Friday, November 22, 2024  

ਚੰਡੀਗੜ੍ਹ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 25, 2024

ਚੰਡੀਗੜ੍ਹ, 25 ਅਪ੍ਰੈਲ (ਬਿਊਰੋ ): ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ 'ਤੇ ਗਿ੍ਰਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ।
ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
-----------

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸ਼ੈਰੀ ਕਲਸੀ ਮੀਤ ਪ੍ਰਧਾਨ ਬਣੇ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸ਼ੈਰੀ ਕਲਸੀ ਮੀਤ ਪ੍ਰਧਾਨ ਬਣੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ