Monday, December 23, 2024  

ਚੰਡੀਗੜ੍ਹ

ਮਲਵਿੰਦਰ ਕੰਗ ਨੇ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਸ੍ਰੀ ਸੋਹਾਣਾ ਸਾਹਿਬ ਵਿਖੇ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

April 08, 2024

ਰੋਡ ਸ਼ੋਅ ਦੌਰਾਨ ਪੂਰਾ ਇਲਾਕਾ ਸੀਟੀਆਂ, ਤਾੜੀਆਂ, ਭੰਗੜੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ

ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਮਰਥਕਾਂ ਨੇ ਮਲਵਿੰਦਰ ਕੰਗ ਦਾ ਫੁੱਲਾਂ ਨਾਲ ਸਵਾਗਤ ਕੀਤਾ ਅਤੇ ਭਾਰੀ ਬਹੁਮਤ ਨਾਲ ਜਿੱਤ ਦਾ ਭਰੋਸਾ ਦਿੱਤਾ

ਮੈਂ ਆਪਣੇ ਇਲਾਕੇ ਦੇ ਲੋਕਾਂ ਦਾ ਰਿਣੀ ਹਾਂ ਜੋ ਮੇਰੇ ਨਾਲ ਅਤੇ ਮੇਰੀ ਇੱਕ ਅਵਾਜ਼ ਨਾਲ ਖੜੇ ਹਨ : ਹਰਜੋਤ ਬੈਂਸ

ਚੰਡੀਗੜ੍ਹ, 8 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਅੱਜ ਮੁਹਾਲੀ ਦੇ ਗੁਰਦੁਆਰਾ ਸ੍ਰੀ ਸੋਹਾਣਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਸ ਤੋਂ ਬਾਅਦ ਉਨਾਂ ਨੇ ਸਮੂਹ ਵਿਧਾਇਕਾਂ ਨਾਲ ਸ੍ਰੀ ਅਨੰਦਪੁਰ ਸਾਹਿਬ, ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਿਖੇ ਮੱਥਾ ਟੇਕਿਆ।

ਉਨ੍ਹਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਪਾਰਲੀਮੈਂਟ ਵਿੱਚ ਜਾ ਕੇ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ।

ਕੰਗ ਨੇ ਕਿਹਾ ਕਿ ਸਾਡੀ ਲੜਾਈ ਪੰਜਾਬ ਦੇ ਬੱਚਿਆਂ ਦੇ ਭਵਿੱਖ ਲਈ ਹੈ, ਦੂਜੀਆਂ ਪਾਰਟੀਆਂ ਦੀ ਲੜਾਈ ਆਪਣੇ ਪਰਿਵਾਰਾਂ ਦੇ ਭਵਿੱਖ ਲਈ ਹੈ। ਇਨ੍ਹਾਂ ਲੋਕ ਵਿਰੋਧੀ ਪਾਰਟੀਆਂ ਨੇ ਸ਼੍ਰੀ ਅਨੰਦਪੁਰ ਸਾਹਿਬ ਦਾ ਵਿਕਾਸ ਨਾ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ।ਲੋਕ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

ਕੰਗ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੇ ਹਰ ਵਰਗ ਲਈ ਬੇਮਿਸਾਲ ਕੰਮ ਕੀਤੇ ਹਨ, ਜਿਸ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣਾ, ਖੇਤੀਬਾੜੀ ਨੂੰ ਮਜ਼ਬੂਤ ਕਰਨਾ, ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ, ਹਰ ਆਮ ਵਰਗ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣਾ, ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਦੀ ਮੁਹਿੰਮ ਆਦਿ ਲੋਕ ਭਲਾਈ ਦੇ ਕੰਮ ਸ਼ਾਮਲ ਹਨ।

ਰੋਡ ਸੋ ਦੌਰਾਨ ਸਰਸਾ ਨੰਗਲ, ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਦੇ ਦੋਵੇਂ ਪਾਸੇ ਖੜ੍ਹੇ ਸੈਂਕੜੇ ਲੋਕਾਂ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਦਾ ਭਰੋਸਾ ਦਿੱਤਾ।

ਮੋਹਾਲੀ ਤੋਂ ਸ਼ੁਰੂ ਹੋਏ ਉਕਤ ਰੋਡ ਸ਼ੋਅ 'ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਬੈਂਸ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੇਰੇ ਲੋਕ ਇੱਥੇ ਮੇਰੇ, ਮੇਰੀ ਆਵਾਜ਼ ਦੇ ਨਾਲ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਤੋਂ ਬਾਅਦ ਲੋਕ ਸਭਾ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਜਿੱਤ ਇਸ ਇਲਾਕੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗੀ, ਇਹ ਮੇਰਾ ਲੋਕਾਂ ਨਾਲ ਵਾਅਦਾ ਹੈ।

'ਆਪ' ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਰੋਡ ਸ਼ੋਅ 'ਚ ਇਕੱਠੀ ਹੋਈ ਭੀੜ

ਰੋਡ ਸ਼ੋਅ ਦੌਰਾਨ ਸਮਰਥਕਾਂ ਦੀ ਵੱਡੀ ਭੀੜ ਨੇ ਸੀਟੀਆਂ ਵਜਾਈਆਂ, ਤਾੜੀਆਂ ਵਜਾਈਆਂ ਅਤੇ ਭੰਗੜਾ ਪਾਇਆ। ਸਮਰਥਕਾਂ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੈਕਾਰਿਆਂ ਨਾਲ ਪੂਰਾ ਇਲਾਕਾ ਗੂੰਜ ਉਠਿਆ। ਮਲਵਿੰਦਰ ਸਿੰਘ ਕੰਗ ਦੇ ਮੋਹਾਲੀ ਪਹੁੰਚਣ 'ਤੇ ਭਗਵੇਂ ਰੰਗ 'ਚ ਸਜੇ 'ਆਪ' ਸਮਰਥਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਰੌਡ ਸ਼ੋਅ ਵਿੱਚ ਵਿਧਾਇਕ ਦਿਨੇਸ਼ ਚੱਢਾ, ਵਿਧਾਇਕ ਕੁਲਵੰਤ ਸਿੰਘ, ਵਿਧਾਇਕ ਚਰਨਜੀਤ ਸਿੰਘ, ਵਿਧਾਇਕ ਸੰਤੋਸ਼ ਕਟਾਰੀਆ, ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਸਤਨਾਮ ਸਿੰਘ ਜਲਾਲਪੁਰ ਨਵਾਂਸ਼ਹਿਰ, ਹਰਮਿੰਦਰ ਸਿੰਘ ਤਾਹੇ ਰੋਪੜ, ਬੱਲੂ ਪਾਠਕ, ਕੁਲਜੀਤ ਸਿੰਘ ਸਰਹਾਲ ਬੰਗਾ, ਡਾ: ਸੰਜੀਵ ਗੌਤਮ, ਹਰਮਿੰਦਰ ਸਿੰਘ, ਦੀਪਕ ਸੋਨੀ, ਹਰਜੀਤ ਸਿੰਘ ਪ੍ਰਧਾਨ ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ ਆਦਿ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ "ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 2024-25" ਦਾ ਖਿਤਾਬ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਿਜਲੀ ਕਾਮਿਆਂ ਦਾ ਧਰਨਾ ਜਾਰੀ - ਪ੍ਰਸ਼ਾਸਨ ’ਤੇ ਕੰਪਨੀ ਦੀਆਂ ਸ਼ਰਤਾਂ ਅੱਗੇ ਝੁਕਣ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ