Monday, December 23, 2024  

ਚੰਡੀਗੜ੍ਹ

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

April 12, 2024

 -ਕੇਜ਼ੈਡਐਫ ਸੰਚਾਲਕ ਪ੍ਰਭਪ੍ਰੀਤ ਜਰਮਨੀ ਤੋਂ ਅੱਤਵਾਦੀ ਭਰਤੀ ਕਰਨ, ਸਹਾਇਤਾ ਅਤੇ ਫੰਡਿੰਗ ਪ੍ਰਦਾਨ ਕਰਨ ਵਾਲਾ ਮਾਡਿਊਲ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
 - ਕੇਜ਼ੈਡਐਫ ਦੇ ਪੂਰੇ ਨੈਟਵਰਕ ਅਤੇ ਗ੍ਰਿਫ਼ਤਾਰ ਦੋਸ਼ੀ ਦੇ ਹੋਰ ਸੰਪਰਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 12 ਅਪ੍ਰੈਲ : ਅੱਤਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਜਰਮਨੀ ਅਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਅੱਤਵਾਦੀ ਭਰਤੀ ਕਰਨ, ਫੰਡਿੰਗ ਦੇਣ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਸਾਲ 2020 ਵਿੱਚ, ਐਸਐਸਓਸੀ ਅੰਮ੍ਰਿਤਸਰ ਵਿਖੇ ਗੁਪਤ ਸੂਚਨਾ ਮਿਲੀ ਸੀ ਕਿ ਕੇਜੈਡਐਫ ਅੱਤਵਾਦੀ ਜਗਦੀਸ਼ ਸਿੰਘ ਭੂਰਾ ਪੰਜਾਬ ਵਿੱਚ ਕੁਝ ਨਾਮਵਰ ਸ਼ਖਸ਼ੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਇਸ ਕੰਮ ਨੂੰ ਪੂਰਾ ਕਰਨ ਲਈ, ਉਸਨੇ ਆਪਣੇ ਭਾਰਤ ਅਧਾਰਤ ਸਾਥੀਆਂ ਨੂੰ ਹਥਿਆਰ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ। ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਮਡਿਊਲ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕੀਤੇ ਸਨ। ਇਸ ਸਬੰਧੀ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਧਾਰਾਵਾਂ 13, 17, 18, 18-ਬੀ ਅਤੇ 20 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ 19.12.2020 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਖੇ ਐਫਆਈਆਰ ਨੰ.18 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਉਹ ਲੋੜੀਂਦੇ ਅੱਤਵਾਦੀ ਜਗਦੀਸ਼ ਸਿੰਘ ਭੂਰਾ ਅਤੇ ਉਸ ਦੇ ਕਰੀਬੀ ਪ੍ਰਭਪ੍ਰੀਤ ਸਿੰਘ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਉਹ ਨਾਮਵਰ ਸ਼ਖਸ਼ੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।
ਉਨ੍ਹਾਂ ਕਿਹਾ ਕਿ ਪ੍ਰਭਪ੍ਰੀਤ ਜਰਮਨੀ ਵਿੱਚ ਰਹਿ ਰਿਹਾ ਸੀ, ਇਸ ਲਈ ਪੰਜਾਬ ਪੁਲਿਸ ਨੇ ਉਸਨੂੰ ਇਸ ਕੇਸ ਵਿੱਚ ਨਾਮਜ਼ਦ ਕਰਨ ਉਪਰੰਤ ਉਸਨੂੰ ਗ੍ਰਿਫ਼ਤਾਰ ਕਰਨ ਲਈ ਬਿਊਰੋ ਆਫ਼ ਇਮੀਗ੍ਰੇਸ਼ਨ, ਨਵੀਂ ਦਿੱਲੀ ਰਾਹੀਂ ਉਸਦੇ ਖਿਲਾਫ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕਰਵਾ ਦਿੱਤਾ ਸੀ।
ਡੀਜੀਪੀ ਨੇ ਕਿਹਾ ਕਿ ਬੁੱਧਵਾਰ ਨੂੰ ਆਈਜੀਆਈ ਏਅਰਪੋਰਟ ਦਿੱਲੀ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸਾਨੂੰ ਪ੍ਰਭਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈਣ ਬਾਰੇ ਸੂਚਿਤ ਕੀਤਾ। ਇਸ ਉਪਰੰਤ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਦਿੱਲੀ ਪਹੁੰਚੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪ੍ਰਭਪ੍ਰੀਤ 2017 ’ਚ ਵੈਧ ਵੀਜ਼ੇ ’ਤੇ ਪੋਲੈਂਡ ਗਿਆ ਸੀ ਅਤੇ 2020 ’ਚ ਸੜਕ ਰਸਤੇ ਜਰਮਨੀ ਚਲਾ ਗਿਆ ਸੀ ਅਤੇ ਜਰਮਨੀ ’ਚ ਪੱਕੀ ਰਿਹਾਇਸ਼ ਹਾਸਲ ਕਰਨ ਲਈ ਉਸ ਨੇ ਸਿਆਸੀ ਸ਼ਰਨ ਲਈ ਅਰਜ਼ੀ ਦਿੱਤੀ ਸੀ।
ਏਆਈਜੀ ਨੇ ਦੱਸਿਆ ਕਿ ਜਰਮਨੀ ਵਿਚ ਰਹਿੰਦਿਆਂ, ਇਹ ਮੁਲਜ਼ਮ ਬੈਲਜੀਅਮ ਸਥਿਤ ਕੇਜ਼ੈਡਐਫ ਅੱਤਵਾਦੀ ਜਗਦੀਸ਼ ਸਿੰਘ ਭੂਰਾ ਦੇ ਸੰਪਰਕ ਵਿਚ ਆਇਆ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋ ਗਿਆ। ਏਆਈਜੀ ਨੇ ਅੱਗੇ ਕਿਹਾ ਕਿ ਦੋਸ਼ੀ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਪਣੇ ਭਾਰਤੀ ਸਾਥੀ ਲਈ ਫੰਡਿੰਗ ਅਤੇ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ।
ਉਨ੍ਹਾਂ ਕਿਹਾ ਕਿ ਪ੍ਰਭਪ੍ਰੀਤ ਦੇ ਪੂਰੇ ਨੈੱਟਵਰਕ ਅਤੇ ਜਿਸ ਮਾਡਿਊਲ ਲਈ ਉਹ ਕੰਮ ਕਰ ਰਿਹਾ ਹੈ, ਦਾ ਪਰਦਾਫਾਸ਼ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੁਲੀਸ ਟੀਮਾਂ ਨੇ ਮੁਲਜ਼ਮ ਪ੍ਰਭਪ੍ਰੀਤ ਨੂੰ ਅਦਾਲਤ ਵਿੱਚ ਪੇਸ਼ ਕਰਕੇ 15 ਅਪਰੈਲ 2024 ਤੱਕ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ "ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 2024-25" ਦਾ ਖਿਤਾਬ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਿਜਲੀ ਕਾਮਿਆਂ ਦਾ ਧਰਨਾ ਜਾਰੀ - ਪ੍ਰਸ਼ਾਸਨ ’ਤੇ ਕੰਪਨੀ ਦੀਆਂ ਸ਼ਰਤਾਂ ਅੱਗੇ ਝੁਕਣ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ