Friday, May 10, 2024  

ਹਰਿਆਣਾ

ਹਰਿਆਣਾ ਕਮੇਟੀ ਦੇ ਖਾਤੇ ਸੀਲ ਹੋਣ ’ਤੇ ਪ੍ਰਧਾਨ ਸਮੇਤ ਪੂਰੀ ਕਮੇਟੀ ਚੁੱਪ ਕਿਉ?

April 10, 2024

ਬੀਜੇਪੀ ਸਰਕਾਰ ਦਾ ਹਰਿਆਣਾ ਦੇ ਗਰੂਘਰਾਂ ’ਚ ਸਿੱਧਾ ਦਖ਼ਲ

ਸੁਰਿੰਦਰ ਪਾਲ ਸਿੰਘ
ਸਿਰਸਾ/10 ਅਪ੍ਰੈਲ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਦ ਵਿਚ ਆਉਣ ਤੋ ਲੈ ਕੇ ਹੁਣ ਤੱਕ ਵਿਵਾਦਾਂ ’ਚ ਘਿਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਭਾਜਪਾ ਸਰਕਾਰ ਵਲੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਦਖਲ ਦੇ ਕੇ ਬੈਂਕ ਖਾਤੇ ਫਰੀਜ਼ ਭਾਵ ਸ਼ੀਲ ਕਰਨ ਨੂੰ ਲੈ ਕੇ ਸਰਕਾਰ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ।ਕਮੇਟੀ ਮੁਲਾਜ਼ਮਾਂ ਨੇ ਮੁੱਖ ਦਫ਼ਤਰ ਵਿੱਚ ਧਰਨਾ ਦਿੰਦੇ ਹੋਏ ਹੜਤਾਲ ’ਤੇ ਬੈਠ ਕੇ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ। ਬੀਬੀ ਰਵਿੰਦਰ ਕੌਰ ਤੇ ਕਵਲਜੀਤ ਸਿੰਘ ਅਜਰਾਣਾ ਦੇ ਸਮਝਾਉਣ ਤੋਂ ਬਾਅਦ ਵੀ ਮੁਲਾਜ਼ਮ ਨਹੀਂ ਮੰਨੇ, ਧਰਨਾ ਜਾਰੀ ਰਖਦੇ ਹੋਏ ਸੂਬੇ ਦੀ ਭਾਜਪਾ ਸਰਕਾਰ ਨੂੰ ਰਹਿਰਹਿ ਕੇ ਕੋਸਿਆ। ਹਰਿਆਣਾ ਕਮੇਟੀ ਦੇ ਉਪ ਸਕੱਤਰ ਸਤਪਾਲ ਸਿੰਘ, ਰੁਪਿੰਦਰ ਸਿੰਘ, ਅਮਰਿੰਦਰ ਸਿੰਘ ਅਤੇ ਸਹਾਇਕ ਸੁਪਰਵਾਈਜ਼ਰ ਹਰਕੀਰਤ ਸਿੰਘ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਹੜਤਾਲ ’ਤੇ ਬੈਠ ਕੇ ਸਾਰਾ ਕੰਮ ਠੱਪ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।ਉਪ ਸਕੱਤਰ ਸਤਪਾਲ ਸਿੰਘ, ਰੁਪਿੰਦਰ ਸਿੰਘ ਅਮਰਿੰਦਰ ਸਿੰਘ ਅਤੇ ਸਹਾਇਕ ਸੁਪਰਵਾਈਜ਼ਰ ਹਰਕੀਰਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਸਾਲ 1925 ਵਿੱਚ ਹੋਈ ਸੀ ਅਤੇ ਅੱਜ ਤੱਕ ਇਸ ਸੰਸਥਾ ਦੇ ਬੈਂਕ ਖਾਤਿਆਂ ਨੂੰ ਕਿਸੇ ਵੀ ਤਰ੍ਹਾਂ ਡੈਬਿਟ ਨਹੀਂ ਕੀਤਾ ਗਿਆ, ਪਰ ਬੀ.ਜੇ.ਪੀ. ਸਰਕਾਰ ਨੇ ਗੁਰਦੁਆਰਾ ਸਾਹਿਬਾਨ ਦੇ ਸਿੱਧੇ ਦਖਲ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਬੈਂਕ ਖਾਤੇ ਬੰਦ ਕਰ ਦਿੱਤੇ ਹਨ। ਮੁਲਾਜ਼ਮਾਂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਬੈਂਕਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਹਰਿਆਣਾ ਕਮੇਟੀ ਦੇ ਮੁੱਖ ਦਫ਼ਤਰ ਅਤੇ ਗੁਰਦੁਆਰਾ ਸਾਹਿਬਾਨ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਰਕਮਾਂ ਨੂੰ ਫਰੀਜ਼ ਕਰ ਦਿੱਤਾ ਗਿਆ ਹੈ,ਜੋ ਕਿ ਸਰਾਸਰ ਬੇਇਨਸਾਫ਼ੀ ਹੈ। ਜੇਕਰ ਕੁਝ ਗਲਤ ਹੈ ਤਾਂ ਸਰਕਾਰ ਨੂੰ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਪਰ ਬੈਂਕ ਖਾਤਿਆਂ ਦੇ ਡੈਬਿਟ ਫਰੀਜ਼ ਹੋਣ ਕਾਰਨ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ, ਜਿਸ ਕਾਰਨ ਮੁਲਾਜ਼ਮਾਂ ਨੂੰ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਹਰਿਆਣਾ ਦੇ ਸਿੱਖ ਵਿਦਵਾਨ ਅਤੇ ਸਿੱਖ ਸੰਗਤ ਇਹ ਸੁਆਲ ਕਰ ਰਹੇ ਹਨ ਕਿ ਅਜਿਹੇ ਗੰਭੀਰ ਮਾਮਲੇ ਤੇ ਹਰਿਆਣਾ ਕਮੇਟੀ ਦੇ ਪ੍ਰਧਾਨ ਸਮੇਤ ਪੂਰੀ ਕਮੇਟੀ ਚੁੱਪ ਕਿਉ ਹੈ?

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰਿਆਣਾ ਦੇ ਫਾਰਵਰਡ ਸ਼ਸ਼ੀ ਖਾਸਾ ਨੇ ਕਿਹਾ, 'ਟੀਮ ਦੀ ਸਫਲਤਾ 'ਚ ਯੋਗਦਾਨ ਦੇਣ ਨਾਲ ਬਹੁਤ ਸੰਤੁਸ਼ਟੀ ਮਿਲੀ'

ਹਰਿਆਣਾ ਦੇ ਫਾਰਵਰਡ ਸ਼ਸ਼ੀ ਖਾਸਾ ਨੇ ਕਿਹਾ, 'ਟੀਮ ਦੀ ਸਫਲਤਾ 'ਚ ਯੋਗਦਾਨ ਦੇਣ ਨਾਲ ਬਹੁਤ ਸੰਤੁਸ਼ਟੀ ਮਿਲੀ'

ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ

ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ

JJP ਦੇ ਹਰਿਆਣਾ ਮੁਖੀ ਦਾ ਅਸਤੀਫਾ, ਕਾਂਗਰਸ 'ਚ ਸ਼ਾਮਲ ਹੋਣ ਦੀ ਸੰਭਾਵਨਾ

JJP ਦੇ ਹਰਿਆਣਾ ਮੁਖੀ ਦਾ ਅਸਤੀਫਾ, ਕਾਂਗਰਸ 'ਚ ਸ਼ਾਮਲ ਹੋਣ ਦੀ ਸੰਭਾਵਨਾ

ਲੋਕ ਸਭਾ ਚੋਣਾਂ: ਗੁਰੂਗ੍ਰਾਮ ਵਿੱਚ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਹਰਿਆਣਵੀ ਗਾਇਕ ਐਮਡੀ ਰੌਕਸਟਾਰ

ਲੋਕ ਸਭਾ ਚੋਣਾਂ: ਗੁਰੂਗ੍ਰਾਮ ਵਿੱਚ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਹਰਿਆਣਵੀ ਗਾਇਕ ਐਮਡੀ ਰੌਕਸਟਾਰ