Monday, December 23, 2024  

ਚੰਡੀਗੜ੍ਹ

ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ’ਤੇ ਦੂਜਾ ਸਥਾਨ: ਸਿਬਿਨ ਸੀ

April 12, 2024

- ਚੋਣਾਂ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੋਕਾਂ ਤੱਕ ਆਸਾਨ ਭਾਸ਼ਾ ਵਿੱਚ ਪੁੱਜਦਾ ਕਰਨ ਲਈ ਪੋਡਕਾਸਟ ਦੀ ਵੀ ਸ਼ੁਰੂਆਤ

ਚੰਡੀਗੜ੍ਹ, 12 ਅਪ੍ਰੈਲ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਇੰਡੈਕਸ ਮਾਪਦੰਡਾਂ ਦੇ ਆਧਾਰ ’ਤੇ ਪੰਜਾਬ ਦੂਜੇ ਸਥਾਨ ’ਤੇ ਹੈ, ਜਦਕਿ ਮਹਾਰਾਸ਼ਟਰ ਪਹਿਲੇ, ਕਰਨਾਟਕ ਤੀਜੇ, ਉੱਤਰਾਖੰਡ ਚੌਥੇ ਅਤੇ ਉੱਤਰ ਪ੍ਰਦੇਸ਼ ਪੰਜਵੇਂ ਸਥਾਨ ’ਤੇ ਹੈ। ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਦੇ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024, ਚੋਣਾਂ ਨਾਲ ਸਬੰਧਤ ਵੇਰਵਿਆਂ, ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਮੁੱਖ ਹਦਾਇਤਾਂ ਸਬੰਧੀ ਮਹੱਤਵਪੂਰਨ ਜਾਣਕਾਰੀਆਂ ਨੂੰ ਲਗਾਤਾਰ ਅਪਡੇਟ ਕੀਤਾ ਜਾਂਦਾ ਹੈ ਅਤੇ ਲੱਖਾਂ ਸੋਸ਼ਲ ਮੀਡੀਆ ਵਰਤੋਂਕਾਰ ਇਸ ਤੋਂ ਲਾਭ ਉਠਾਉਂਦੇ ਹਨ। ਇਸ ਤੋਂ ਇਲਾਵਾ, ਸੀ-ਵਿਜਿਲ ਐਪਲੀਕੇਸ਼ਨ ਦੁਆਰਾ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਬਾਰੇ ਸਮੇਂ-ਸਮੇਂ ਉੱਤੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਉੱਤੇ ਅੱਪਡੇਟ ਸਾਂਝੇ ਕੀਤੇ ਜਾਂਦੇ ਹਨ।
ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੇ ਇਕ ਨਿਵੇਕਲੀ ਪਹਿਲਕਦਮੀ ਤਹਿਤ ਵੋਟਰਾਂ ਨੂੰ ਚੋਣ ਪ੍ਰਕਿਰਿਆਵਾਂ ਬਾਰੇ ਜ਼ਰੂਰੀ ਜਾਣਕਾਰੀਆਂ ਪ੍ਰਦਾਨ ਕਰਨ ਲਈ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਹੈ। ਇਸ ਨੂੰ ਸ਼ੁਰੂ ਕਰਨ ਦਾ ਮਕਸਦ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟMਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਉਣਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਦਰਸ਼ਕਾਂ ਨੂੰ ਇਸ ਪੋਡਕਾਸਟ ਰਾਹੀਂ ਮਾਹਰ ਵਿਸ਼ਲੇਸ਼ਣ ਅਤੇ ਵਿਚਾਰ-ਵਟਾਂਦਰੇ ਭਰਪੂਰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਇਕ ਜਾਗਰੂਕ ਵੋਟਰ ਬਣ ਕੇ ਆਪਣੀ ਵੋਟ ਦਾ ਸਹੀ ਇਸਤਮਾਲ ਕਰ ਸਕਣ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ "ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 2024-25" ਦਾ ਖਿਤਾਬ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਿਜਲੀ ਕਾਮਿਆਂ ਦਾ ਧਰਨਾ ਜਾਰੀ - ਪ੍ਰਸ਼ਾਸਨ ’ਤੇ ਕੰਪਨੀ ਦੀਆਂ ਸ਼ਰਤਾਂ ਅੱਗੇ ਝੁਕਣ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ