇ ਪਿ੍ਰੰਸੀਪਲ, ਵਾਈਸ ਪਿ੍ਰੰਸੀਪਲ, ਸਮੂਹ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ: ਗੁਰੂਗ੍ਰਾਮ 'ਚ 20 ਹਜ਼ਾਰ ਲੀਟਰ ਤੋਂ ਵੱਧ ਨਾਜਾਇਜ਼ ਸ਼ਰਾਬ ਬਰਾਮਦ, 381 ਐਫਆਈਆਰ ਦਰਜ

ਲੋਕ ਸਭਾ ਚੋਣਾਂ: ਗੁਰੂਗ੍ਰਾਮ 'ਚ 20 ਹਜ਼ਾਰ ਲੀਟਰ ਤੋਂ ਵੱਧ ਨਾਜਾਇਜ਼ ਸ਼ਰਾਬ ਬਰਾਮਦ, 381 ਐਫਆਈਆਰ ਦਰਜ

ਨੂਹ ਬੱਸ ਹਾਦਸਾ: ਮਰਨ ਵਾਲਿਆਂ ’ਚ 7 ਵਿਅਕਤੀ ਹੁਸ਼ਿਆਰਪੁਰ ਨਾਲ ਸੰਬੰਧਿਤ

ਨੂਹ ਬੱਸ ਹਾਦਸਾ: ਮਰਨ ਵਾਲਿਆਂ ’ਚ 7 ਵਿਅਕਤੀ ਹੁਸ਼ਿਆਰਪੁਰ ਨਾਲ ਸੰਬੰਧਿਤ

ਹਰਿਆਣਾ ਦੇ ਫਾਰਵਰਡ ਸ਼ਸ਼ੀ ਖਾਸਾ ਨੇ ਕਿਹਾ, 'ਟੀਮ ਦੀ ਸਫਲਤਾ 'ਚ ਯੋਗਦਾਨ ਦੇਣ ਨਾਲ ਬਹੁਤ ਸੰਤੁਸ਼ਟੀ ਮਿਲੀ'

ਹਰਿਆਣਾ ਦੇ ਫਾਰਵਰਡ ਸ਼ਸ਼ੀ ਖਾਸਾ ਨੇ ਕਿਹਾ, 'ਟੀਮ ਦੀ ਸਫਲਤਾ 'ਚ ਯੋਗਦਾਨ ਦੇਣ ਨਾਲ ਬਹੁਤ ਸੰਤੁਸ਼ਟੀ ਮਿਲੀ'

ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ

ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ