ਚੰਡੀਗੜ੍ਹ, 28 ਮਾਰਚ:
ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ "ਗੁੱਡ ਫਰਾਈਡੇ" ਮੌਕੇ ਪ੍ਰਭੂ ਯਿਸੂ ਮਸੀਹ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਨੁੱਖੀ ਸੇਵਾ ਨੂੰ ਸਮਰਪਿਤ ਕੀਤਾ। ਰਾਜਪਾਲ ਨੇ ਕਿਹਾ ਕਿ ਗੁੱਡ ਫਰਾਈਡੇ, ਈਸਾਈ ਕੈਲੰਡਰ ਦੇ ਸਭ ਤੋਂ ਪਵਿੱਤਰ ਦਿਨਾਂ ਵਿੱਚੋਂ ਇੱਕ, ਪ੍ਰਭੂ ਯਿਸੂ ਦੁਆਰਾ ਮਨੁੱਖਤਾ ਲਈ ਕੀਤੇ ਸਰਵਉੱਚ ਬਲੀਦਾਨ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਇਸ ਦਿਨ ਅਤੇ ਈਸਟਰ ਸੰਡੇ ਮੌਕੇ ਸਾਨੂੰ ਆਪਣੇ ਆਪ ਨੂੰ ਸੂਬੇ ਦੇ ਸਾਰੇ ਭਾਈਚਾਰਿਆਂ ਵਿੱਚ ਭਾਈਚਾਰਕ ਸਾਂਝ ਅਤੇ ਏਕਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਪਿਆਰ, ਸ਼ਾਂਤੀ ਅਤੇ ਮੁਆਫ਼ੀ ਵਰਗੇ ਮਹਾਨ ਗੁਣਾਂ ਨੂੰ ਸਮਰਪਿਤ ਕਰਨਾ ਚਾਹੀਦਾ ਹੈ। ਰਾਜਪਾਲ ਨੇ ਉਮੀਦ ਪ੍ਰਗਟਾਈ ਕਿ ਗੁੱਡ ਫਰਾਈਡੇ ਸਾਨੂੰ ਸਾਰਿਆਂ ਨੂੰ ਪ੍ਰਭੂ ਯਿਸੂ ਮਸੀਹ ਵੱਲੋਂ ਦਰਸਾਏ ਪਿਆਰ, ਕੁਰਬਾਨੀ ਅਤੇ ਹਮਦਰਦੀ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰੇਗਾ।