ਟੀਕਾਕਰਨ ਬੱਚਿਆ ਨੂੰ ਬਿਮਾਰੀਆਂ ਤੋ ਬਚਾਉਣ ਵਿੱਚ ਸਹਾਈ ਹੁੰਦਾ ਹੈ: ਡਾ. ਰਵੀ ਦੱਤ
ਸੁਖਵਿੰਦਰ ਸਿੰਘ ਭਾਦਲਾ ਪਰਮਿੰਦਰ ਸਿੰਘ ਮੋਨੂੰ
ਖੰਨਾ /ਪਾਇਲ 4 ਮਾਰਚ : ਸਿਵਲ ਸਰਜਨ ਲੁਧਿਆਣਾ ਡਾ.ਜਸਬੀਰ ਸਿੰਘ ਔਲਖ ਜੀ ਦੀਆ ਹਦਾਇਤਾ ਅਤੇ ਡਾ.ਰਵੀ ਦੱਤ ਐਸ.ਐਮ.ਓ ਮਾਨੂੰਪਰ ਦੀ ਅਗਵਾਈ ਵਿੱਚ ਸੀ.ਐਚ.ਸੀ ਮਾਨੂੰਪੁਰ ਵਿਖੇ ਬੱਚਿਆ ਦੇ ਟੀਕਾਕਰਣ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਪ ਲਗਾਇਆ ਗਿਆ। ਇਸ ਸਮੇਂ ਬੀ.ਈ.ਈ ਗੁਰਦੀਪ ਸਿੰਘ ਨੇ ਕਿਹਾ ਕਿ ਟੀਕਾਕਰਨ ਬੱਚਿਆ ਦੀ ਰੋਗਾ ਨਾਲ ਲੜ੍ਹਨ ਦੀ ਸ਼ਕਤੀ ਨੂੰ ਵਧਾਉਦਾ ਹੈ ਅਤੇ ਬੱਚਿਆ ਨੂੰ ਬਿਮਾਰੀਆ ਤੋਂ ਬਚਾਉਂਦਾ ਹੈ। ਇਸ ਲਈ ਹਰ ਬੱਚੇ ਦਾ ਸਡਿਊਲ ਅਨੁਸਾਰ ਟੀਕਾਕਰਣ ਕਰਵਾਉਣਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਤੇ ਤੰਦਰੁਸਤੀ ਕੇਂਦਰਾ ਅਧੀਨ ਪੈਂਦੇ ਏਰੀਏ ਵਿੱਚ ਹਰ ਬੁੱਧਵਾਰ ਨੂੰ ਟੀਕਾਕਰਨ ਸੈਸ਼ਨ ਲਗਾਏ ਜਾਂਦੇ ਹਨ ਅਤੇ ਸਡਿਊਲ ਅਨੁਸਾਰ ਬੱਚਿਆ ਦਾ ਮੁਫਤ ਟੀਕਾਕਰਨ ਕੀਤਾ ਜਾਂਦਾ ਹੈ। ਇਸਦੇ ਨਾਲ ਬੱਚਿਆ ਦਾ ਟੀਕਾਕਰਣ ਕਾਰਡ ਵੀ ਬਣਾਇਆ ਜਾਂਦਾ ਹੈ। ਜਿਸ ਵਿੱਚ ਨਾ ਸਿਰਫ ਬੱਚੇ ਦੇ ਟੀਕਾਕਰਣ ਦਾ ਰਿਕਾਰਡ ਹੁੰਦਾ ਹੈ ਸਗੋਂ ਭਵਿੱਖ ਵਿੱਚ ਬੱਚੇ ਦੇ ਸਡਿਊਲ ਅਨੁਸਾਰ ਹੋਣ ਵਾਲੇ ਟੀਕਾਕਰਣ ਸਬੰਧੀ ਵੀ ਜਾਣਕਾਰੀ ਦਿੱਤੀ ਹੁੰਦੀ ਹੈ। ਇਸਤੋਂ ਇਲਾਵਾ ਟੀਕਾਕਰਣ ਕਾਰਡ ਵਿੱਚ ਬੱਚੇ ਨੂੰ ਹੋਣ ਵਾਲੀਆ ਆਮ ਬਿਮਾਰੀਆ ਸਬੰਧੀ ਵੀ ਜਾਣਕਾਰੀ ਪ੍ਰਦਾਨ ਕੀਤੀ ਹੋਈ ਹੈ। ਬੱਚਿਆ ਦੀ ਚੰਗੀ ਸਿਹਤ ਲਈ ਜਰੂਰੀ ਹੈ ਕਿ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਦਾ ਸਡਿਊਲ ਅਨੁਸਾਰ ਟੀਕਾਕਰਨ ਕਰਵਾਉਣ ਲਈ ਨੇੜਲੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਤੋ ਵਾਂਝਾ ਨਾ ਰਹਿ ਜਾਵੇ। ਇਸ ਸਮੇਂ ਰਣਜੀਤ ਕੌਰ, ਵੀਰਪਾਲ ਕੌਰ, ਰੁਪਿੰਦਰ ਕੌਰ, ਜਸਵੀਰ ਕੌਰ , ਹਰਜੀਤ ਕੌਰ ਆਦਿ ਹਾਜਰ ਸਨ।