Friday, November 22, 2024  

ਚੰਡੀਗੜ੍ਹ

4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 18, 2024

ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਛੋਟਾ ਥਾਣੇਦਾਰ ਪਹਿਲਾਂ ਵੀ ਲੈ ਚੁੱਕਾ ਹੈ 20,500 ਰੁਪਏ

ਚੰਡੀਗੜ੍ਹ, 18 ਅਪ੍ਰੈਲ ( ਬਿਊਰੋ ) :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲ<ੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸ਼ੈਰੀ ਕਲਸੀ ਮੀਤ ਪ੍ਰਧਾਨ ਬਣੇ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸ਼ੈਰੀ ਕਲਸੀ ਮੀਤ ਪ੍ਰਧਾਨ ਬਣੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ