Friday, May 10, 2024  

ਚੰਡੀਗੜ੍ਹ

ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦਾ ਵਫ਼ਦ ਮੰਗਾਂ ਨੂੰ ਲੈ ਕੇ ਉੱਚ ਪੁਲਿਸ ਅਧਿਕਾਰੀਆਂ ਨੂੰ ਮਿਲਿਆ

April 13, 2024

ਚੰਡੀਗੜ੍ਹ, 13 ਅਪ੍ਰੈਲ (ਦਸਨਸ) :ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦਾ ਇਕ ਵਫ਼ਦ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਰਿਟਾ. ਡੀ.ਐਸ.ਪੀ. ਦੀ ਅਗਵਾਈ ਹੇਠ ਏ.ਡੀ.ਜੀ.ਪੀ., ਪ੍ਰੋਵਿਜਨਿੰਗ, ਡੀ.ਆਈ.ਜੀ. ਵੈਲਫੇਅਰ ਤੇ ਡੀ.ਜੀ.ਪੀ.ਪੰਜਾਬ ਨੂੰ ਵੱਖ-ਵੱਖ ਮੁੱਦਿਆਂ ਦੇ ਸਬੰਧ ਵਿੱਚ ਸਬੰਧਤ ਅਫ਼ਸਰਾਂ ਨੂੰ ਮਿਲਿਆ। ਇਸ ਵਫ਼ਦ ਵਿੱਚ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਚਰਨ ਸਿੰਘ ਬਾਠ, ਰਿਟਾਇਰਡ ਡੀ.ਐਸ.ਪੀ., ਜਨਰਲ ਸਕੱਤਰ, ਮਹਿੰਦਰ ਸਿੰਘ, ਰਿਟਾ. ਇੰਸਪੈਕਟਰ, ਪਰਮਜੀਤ ਸਿੰਘ ਰਿਟਾ. ਇੰਸਪੈਕਟਰ, ਦਰਸ਼ਨਜੀਤ ਸਿੰਘ, ਰਿਟਾ.ਥਾਣੇਦਾਰ ਅਤੇ ਕਰਨੈਲ ਸਿੰਘ ਰਿਟਾ. ਥਾਣੇਦਾਰ ਆਦਿ ਸ਼ਾਮਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਮਹਿੰਦਰ ਸਿੰਘ, ਰਿਟਾ ਇੰਸਪੈਕਟਰ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਮੁੱਖ ਦਫਤਰ ਸੀ.ਪੀ.ਓ.ਸੈਕਟਰ-9, ਚੰਡੀਗੜ੍ਹ ਵਿਖੇ ਪੈਨਸ਼ਨਰਾਂ ਦੇ ਵੱਖ-ਵੱਖ ਮੁੱਦਿਆਂ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਸਬੰਧਤ ਮੁਸ਼ਕਿਲਾਂ ਨੂੰ ਹੱਲ ਕਰਾਉਣ ਲਈ ਵੱਖ-ਵੱਖ ਸਬੰਧਤ ਅਫਸਰਾਂ ਨਾਲ ਮੀਟਿੰਗਾਂ ਕੀਤੀਆਂ ਗਈਆ। ਇਸ ਵਫ਼ਦ ਨੇ ਡੀ.ਜੀ.ਪੀ. ਪੰਜਾਬ ਨੂੰ ਮੰਗ ਪੱਤਰ ਰਾਹੀਂ ਉਚੇਚੇ ਤੌਰ ਉੱਤੇ ਮੰਗ ਕੀਤੀ ਕਿ ਸੇਵਾ-ਮੁਕਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਨਿੱਜੀ ਅਸਲਾ ਜਮ੍ਹਾਂ ਨਾ ਕਰਵਾਇਆ ਜਾਵੇ ਕਿਉਂਕਿ ਸੇਵਾ- ਮੁੱਕਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੀ ਨੌਕਰੀ ਦੇ ਦੌਰਾਨ ਵੱਖ-ਵੱਖ ਪੱਧਰ ਉੱਤੇ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਲੜਾਈ ਲੜੀ ਹੁੰਦੀ ਹੈ, ਜਿਸ ਕਰਕੇ ਉਹਨਾਂ ਨੂੰ ਆਪਣੀ ਜਾਨ-ਮਾਲ ਦੀ ਰੱਖਿਆ ਦੇ ਲਈ ਅਸਲਾ ਰੱਖਣਾ ਜ਼ਰੂਰੀ ਹੁੰਦਾ ਹੈ। ਇਸ ਤੋਂ ਇਲਾਵਾ ਕਈ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਅਦਾਲਤਾਂ ਦੇ ਵਿੱਚ ਜਾਂ ਵੱਖ-ਵੱਖ ਪੱਧਰ ਉੱਤੇ ਚੱਲ ਰਹੀਆਂ ਇਨਕੁਆਰੀਆਂ ਵਿੱਚ ਸ਼ਾਮਲ ਹੋਣ ਲਈ ਜਾਣਾ ਪੈਦਾ ਹੈ। ਜਿਥੇ ਕਿ ਉਹਨਾਂ ਦੀ ਸੁਰੱਖਿਆ ਦੇ ਮੰਦੇਨਜ਼ਰ ਉਹਨਾਂ ਨੂੰ ਸਵੈ- ਰੱਖਿਆ ਲਈ ਹਥਿਆਰ ਦੀ ਲੋੜ ਹੁੰਦੀ ਹੈ। ਇਸ ਤੋਂ ਇਲਾਵਾ ਵਫ਼ਦ ਨੇ ਡੀ.ਜੀ.ਪੀ,ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਪੁਲਿਸ ਪੈਨਸ਼ਨਰਜ਼ ਨਾਲ ਸਬੰਧਤ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਉੱਤੇ ਜਲਦ ਤੋਂ ਜਲਦ ਹੱਲ ਕੀਤਾ ਜਾਵੇ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ