Tuesday, April 08, 2025  

ਚੰਡੀਗੜ੍ਹ

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

March 27, 2024

ਚੰਡੀਗੜ੍ਹ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਨਵਾਂ ਦੀ ਵਸਨੀਕ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਉਸ ਤੋਂ 5,200 ਰੁਪਏ ਰਿਸ਼ਵਤ ਲਈ ਸੀ ਅਤੇ ਇਸ ਮੰਤਵ ਬਾਰੇ ਉਸ ਦੀ ਦਰਖਾਸਤ ਨੂੰ ਤਿੰਨ ਮਹੀਨੇ ਤੱਕ ਲਟਕਾ ਕੇ ਰੱਖਿਆ।
ਜ਼ਿਕਰਯੋਗ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਮੁਲਜ਼ਮ ਪਟਵਾਰੀ ਉਦੋਂ ਤੋਂ ਹੀ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ-ਮਨਵਿੰਦਰ ਸਿੰਘ ਗਿਆਸਪੁਰਾ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

ਡੀਬੀ ਰੇਡੀਓ ਵੱਲੋਂ ਮਨਾਇਆ ਗਿਆ ਬਾਲੀਵੁੱਡ ਦਿਵਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ 'ਤੇ ਕੀਤੇ ਗਏ ਕਥਿਤ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ

ਅਮਨ ਅਰੋੜਾ ਨੇ ਕਿਹਾ, 'ਆਪ' ਵਰਕਰ 14 ਅਪ੍ਰੈਲ ਨੂੰ ਡਾ. ਅੰਬੇਡਕਰ ਦੇ ਬੁੱਤਾਂ ਦੀ ਕਰਨਗੇ ਰੱਖਿਆ- ਅਰੋੜਾ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਅਰੋੜਾ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਕੀਤੀ ਅਪੀਲ, ਕਿਹਾ- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਰਕਾਰ ਦਾ ਸਾਥ ਦਿਓ, ਤਾਂ ਹੀ ਅਸੀਂ ਮਿਲ ਕੇ ਨਸ਼ੇ ਨੂੰ ਜੜੋਂ ਖਤਮ ਕਰ ਸਕਦੇ ਹਾਂ

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

DAV ਕਾਲਜ ਦਾ ਸੱਭਿਆਚਾਰਕ ਮਹੋਤਸਵ 'ਕਾਰਵਾਂ 2025' ਦੂਜੇ ਦਿਨ ਵਿੱਚ ਦਹਾੜੀ ਮਾਰਦਾ: ਮਾਣਯੋਗ ਕ੍ਰਿਸ਼ਨ ਲਾਲ ਪੰਵਾਰ ਨੇ ਸ਼ਿਖਿਆ ਨੂੰ ਉਚਾਈਆਂ 'ਤੇ ਲੈ ਜਾਣ ਲਈ 11 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ।

ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਨੇ ਡੀਏਵੀ ਕਾਲਜ, ਚੰਡੀਗੜ੍ਹ ਵਿਖੇ ਸਿੱਖਿਆ ਨੂੰ ਉੱਚਾ ਚੁੱਕਣ ਲਈ ਕਾਰਨਵਾਨ 2025 ਵਿੱਚ ₹11 ਲੱਖ ਦੀ ਗ੍ਰਾਂਟ ਦਾ ਐਲਾਨ ਕੀਤਾ।