Monday, December 23, 2024  

ਚੰਡੀਗੜ੍ਹ

ਕਾਂਗਰਸ ਨੇ 16 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਬਣਾਇਆ ਉਮੀਦਵਾਰ

April 13, 2024

ਪੰਜਾਬ ’ਚ ਉਮੀਦਵਾਰਾਂ ਦਾ ਐਲਾਨ ਜਲਦ

ਏਜੰਸੀਆਂ/ਦਸਬ
ਨਵੀਂ ਦਿੱਲੀ/ਚੰਡੀਗੜ੍ਹ/13 ਅਪ੍ਰੈਲ : ਕਾਂਗਰਸ ਨੇ ਸ਼ਨੀਵਾਰ ਨੂੰ 16 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਚੰਡੀਗੜ੍ਹ, ਗੁਜਰਾਤ, ਹਿਮਾਚਲ ਪ੍ਰਦੇਸ਼ ਤੇ ਉੜੀਸਾ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਟਿਕਟ ਦਿੱਤੀ ਗਈ ਹੈ। ਇਸ ਤਰ੍ਹਾਂ ਪਵਨ ਕੁਮਾਰ ਬਾਂਸਲ ਦੀ ਟਿਕਟ ਕੱਟੀ ਗਈ ਹੈ। ਹਿਮਾਚਲ ਦੇ ਮੰਡੀ ਤੋਂ ਵਿਕਰਮਾਦਿੱਤਿਆ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਸੂਚੀ ਵਿੱਚ ਗੁਜਰਾਤ ਦੀਆਂ 4, ਹਿਮਾਚਲ ਪ੍ਰਦੇਸ਼ ਦੀਆਂ 2 ਅਤੇ ਉੜੀਸਾ ਦੀਆਂ 9 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਉਧਰ ਕਾਂਗਰਸ ਵੱਲੋਂ ਆਪਣੀ ਅਗਲੀ ਸੂਚੀ ’ਚ ਪੰਜਾਬ ਦੇ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਦੀ ਤਿਆਰੀ ਕਰ ਲਈ ਗਈ ਹੈ। ਬੀਤੀ ਸ਼ਾਮ ਦਿੱਲੀ ਵਿੱਚ ਸਕਰੀਨਿੰਗ ਕਮੇਟੀ ਦੀ ਮੀਟਿੰਗ ਵਿੱਚ ਤਿੰਨ ਮੌਜੂਦਾ ਸਾਂਸਦਾਂ ਨੂੰ ਮੁੜ ਟਿਕਟ ਦੇਣ ’ਤੇ ਸਹਿਮਤ ਬਣਨ ਦੀਆਂ ਖ਼ਬਰਾਂ ਹਨ।
ਸ਼ਨੀਵਾਰ ਨੂੰ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਦੇ 7 ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸੂਤਰਾਂ ਅਨੁਸਾਰ ਐਤਵਾਰ ਨੂੰ ਪੰਜਾਬ ਦੇ 7 ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਕਪੂਰਥਲਾ ਦੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ, ਪਿਛਲੇ ਦਿਨੀ ਕਾਂਗਰਸ ’ਚ ਆਏ ਡਾ. ਧਰਮਵੀਰ ਗਾਂਧੀ ਨੂੰ ਪਟਿਆਲਾ ਅਤੇ ਚੌਧਰੀ ਪਰਿਵਾਰ ਦੇ ਵਿਰੋਧ ਦੇ ਬਾਵਜੂਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਜਲੰਧਰ ਤੋਂ ਮੈਦਾਨ ਵਿਚ ਉਤਾਰਨਾ ਲਗਭਗ ਤੈਅ ਹੈ।
ਸਕਰੀਨਿੰਗ ਕਮੇਟੀ ਦੀ ਮੀਟਿੰਗ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਪੰਜਾਬ ਦੇ ਇੰਚਾਰਜ ਦਵਿੰਦਰ ਯਾਦਵ ਸ਼ਾਮਲ ਹੋਏ।
ਸੂਤਰਾਂ ਮੁਤਾਬਕ ਮੀਟਿੰਗ ’ਚ ਇਹ ਸਹਿਮਤੀ ਬਣੀ ਕਿ ਫ਼ਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਅਤੇ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਨੂੰ ਟਿਕਟ ਦਿੱਤੀ ਜਾਵੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ "ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 2024-25" ਦਾ ਖਿਤਾਬ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਿਜਲੀ ਕਾਮਿਆਂ ਦਾ ਧਰਨਾ ਜਾਰੀ - ਪ੍ਰਸ਼ਾਸਨ ’ਤੇ ਕੰਪਨੀ ਦੀਆਂ ਸ਼ਰਤਾਂ ਅੱਗੇ ਝੁਕਣ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ