Monday, February 24, 2025  

ਚੰਡੀਗੜ੍ਹ

‘ਆਪ’ ਨੇ ਪੰਜਾਬ ਲਈ 4 ਤੇ ਭਾਜਪਾ ਨੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

April 16, 2024

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/16 ਅਪ੍ਰੈਲ : ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਨੇ ਰਾਜਾਂ ਵਿੱਚ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੌਰਾਨ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ। ਤੀਜੀ ਸੂਚੀ ਵਿਚ ਆਮ ਆਦਮੀ ਪਾਰਟੀ ਵੱਲੋਂ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਇਸ ਸੂਚੀ ਮੁਤਾਬਕ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਗੁਰਦਾਸਪੁਰ ਤੋਂ ਅਮਨ ਸ਼ੇਰ ਸਿੰਘ ਅਤੇ ਲੁਧਿਆਣਾ ਤੋਂ ਅਸ਼ੋਕ ਪ੍ਰਾਸ਼ਰ ਪੱਪੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸੇ ਦੌਰਾਨ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਭਾਜਪਾ ਵੱਲੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਮੁਤਾਬਕ ਹੁਸ਼ਿਆਰਪੁਰ ਤੋਂ ਮੌਜੂਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਮਹਿਜ਼ ਕੁਝ ਦਿਨ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਈ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ<script src="/>

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ