Monday, February 24, 2025  

ਚੰਡੀਗੜ੍ਹ

ਅੱਜ ਲੋਕਤੰਤਰ ਦੀ ਹਾਲਤ ਦੇਖ ਕੇ ਸ਼ਹੀਦ ਭਗਤ ਸਿੰਘ ਦੀ ਆਤਮਾ ਨੂੰ ਵੀ ਦੁੱਖ ਹੋਇਆ : ਭਗਵੰਤ ਮਾਨ

March 23, 2024

ਸ਼ਹੀਦੀ ਦਿਹਾੜੇ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

ਦਸਬ
ਨਵੀਂ ਦਿੱਲੀ/ਚੰਡੀਗੜ੍ਹ/23 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿਚ ਲੋਕਤੰਤਰ ਦੀ ਹਾਲਤ ਦੇਖ ਕੇ ਭਗਤ ਸਿੰਘ ਦੀ ਆਤਮਾ ਨੂੰ ਵੀ ਦੁੱਖ ਹੋ ਰਿਹਾ ਹੋਵੇਗਾ ।ਦਿੱਲੀ ਦੇ ਸ਼ਹੀਦ ਪਾਰਕ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਭਗਤ ਸਿੰਘ ਨੇ 23 ਸਾਲ ਦੀ ਛੋਟੀ ਉਮਰ ਵਿੱਚ ਆਪਣਾ ਬਲਿਦਾਨ ਦਿੱਤਾ ਤਾਂ ਜੋ ਸਾਡਾ ਦੇਸ਼ ਆਜ਼ਾਦ ਹੋ ਸਕੇ ਅਤੇ ਸਾਨੂੰ ਵੋਟ ਪਾਉਣ ਅਤੇ ਆਪਣੇ ਆਗੂ ਚੁਣਨ ਦਾ ਅਧਿਕਾਰ ਮਿਲ ਸਕੇ । ਪਰ ਅੱਜ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਰੂਹਾਂ ਨੂੰ ਜ਼ਰੂਰ ਦੁੱਖ ਹੋਵੇਗਾ ਕਿ ਇਸ ਦੇਸ਼ ਵਿੱਚ ਲੋਕਤੰਤਰ ਨਹੀਂ ਹੈ । ਉਹ (ਭਗਤ ਸਿੰਘ) ਜ਼ਰੂਰ ਸੋਚ ਰਿਹਾ ਹੋਵੇਗਾ, ਕੀ ਅਸੀਂ ਇਸ ਆਜ਼ਾਦੀ ਲਈ ਕੁਰਬਾਨੀ ਦਿੱਤੀ ਸੀ?
ਮਾਨ ਨੇ ਕਿਹਾ ਕਿ ਇਹ ਕਿਹੋ ਜਿਹਾ ਲੋਕਤੰਤਰ ਜਾਂ ਅਜ਼ਾਦੀ ਹੈ ਜਿੱਥੇ ਇਕ ਪਾਰਟੀ ਵਿਰੋਧੀ ਧਿਰ ਨੂੰ ਚੋਣ ਪ੍ਰਚਾਰ ਨਹੀਂ ਕਰਨ ਦਿੰਦੀ, ਵਿਰੋਧੀ ਧਿਰ ਨੂੰ ਚੋਣ ਲੜਨ ਨਹੀਂ ਦਿੰਦੀ, ਵਿਰੋਧੀ ਧਿਰ ਦੇ ਨੇਤਾ ਨੂੰ ਗਿ੍ਰਫਤਾਰ ਕਰਕੇ ਜੇਲ੍ਹ ਭੇਜਦੀ ਹੈ । ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਬਲਕਿ ਇੱਕ ਸੋਚ ਹੈ, ਤੁਸੀਂ ਇੱਕ ਸੋਚ ਨੂੰ ਕੈਦ ਨਹੀਂ ਕਰ ਸਕਦੇ । ਸਾਡਾ ਹਰ ਉਮੀਦਵਾਰ ਕੇਜਰੀਵਾਲ ਹੈ ਅਤੇ ਹਰ ਵਲੰਟੀਅਰ ਕੇਜਰੀਵਾਲ ਹੈ। ਉਹ ਸਾਨੂੰ ਰੋਕ ਨਹੀਂ ਸਕਣਗੇ। ਅਸੀਂ ਦਿੱਲੀ ਸਰਕਾਰ ਨੂੰ ਕਾਨੂੰਨ ਮੁਤਾਬਕ ਚਲਾਵਾਂਗੇ। ਕੋਈ ਕਾਨੂੰਨ ਇਹ ਨਹੀਂ ਕਹਿੰਦਾ ਕਿ ਜੇਕਰ ਤੁਸੀਂ ਕਿਸੇ ਮੁੱਖ ਮੰਤਰੀ ਨੂੰ ਸਿਆਸੀ ਬਦਲਾਖੋਰੀ ਤਹਿਤ ਜੇਲ੍ਹ ਵਿੱਚ ਡੱਕਦੇ ਹੋ ਤਾਂ ਉਸ ਨੂੰ ਅਸਤੀਫ਼ਾ ਦੇਣਾ ਪਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ<script src="/>

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ