ਚੰਡੀਗੜ੍ਹ, 3 ਅਪ੍ਰੈਲ
ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ-25 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਨੀਵਾਰ, 1 ਜੂਨ, 2024 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ। ਚੰਡੀਗੜ੍ਹ ਪ੍ਰਸ਼ਾਸਨ ਦਾ ਇਹ ਹੁਕਮ ਪ੍ਰਸ਼ਾਸ਼ਨ ਦੇ ਸਾਰੇ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਸੰਸਥਾਵਾਂ 'ਤੇ ਲਾਗੂ ਹੋਵੇਗਾ।
ਇਸ ਤੋਂ ਇਲਾਵਾ, ਇਹ ਛੁੱਟੀ ਉਦਯੋਗਿਕ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਲ-ਨਾਲ ਦਿਹਾੜੀਦਾਰ ਕਰਮਚਾਰੀਆਂ ਲਈ ਅਦਾਇਗੀ ਛੁੱਟੀ ਹੋਵੇਗੀ। ਲੋਕਤੰਤਰੀ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਵਿੱਚ ਕੰਮ ਕਰਦੇ ਚੰਡੀਗੜ੍ਹ ਸੰਸਦੀ ਹਲਕੇ ਵਿੱਚ ਰਜਿਸਟਰਡ ਵੋਟਰਾਂ ਨੂੰ 1 ਜੂਨ, 2024 ਨੂੰ ਵਿਸ਼ੇਸ਼ ਅਚਨਚੇਤ ਛੁੱਟੀ ਦੇਣ ਦੀ ਵੀ ਅਪੀਲ ਕੀਤੀ।
ਇਸ ਪਹਿਲ ਕਦਮੀ ਦਾ ਮਕਸਦ ਵੋਟਰ ਯੂ. ਟੀ. ਚੰਡੀਗੜ੍ਹ ਵਿੱਚ ਹੋਣ ਵਾਲੀਆਂ ਆਗਾਮੀ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਾ ਹੈ।