Saturday, November 23, 2024  

ਚੰਡੀਗੜ੍ਹ

ਚੋਣਾਂ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ 'ਆਪ' ਨੂੰ ਮਿਲੀ ਮਜ਼ਬੂਤੀ

March 27, 2024

ਮਾਈ ਰੂਪ ਕੌਰ ਬਾਗੜੀਆਂ ਦੀ ਅਗਵਾਈ ਵਿੱਚ ਅਮਰਗੜ੍ਹ ਦੇ ਕਈ ਉੱਘੇ ਕਾਂਗਰਸੀ ਆਗੂ ਤੇ ਸਰਪੰਚ ਆਪ ਵਿੱਚ ਹੋਏ ਸ਼ਾਮਲ
ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ

ਚੰਡੀਗੜ੍ਹ, 27 ਮਾਰਚ :  ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਦਿਨੋਂ-ਦਿਨ ਦੂਜੀਆਂ ਪਾਰਟੀਆਂ ਤੋਂ ਮਜਬੂਤ ਹੁੰਦੀ ਜਾ ਰਹੀ ਹੈ। ਪਹਿਲਾਂ ਉੱਘੇ ਦਲਿਤ ਆਗੂ ਗੁਰਪ੍ਰੀਤ ਸਿੰਘ ਜੀਪੀ 'ਆਪ' ਵਿੱਚ ਸ਼ਾਮਲ ਹੋਏ ਅਤੇ ਪਾਰਟੀ ਨੇ ਉਨ੍ਹਾਂ ਨੂੰ 2024 ਦੀਆਂ ਆਮ ਚੋਣਾਂ ਲਈ ਇਸ ਸੀਟ ਤੋਂ ਆਪਣਾ ਉਮੀਦਵਾਰ ਘੋਸ਼ਿਤ ਕੀਤਾ। ਫਿਰ ਵਿਧਾਨ ਸਭਾ ਹਲਕਾ ਅਮਰਗੜ੍ਹ ਦੀ ਇੱਕ ਹੋਰ ਵੱਡੀ ਆਗੂ ਮਾਈ ਰੂਪ ਕੌਰ ਬਾਗੜੀਆਂ ਕਾਂਗਰਸ ਛੱਡ ਕੇ ਆਪਣੇ ਪੂਰੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ।
ਬੁੱਧਵਾਰ ਨੂੰ ਮਾਈ ਰੂਪ ਕੌਰ ਬਾਗੜੀਆਂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਕਈ ਕਾਂਗਰਸੀ ਆਗੂ ਅਤੇ ਅਹੁਦੇਦਾਰ ਅਤੇ ਅਮਰਗੜ੍ਹ ਦੇ ਕਈ ਪਿੰਡਾਂ ਦੇ ਸਰਪੰਚ ‘ਆਪ’ ਵਿੱਚ ਸ਼ਾਮਲ ਹੋਏ। 'ਆਪ' ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਈ ਰੂਪ ਕੌਰ ਬਾਗੜੀਆਂ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਅੱਜ ‘ਆਪ’ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੂੰ ਅਧਿਕਾਰਤ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰ ਲਿਆ। ਮਾਨ ਨੇ ਸਮੂਹ ਆਗੂਆਂ ਨੂੰ ਸਾਡੇ ਸੂਬੇ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਪ੍ਰੇਰਿਆ।
ੳਨਾਂ ਦੇ ਨਾਲ ਭਾਈ ਨਰਪਤ ਸਿੰਘ ਬਾਗੜੀਆ (ਸਾਬਕਾ ਜਨਰਲ ਸਕੱਤਰ ਯੂਥ ਕਾਂਗਰਸ), ਹਰਮਨ ਕੌਰ ਬਾਗੜੀਆਂ (ਸਮਾਜਕ ਭਾਰਤੀ ਯੂਥ ਕਾਂਗਰਸ, ਕੋਆਰਡੀਨੇਟਰ ਜਵਾਹਰ ਬਾਲ ਮੰਚ ਕਾਂਗਰਸ, ਜਨਰਲ ਸਕੱਤਰ ਮਹਿਲਾ ਕਾਂਗਰਸ ਪੰਜਾਬ), ਸਿਮਰਜੀਤ ਸਿੰਘ ਸੇਹਕੇ ਸਾਬਕਾ ਵਾਈਸ ਚੇਅਰਮੈਨ, ਪੰਜਾਬ ਪ੍ਰਦੇਸ਼ ਕਾਂਗਰਸ (ਕਿਸਾਨ ਤੇ ਮਜ਼ਦੂਰ ਸੈੱਲ ਪੰਜਾਬ), ਪਰਮਜੀਤ ਸਿੰਘ ਬਾਗੜੀ (ਸਾਬਕਾ ਸਰਪੰਚ) ਜਿਲ੍ਹਾ ਪ੍ਰਧਾਨ ਐਸ.ਸੀ ਸੈਲ ਅਕਾਲੀ ਦਲ, ਕੁਲਵਿੰਦਰ ਸਿੰਘ ਸਾਬਕਾ ਸਰਪੰਚ ਜਿਲ੍ਹਾ ਪ੍ਰਧਾਨ ਐਸ.ਸੀ ਸੈਲ ਮਾਲੇਰਕੋਟਲਾ, ਹਰਮੀਤ ਸਿੰਘ ਜਿਲ੍ਹਾ ਪ੍ਰਧਾਨ ਇੰਟਕ ਕਾਂਗਰਸ ਸੰਗਰੂਰ ਅਤੇ ਮਾਲੇਰਕੋਟਲਾ, ਗੁਰਵਿੰਦਰ ਸਿੰਘ ਸਰਪੰਚ ਨਿਆਮਤਪੁਰ ਪ੍ਰਧਾਨ ਸਰਪੰਚ ਯੂਨੀਅਨ ਜਿਲ੍ਹਾ ਮਾਲੇਰਕੋਟਲਾ, ਗੁਰਵਿੰਦਰ ਸਿੰਘ. ਸਿੰਘ ਗੁਆਰਾ ਸਾਬਕਾ ਬਲਾਕ ਪ੍ਰਧਾਨ ਕਿਸਾਨ ਤੇ ਮਜ਼ਦੂਰ ਸੈੱਲ ਅਮਰਗੜ੍ਹ, ਭਗਵੰਤ ਸਿੰਘ ਭਾਦੀ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ, ਜੈਪਿੰਦਰ ਸਿੰਘ ਰਿੰਕੂ ਨੌਸ਼ਹਿਰਾ, ਕਰਮਜੀਤ ਸਿੰਘ ਰਟੌਲ ਬਲਾਕ ਸਮਿਤੀ ਮੈਂਬਰ, ਕਲਵਿੰਦਰ ਸਿੰਘ ਸਰਪੰਚ ਸੰਗਾਲਾ, ਨਰਿੰਦਰ ਸਿੰਘ ਬਿਲੂ ਰਾਵਣ ਸਾਬਕਾ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ ਸੰਗਰੂਰ, ਅਬਦੁਲ ਗਫੂਰ ਅਹਿਮਦਗੜ੍ਹ ਅਤੇ ਗੁਰਪ੍ਰੀਤ ਸਿੰਘ ਅਹਿਮਦਗੜ੍ਹ ਵੀ ਪਾਰਟੀ ਵਿੱਚ ਸ਼ਾਮਲ ਹੋਏ। ਸਮੂਹ ਆਗੂਆਂ ਤੇ ਸਰਪੰਚਾਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ‘ਆਪ’ ਦੀ ਕਾਮਯਾਬੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸ਼ੈਰੀ ਕਲਸੀ ਮੀਤ ਪ੍ਰਧਾਨ ਬਣੇ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸ਼ੈਰੀ ਕਲਸੀ ਮੀਤ ਪ੍ਰਧਾਨ ਬਣੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ