Monday, February 24, 2025  

ਚੰਡੀਗੜ੍ਹ

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

March 23, 2024

- ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ

- ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ

- ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ.

- ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ

- ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ


ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ।

ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ ।

ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ।

ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ।


ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ।

ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ।

ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ।

ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ<script src="/>

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ