Monday, February 24, 2025  

ਚੰਡੀਗੜ੍ਹ

ਨਿਵੇਕਲੀ ਪਹਿਲਕਦਮੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅੱਜ ਹੋਣਗੇ ਫੇਸਬੁੱਕ ’ਤੇ ਲਾਈਵ

April 18, 2024

ਲੋਕ ਸਭਾ ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/18 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ।
ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ।
ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੇਸਬੁੱਕ ਉੱਤੇ ‘ਦ ਸੀਓ ਪੰਜਾਬ’ ਦੇ ਅਧਿਕਾਰਤ ਪੇਜ਼ ’ਤੇ ਲਾਈਵ ਹੋ ਕੇ 19 ਅਪ੍ਰੈਲ, ਦਿਨ ਸ਼ੁੱਕਰਵਾਰ ਨੂੰ ਸਵੇਰੇ 11.00 ਵਜੇ ਤੋਂ 11.30 ਵਜੇ ਤੱਕ ਲੋਕ ਸਭਾ ਚੋਣਾਂ ਨਾਲ ਜੁੜੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਅੱਧੇ ਘੰਟੇ ਦੇ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੂੰ ਕੂਮੈਂਟ ਕਰਕੇ ਸਵਾਲ ਪੁੱਛਣ ਤੋਂ ਇਲਾਵਾ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਦੇ ਸਕਦਾ ਹੈ। ਸਵਾਲ ਜਾਂ ਸੁਝਾਅ ਲਾਈਵ ਦੌਰਾਨ ਵੀ ਪੁੱਛੇ ਜਾ ਸਕਦੇ ਹਨ ਜਾਂ ਸਵੇਰੇ 11 ਵਜੇ ਤੋਂ ਪਹਿਲਾਂ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਉੱਤੇ ਵੀ ਭੇਜੇ ਜਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਲਾਈਵ ਦਾ ਮਕਸਦ ਚੋਣਾਂ ਬਾਰੇ ਲੋਕਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਵੋਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ। ਸਿਬਿਨ ਸੀ ਨੇ ਕਿਹਾ ਉਨ੍ਹਾਂ ਦੇ ਦਫ਼ਤਰ ਵੱਲੋਂ ਪਹਿਲਾਂ ਹੀ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਹਦਾਇਤਾਂ ਅਤੇ ਵੇਰਵਿਆਂ ਨੂੰ ਲਗਾਤਾਰ ਅੱਪਡੇਟ ਕੀਤਾ ਜਾਂਦਾ ਹੈ ਅਤੇ ਹਾਲ ਵਿੱਚ ਹੀ ਉਨ੍ਹਾਂ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਰਗਰਮ ਭੂਮਿਕਾ ਨਿਭਾਉਣ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ<script src="/>

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ