Sunday, April 06, 2025  

ਚੰਡੀਗੜ੍ਹ

ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ

April 16, 2024

ਚੰਡੀਗੜ੍ਹ, 16 ਅਪ੍ਰੈਲ :  ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ 'ਤੇ ਗੁਜਰਾਤ 'ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ ਗੁਜਰਾਤ ਦੇ ਭਾਵਨਗਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਉਮੇਸ਼ ਮਕਵਾਨਾ ਦੇ ਹੱਕ ਵਿੱਚ ਰੋਡ ਸ਼ੋਅ ਵਿੱਚ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਦਾ ਮੂਡ ਦੇਖ ਕੇ ਮੈਨੂੰ ਲੱਗਦਾ ਹੈ ਕਿ ਅੱਜ ਤੋਂ ਗੁਜਰਾਤ ਵਿੱਚ ਕ੍ਰਾਂਤੀ ਸ਼ੁਰੂ ਹੋ ਜਾਵੇਗੀ। ਇਸ ਚੋਣ 'ਚ ਗੁਜਰਾਤ ਵਿੱਚ ਇੱਕ ਨਵੀਂ ਕਹਾਣੀ ਲਿਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਹੈ। ਅਸੀਂ ਇਸ ਨੂੰ ਹਰ ਕੀਮਤ 'ਤੇ ਜਿੱਤਣਾ ਹੈ।

ਰੋਡ ਸ਼ੋਅ ਦੌਰਾਨ ਆਪਣੇ ਭਾਸ਼ਣ ਦੌਰਾਨ ਜੇਲ੍ਹ 'ਚ ਬੰਦ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਕਹਾਣੀ ਸੁਣਾਉਂਦੇ ਹੋਏ ਭਗਵੰਤ ਮਾਨ ਕਾਫ਼ੀ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ 'ਚ ਅੱਤਵਾਦੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਹ ਮੁਲਾਕਾਤ ਵੀ ਇਸ ਤਰ੍ਹਾਂ ਕਰਵਾ ਰਹੇ ਹਨ, ਜਿਵੇਂ ਉਹ ਕੋਈ ਵੱਡਾ ਅੱਤਵਾਦੀ ਹੋਵੇ।

ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਾਡੇ ਇਹ ਹੰਝੂ ਵਿਅਰਥ ਨਹੀਂ ਜਾਣਗੇ। ਦੇਸ਼ ਦੀ ਜਨਤਾ ਭਾਜਪਾ ਦੇ ਅੱਤਿਆਚਾਰਾਂ ਦਾ ਜਵਾਬ ਵੋਟ ਰਾਹੀਂ ਦੇਵੇਗੀ ਅਤੇ ਉਸ ਨੂੰ ਹਰਾ ਕੇ ਸੱਤਾ ਤੋਂ ਲਾਂਭੇ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀ ਤਾਨਾਸ਼ਾਹੀ ਦਾ ਜਵਾਬ ਦੇਣ ਲਈ ਕੇਜਰੀਵਾਲ ਬਣਨ।

ਮਾਨ ਨੇ ਲੋਕਾਂ ਤੋਂ ਕੇਜਰੀਵਾਲ ਦੇ ਸਮਰਥਨ 'ਚ 'ਜੇਲ੍ਹਾਂ ਦੇ ਤਾਲੇ ਟੁੱਟਣਗੇ, ਕੇਜਰੀਵਾਲ ਛੁੱਟਣਗੇ' ਦੇ ਨਾਅਰੇ ਲਗਵਾਏ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਦਾ ਸੱਚਾ ਸਿਪਾਹੀ ਹਾਂ। ਜਿੱਥੇ ਵੀ ਉਹ ਮੈਨੂੰ ਭੇਜਦੇ ਹਨ ਮੈਂ ਜਾਂਦਾ ਹਾਂ। ਅੱਜ ਮੇਰੀ ਡਿਊਟੀ ਇੱਥੇ (ਗੁਜਰਾਤ) ਲੱਗੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇੱਕ ਹੀ ਨੇਤਾ ਹੈ ਜੋ ਭਾਜਪਾ ਅਤੇ ਨਰਿੰਦਰ ਮੋਦੀ ਨੂੰ ਚੁਣੌਤੀ ਦੇ ਸਕਦਾ ਹੈ, ਉਹ ਹੈ ਅਰਵਿੰਦ ਕੇਜਰੀਵਾਲ। ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ। ਇਸੇ ਲਈ ਭਾਜਪਾ ਨੇ ਇੱਕ ਸਾਜ਼ਿਸ਼ ਤਹਿਤ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰ ਲਿਆ ਤਾਂ ਜੋ ਉਹ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰ ਸਕਣ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ਼ਲਤੀ ਸੀ ਕਿ ਉਨ੍ਹਾਂ ਨੇ ਗ਼ਰੀਬਾਂ ਦੇ ਇਲਾਜ ਲਈ ਮੁਹੱਲਾ ਕਲੀਨਿਕ ਬਣਾਏ, ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰੀ, ਗ਼ਰੀਬ ਬੱਚਿਆਂ ਦੀ ਪੜ੍ਹਾਈ ਲਈ ਦਿੱਲੀ ਵਿੱਚ ਚੰਗੇ ਸਰਕਾਰੀ ਸਕੂਲ ਬਣਾਏ ਅਤੇ ਉਨ੍ਹਾਂ ਨੇ ਬਿਜਲੀ ਅਤੇ ਪਾਣੀ ਮੁਫ਼ਤ ਕਰ ਦਿੱਤਾ। ਜਿਸ ਕਾਰਨ ਆਮ ਲੋਕਾਂ ਨੂੰ ਆਰਥਿਕ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ਼ ਇਕ ਵਿਅਕਤੀ ਨਹੀਂ, ਇਕ ਵਿਚਾਰ ਹੈ। ਤੁਸੀਂ ਕੇਜਰੀਵਾਲ ਨੂੰ ਅੰਦਰ ਕਰ ਸਕਦੇ ਹੋ ਪਰ ਉਨ੍ਹਾਂ ਦੇ ਵਿਚਾਰਾਂ ਨੂੰ ਕਿਵੇਂ ਅੰਦਰ ਕਰੋਗੇ। ਦੇਸ਼ ਵਿੱਚ ਜਿਹੜੇ ਲੱਖਾਂ-ਕਰੋੜਾਂ ਅਰਵਿੰਦ ਕੇਜਰੀਵਾਲ ਪੈਦਾ ਹੋ ਗਏ ਉਨ੍ਹਾਂ ਦਾ ਕੀ ਕਰੋਗੇ? ਤੁਸੀਂ ਉਨ੍ਹਾਂ ਨੂੰ ਕਿਹੜੀ ਜੇਲ੍ਹ ਵਿੱਚ ਪਾਓਗੇ?

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕੇਜਰੀਵਾਲ ਨੇ ਨਾਮ ਦੀ ਰਾਜਨੀਤੀ ਦੀ ਬਜਾਏ ਕੰਮ ਦੀ ਰਾਜਨੀਤੀ ਸ਼ੁਰੂ ਕੀਤੀ ਹੈ। ਇਸ ਵਾਰ ਵੀ ਲੋਕ ਕੰਮ ਦੀ ਰਾਜਨੀਤੀ ਨੂੰ ਵੋਟ ਦੇਣਗੇ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੂਰੇ ਭਾਰਤ ਦੀ ਸਿਆਸੀ ਗੰਦਗੀ ਨੂੰ ਝਾੜੂ ਨਾਲ ਸਾਫ਼ ਕਰਨਗੇ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ-ਮਨਵਿੰਦਰ ਸਿੰਘ ਗਿਆਸਪੁਰਾ

ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ-ਮਨਵਿੰਦਰ ਸਿੰਘ ਗਿਆਸਪੁਰਾ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

ਡੀਬੀ ਰੇਡੀਓ ਵੱਲੋਂ ਮਨਾਇਆ ਗਿਆ ਬਾਲੀਵੁੱਡ ਦਿਵਸ

ਡੀਬੀ ਰੇਡੀਓ ਵੱਲੋਂ ਮਨਾਇਆ ਗਿਆ ਬਾਲੀਵੁੱਡ ਦਿਵਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ 'ਤੇ ਕੀਤੇ ਗਏ ਕਥਿਤ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ 'ਤੇ ਕੀਤੇ ਗਏ ਕਥਿਤ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ

ਅਮਨ ਅਰੋੜਾ ਨੇ ਕਿਹਾ, 'ਆਪ' ਵਰਕਰ 14 ਅਪ੍ਰੈਲ ਨੂੰ ਡਾ. ਅੰਬੇਡਕਰ ਦੇ ਬੁੱਤਾਂ ਦੀ ਕਰਨਗੇ ਰੱਖਿਆ- ਅਰੋੜਾ

ਅਮਨ ਅਰੋੜਾ ਨੇ ਕਿਹਾ, 'ਆਪ' ਵਰਕਰ 14 ਅਪ੍ਰੈਲ ਨੂੰ ਡਾ. ਅੰਬੇਡਕਰ ਦੇ ਬੁੱਤਾਂ ਦੀ ਕਰਨਗੇ ਰੱਖਿਆ- ਅਰੋੜਾ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਅਰੋੜਾ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਕੀਤੀ ਅਪੀਲ, ਕਿਹਾ- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਰਕਾਰ ਦਾ ਸਾਥ ਦਿਓ, ਤਾਂ ਹੀ ਅਸੀਂ ਮਿਲ ਕੇ ਨਸ਼ੇ ਨੂੰ ਜੜੋਂ ਖਤਮ ਕਰ ਸਕਦੇ ਹਾਂ

ਅਰੋੜਾ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਕੀਤੀ ਅਪੀਲ, ਕਿਹਾ- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਰਕਾਰ ਦਾ ਸਾਥ ਦਿਓ, ਤਾਂ ਹੀ ਅਸੀਂ ਮਿਲ ਕੇ ਨਸ਼ੇ ਨੂੰ ਜੜੋਂ ਖਤਮ ਕਰ ਸਕਦੇ ਹਾਂ

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

DAV ਕਾਲਜ ਦਾ ਸੱਭਿਆਚਾਰਕ ਮਹੋਤਸਵ 'ਕਾਰਵਾਂ 2025' ਦੂਜੇ ਦਿਨ ਵਿੱਚ ਦਹਾੜੀ ਮਾਰਦਾ: ਮਾਣਯੋਗ ਕ੍ਰਿਸ਼ਨ ਲਾਲ ਪੰਵਾਰ ਨੇ ਸ਼ਿਖਿਆ ਨੂੰ ਉਚਾਈਆਂ 'ਤੇ ਲੈ ਜਾਣ ਲਈ 11 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ।

DAV ਕਾਲਜ ਦਾ ਸੱਭਿਆਚਾਰਕ ਮਹੋਤਸਵ 'ਕਾਰਵਾਂ 2025' ਦੂਜੇ ਦਿਨ ਵਿੱਚ ਦਹਾੜੀ ਮਾਰਦਾ: ਮਾਣਯੋਗ ਕ੍ਰਿਸ਼ਨ ਲਾਲ ਪੰਵਾਰ ਨੇ ਸ਼ਿਖਿਆ ਨੂੰ ਉਚਾਈਆਂ 'ਤੇ ਲੈ ਜਾਣ ਲਈ 11 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ।

ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਨੇ ਡੀਏਵੀ ਕਾਲਜ, ਚੰਡੀਗੜ੍ਹ ਵਿਖੇ ਸਿੱਖਿਆ ਨੂੰ ਉੱਚਾ ਚੁੱਕਣ ਲਈ ਕਾਰਨਵਾਨ 2025 ਵਿੱਚ ₹11 ਲੱਖ ਦੀ ਗ੍ਰਾਂਟ ਦਾ ਐਲਾਨ ਕੀਤਾ।

ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਨੇ ਡੀਏਵੀ ਕਾਲਜ, ਚੰਡੀਗੜ੍ਹ ਵਿਖੇ ਸਿੱਖਿਆ ਨੂੰ ਉੱਚਾ ਚੁੱਕਣ ਲਈ ਕਾਰਨਵਾਨ 2025 ਵਿੱਚ ₹11 ਲੱਖ ਦੀ ਗ੍ਰਾਂਟ ਦਾ ਐਲਾਨ ਕੀਤਾ।