ਪੰਜਾਬ

ਸਿਹਤ ਵਿਭਾਗ ਨੇ ਖਾਣ ਪੀਣ ਦੀਆਂ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

April 25, 2024

ਸ੍ਰੀ ਫ਼ਤਹਿਗੜ੍ਹ ਸਾਹਿਬ/25 ਅਪ੍ਰੈਲ
(ਰਵਿੰਦਰ ਸਿੰਘ ਢੀਂਡਸਾ)

ਕਮਿਸ਼ਨਰ ਫੂਡ ਐਂਡ ਡਰੱਗਜ਼ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਜਿਸ ਵਿੱਚ ਡੈਜੀਗਨੇਟਿਡ ਅਫਸਰ ਡਾ. ਜਗਜੀਤ ਕੌਰ ਅਤੇ ਫੂਡ ਸੇਫਟੀ ਅਫਸਰ ਕੰਵਰਦੀਪ ਸਿੰਘ ਸਾਮਲ ਸਨ ਵੱਲੋਂ ਖਾਣ ਪੀਣ ਦੀਆਂ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਡਾ. ਜਗਜੀਤ ਕੌਰ ਨੇ ਕਿਹਾ ਕਿ ਉਹ ਖਾਣ ਪੀਣ ਦੀਆਂ ਵਸਤਾਂ ਵੇਚਣ ਸਮੇਂ ਫੂਡ ਸੇਫਟੀ ਤੇ ਸਟੈਂਡਰਡ ਐਕਟ ਦੀਆਂ ਧਾਰਾਵਾਂ ਦੀ ਇਨ ਬਿਨ ਪਾਲਣਾ  ਕਰਨੀ ਯਕੀਨੀ ਬਣਾਉਣ ਅਤੇ ਖਾਣ ਪੀਣ ਦੀਆਂ ਵਸਤਾਂ ਵੇਚਣ ਲਈ ਰਜਿਸਟਰੇਸ਼ਨ/ ਲਾਈਸੈਂਸ ਲੈਣਾ ਯਕੀਨੀ ਬਣਾਇਆ ਜਾਵੇ।ਫੂਡ ਸੇਫਟੀ ਅਫਸਰ ਕੰਵਰਦੀਪ ਸਿੰਘ ਨੇ ਕਿਹਾ ਕਿ ਦੁਕਾਨ ਵਿੱਚ ਖਾਣ ਪੀਣ ਵਾਲੀਆਂ ਵਸਤਾਂ ਨੂੰ ਤਿਆਰ ਕਰਨ ਅਤੇ ਉਸਦੀ ਮਿਆਦ ਪੂਰੀ ਹੋਣ ਦੀ ਤਾਰੀਖ ਜਰੂਰ ਦਰਸਾਈ ਜਾਵੇ। ਉਹਨਾ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖਾਣ ਪੀਣ ਦੀਆਂ ਵਸਤਾਂ ਖਰੀਦਣ ਮੌਕੇ ਉਸ ਦੀ ਮਿਆਦ ਦੀ ਮਿਤੀ ਜਰੂਰ ਚੈੱਕ ਕਰ ਲੈਣ। ਉਹਨਾਂ ਸਾਰੇ ਦੁਕਾਨਦਾਰਾਂ ਨੂੰ ਸਫਾਈ ,ਦੁਕਾਨਾਂ ਤੇ ਕੰਮ ਕਰਨ ਵਾਲੇ ਵਿਅਕਤੀਆਂ ਲਈ ਡਰੈਸ ਕੋਡ, ਉਹਨਾਂ ਦੀ ਨਿੱਜੀ ਸਫਾਈ ਆਦਿ ਵੱਲ ਵਿਸ਼ੇਸ਼ ਧਿਆਨ ਦੀ ਹਿਦਾਇਤ ਵੀ ਕੀਤੀ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸ ਮੀਟਿੰਗ ਦੌਰਾਨ ਦੁਕਾਨਦਾਰਾਂ ਨੂੰ ਜਾਗਰੂਕਤਾ ਸਮੱਗਰੀ ਵੀ ਵੰਡੀ ਗਈ।

 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨਹੀਂ ਰਹੇ

ਕੇਜਰੀਵਾਲ ਦੀ ਰਿਹਾਈ ਨੇ ਵਿਰੋਧੀਆਂ ਨੂੰ ਪਾਇਆਂ ਭਾਜੜਾਂ: ਡਾ: ਰਾਜ ਕੁਮਾਰ

ਕੇਜਰੀਵਾਲ ਦੀ ਰਿਹਾਈ ਨੇ ਵਿਰੋਧੀਆਂ ਨੂੰ ਪਾਇਆਂ ਭਾਜੜਾਂ: ਡਾ: ਰਾਜ ਕੁਮਾਰ

ਸੁਪਰੀਮ ਕੋਰਟ ਵੱਲੋਂ ਹੋਈ ਕੇਜਰੀਵਾਲ ਦੀ ਜਮਾਨਤ, ਲੋਕਤੰਤਰ ਦੇ ਹੱਕ 'ਚ ਵੱਡਾ ਫਤਵਾ-ਪਵਨ ਟੀਨੂੰ

ਸੁਪਰੀਮ ਕੋਰਟ ਵੱਲੋਂ ਹੋਈ ਕੇਜਰੀਵਾਲ ਦੀ ਜਮਾਨਤ, ਲੋਕਤੰਤਰ ਦੇ ਹੱਕ 'ਚ ਵੱਡਾ ਫਤਵਾ-ਪਵਨ ਟੀਨੂੰ

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

ਪੰਜਾਬ ਵਿੱਚ 70.42 ਲੱਖ ਫਾਰਮਾ ਓਪੀਔਡਜ਼ ਜ਼ਬਤ

ਪੰਜਾਬ ਵਿੱਚ 70.42 ਲੱਖ ਫਾਰਮਾ ਓਪੀਔਡਜ਼ ਜ਼ਬਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਹਲਕੇ ਅਧੀਨ ਆਉਂਦੇ ਤਿੰਨੇ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਕੇ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਭਖਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਹਲਕੇ ਅਧੀਨ ਆਉਂਦੇ ਤਿੰਨੇ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਕੇ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਭਖਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ 'ਤੇ ਸੋਗ ਦੀ ਲਹਿਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ 'ਤੇ ਸੋਗ ਦੀ ਲਹਿਰ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿੰਕਨ ਯੂਨੀਵਰਸਿਟੀ ਅੰਤਰਰਾਸ਼ਟਰੀ ਸਿੱਖਿਆ ਅਤੇ ਕਰੀਅਰ ਦਾ ਰਾਹ ਆਸਾਨ ਬਣਾਵੇਗੀ: ਡਾ. ਸੰਦੀਪ ਸਿੰਘ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿੰਕਨ ਯੂਨੀਵਰਸਿਟੀ ਅੰਤਰਰਾਸ਼ਟਰੀ ਸਿੱਖਿਆ ਅਤੇ ਕਰੀਅਰ ਦਾ ਰਾਹ ਆਸਾਨ ਬਣਾਵੇਗੀ: ਡਾ. ਸੰਦੀਪ ਸਿੰਘ