Monday, February 24, 2025  

ਚੰਡੀਗੜ੍ਹ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ

April 11, 2024

ਚੰਡੀਗੜ੍ਹ, 11 ਅਪ੍ਰੈਲ : ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ।
ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ ਹੋਣ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਜਮ੍ਹਾਂ ਕਰਵਾਈ ਗਈ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਇਹ ਪ੍ਰਣਾਲੀ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਜ਼ਰੀਏ ਸੈਕਟਰ ਮੈਜਿਸਟ੍ਰੇਟਾਂ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਵੱਖ-ਵੱਖ ਗਤੀਵਿਧੀਆਂ ਦੀ ਰੀਅਲ ਟਾਈਮ ਮਾਨੀਟਰਿੰਗ ਲਈ ਵਧੇਰੇ ਮਦਦਗਾਰ ਸਿੱਧ ਹੋਈ।
ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੀ.ਏ.ਐਮ.ਐਸ. ਨੂੰ ਹੋਰ ਵੀ ਕਾਰਗਰ ਬਣਾਇਆ ਗਿਆ ਹੈ, ਜੋ ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਚੋਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਅੱਗੇ ਦੱਸਿਆ ਕਿ ਰੀਅਲ-ਟਾਈਮ ਅਪਡੇਟਸ ਲਈ ਐਂਡਰਾਇਡ ਅਤੇ ਆਈ.ਓ.ਐਸ. ਪਲੇਟਫਾਰਮਾਂ ਵਾਸਤੇ ਮੋਬਾਈਲ ਐਪਲੀਕੇਸ਼ਨਾਂ ਵਿਕਸਿਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਐਪਲੀਕੇਸ਼ਨ ਅਤੇ ਸਰਵਰ ਦਰਮਿਆਨ ਪ੍ਰਭਾਵੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਇੱਕ ਟੋਕਨ-ਅਧਾਰਤ ਅਕਸੈਸ ਐਲਗੋਰਿਦਮ ਵੀ ਲਾਗੂ ਕੀਤਾ ਗਿਆ ਹੈ। ਜੀ.ਪੀ.ਐਸ. ਕੋਆਰਡੀਨੇਟਸ ਦੀ ਵਰਤੋਂ ਕਰਦਿਆਂ ਇਹ ਐਪਲੀਕੇਸ਼ਨ ਡਿਸਪੈਚ ਪ੍ਰਕਿਰਿਆ ਦੌਰਾਨ ਪਾਰਟੀਆਂ ਦੀ ਹਲਚਲ 'ਤੇ ਬਾਰੀਕੀ ਨਾਲ ਨਜ਼ਰ ਰੱਖਦੀ ਹੈ ਅਤੇ ਹਰ ਕਦਮ 'ਤੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ<script src="/>

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ