ਬਿਨਾਂ ਸਬੂਤਾਂ ਦੇ ਆਧਾਰ 'ਤੇ ਸੰਜੇ ਸਿੰਘ ਨੂੰ ਜੇਲ੍ਹ ਭੇਜਿਆ ਗਿਆ, ਭਾਜਪਾ ਦਾ ਮਕਸਦ ਸਿਰਫ਼ 'ਆਪ' ਆਗੂਆਂ ਨੂੰ ਤੰਗ ਕਰਨਾ ਹੈ
ਕਿਹਾ- ਬੀਜੇਪੀ ਦੇ ਝੂਠ ਦਾ ਹੁਣ ਅੰਤ ਹੋਣ ਵਾਲਾ ਹੈ, ਇਸ ਚੋਣ ਵਿੱਚ ਜਨਤਾ ਹਿਸਾਬ ਕਰੇਗੀ
ਚੰਡੀਗੜ੍ਹ, 2 ਅਪ੍ਰੈਲ : ਸੁਪਰੀਮ ਕੋਰਟ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਦਿੱਤੇ ਜਾਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਸੱਚ ਨੂੰ ਦਬਾਇਆ ਜਾ ਸਕਦਾ ਹੈ, ਪਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ। ਸੱਚ ਕਦੇ ਨਹੀਂ ਮਰਦਾ।
ਮਾਨ ਨੇ ਕਿਹਾ ਕਿ ਸੰਜੇ ਸਿੰਘ ਨੂੰ ਈਡੀ ਨੇ ਬਿਨਾਂ ਸਬੂਤਾਂ ਦੇ ਗ੍ਰਿਫ਼ਤਾਰ ਕੀਤਾ ਸੀ ਅਤੇ ਛੇ ਮਹੀਨੇ ਜੇਲ੍ਹ ਵਿੱਚ ਰੱਖਿਆ ਸੀ ਪਰ ਅੱਜ ਸੁਪਰੀਮ ਕੋਰਟ ਨੇ ਸਾਫ਼ ਕਿਹਾ ਕਿ ਈਡੀ ਕੋਲ ਉਨਾਂ ਦੇ ਖ਼ਿਲਾਫ਼ ਕੋਈ ਸਬੂਤ ਨਹੀਂ ਹੈ ਇਸ ਲਈ ਉਨਾਂ ਨੂੰ ਜਮਾਨਤ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਜਾਂਚ ਕਰਨਾ ਨਹੀਂ ਹੈ, ਉਨ੍ਹਾਂ ਦਾ ਉਦੇਸ਼ ‘ਆਪ’ ਆਗੂਆਂ ਨੂੰ ਪਰੇਸ਼ਾਨ ਕਰਨਾ ਅਤੇ ਆਮ ਆਦਮੀ ਪਾਰਟੀ ਨੂੰ ਰੋਕਣਾ ਹੈ। ਸੰਜੇ ਸਿੰਘ ਨੂੰ ਵੀ ਤੰਗ ਪਰੇਸ਼ਾਨ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਭਾਜਪਾ ਦੇ ਝੂਠ ਦਾ ਹੁਣ ਪਰਦਾਫਾਸ਼ ਹੋ ਗਿਆ ਹੈ। ਉਸਦਾ ਝੂਠ ਹੁਣ ਖਤਮ ਹੋਣ ਵਾਲਾ ਹੈ। ਇਨ੍ਹਾਂ ਚੋਣਾਂ ਵਿੱਚ ਦੇਸ਼ ਦੇ ਲੋਕ ਭਾਜਪਾ ਦੀ ਤਾਨਾਸ਼ਾਹੀ ਅਤੇ ਗੁੰਡਾਗਰਦੀ ਦਾ ਹਿਸਾਬ ਦੇਣਗੇ ਅਤੇ ਉਸ ਨੂੰ ਬੁਰੀ ਤਰ੍ਹਾਂ ਹਰਾ ਕੇ ਸੱਤਾ ਤੋਂ ਲਾਂਭੇ ਕਰਨਗੇ