ਪੰਜਾਬ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

April 26, 2024

ਸ੍ਰੀ ਫ਼ਤਹਿਗੜ੍ਹ ਸਾਹਿਬ/26 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਵੇਟ ਲਿਫ਼ਟਿੰਗ ਐਸੋਸੀਏਸ਼ਨ ਵਲੋਂ ਮਾਤਾ ਗੁਜਰੀ ਕਾਲਜ ਵਿਖੇ ਆਯੋਜਿਤ ਕਰਵਾਏ ਗਏ ਲੜਕੇ ਅਤੇ ਲੜਕੀਆਂ ਦੇ ਜ਼ਿਲ੍ਹਾ ਪੱਧਰ ਦੇ ਵੇਟ ਲਿਫ਼ਟਿੰਗ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਉਨ੍ਹਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੁਆਰਾ ਕਾਲਜ ਦਾ ਨਾਮ ਰੋਸ਼ਨ ਕੀਤਾ।

ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵੇਟ ਲਿਫਟਿੰਗ ਐਸੋਸੀਏਸ਼ਨ ਨੇ ਨੌਜਵਾਨਾਂ ਨੂੰ ਸਮਾਜਿਕ ਅਲਾਮਤਾਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਸ਼ਲਾਘਾਯੋਗ ਉਪਰਾਲਾ ਕੀਤਾ ਹੈ।ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਹ ਆਸ ਜਤਾਈ ਕਿ ਪੰਜਾਬ ਦੇ ਨੌਜਵਾਨ ਪੰਜਾਬ ਸੂਬੇ ਵਿਚੋਂ ਖੇਡਾਂ ਰਾਹੀਂ ਨਸ਼ੇ ਵਰਗੇ ਕੋਹੜ ਨੂੰ ਖਤਮ ਕਰ ਦੇਣ ਅਤੇ ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਕਰਨ।ਕਾਲਜ ਦੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਵੇਟ ਲਿਫਟਿੰਗ ਮੁਕਾਬਲਾ ਨਾ ਕੇਵਲ ਵਿਦਿਆਰਥੀਆਂ ਦੀ ਸਰੀਰਕ ਸ਼ਕਤੀ ਦਾ ਪ੍ਰਦਰਸ਼ਨ ਕਰਦਾ ਹੈ ਸਗੋਂ ਉਨ੍ਹਾਂ ਦੀ ਮਾਨਸਿਕ ਮਜ਼ਬੂਤੀ ਅਤੇ ਟੀਮ ਵਰਕ ਦੀ ਵੀ ਵਧੀਆ ਪੇਸ਼ਕਾਰੀ ਕਰਦਾ ਹੈ। ਕਾਲਜ ਦੇ ਖੇਡ ਵਿਭਾਗ ਦੇ ਮੁਖੀ ਡਾ. ਹਰਜੀਤ ਕੌਰ ਨੇ ਦੱਸਿਆ ਕਿ ਜੇਤੂ ਰਹਿਣ ਵਾਲੀਆਂ ਟੀਮਾਂ ਵਿੱਚੋਂ ਹੀ ਰਾਜ ਪੱਧਰ 'ਤੇ ਹੋਣ ਵਾਲੇ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਮੁਕਾਬਲਿਆਂ ਵਿੱਚ ਬੀ.ਏ. ਭਾਗ-ਪਹਿਲਾ ਦੇ ਆਜ਼ਾਦ ਦਿਵਾਕਰ, ਅਨਮੋਲ ਕੁਮਾਰ, ਤਜਿੰਦਰ ਸਿੰਘ, ਗੁਰਿੰਦਰ ਸਿੰਘ, ਅਨਮੋਲਦੀਪ ਸਿੰਘ, ਪਰਮਿੰਦਰ ਸਿੰਘ, ਬੀ.ਵੋਕ. ਰਿਟੇਲ ਮੈਨੇਜਮੈਂਟ ਭਾਗ-ਪਹਿਲਾ ਦੇ ਹੁਸਨਪ੍ਰੀਤ ਸਿੰਘ ਅਤੇ ਬੀ.ਏ. ਭਾਗ-ਤੀਸਰਾ ਦੇ ਮਨਕਰਨ ਸਿੰਘ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੁਆਰਾ ਪਹਿਲੀਆਂ-ਦੂਸਰੀਆਂ ਪੁਜੀਸ਼ਨਾਂ ਹਾਸਲ ਕੀਤੀਆਂ। ਇਸ ਮੌਕੇ ਕੋਚ ਬਹਾਦਰ ਸਿੰਘ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨਹੀਂ ਰਹੇ

ਕੇਜਰੀਵਾਲ ਦੀ ਰਿਹਾਈ ਨੇ ਵਿਰੋਧੀਆਂ ਨੂੰ ਪਾਇਆਂ ਭਾਜੜਾਂ: ਡਾ: ਰਾਜ ਕੁਮਾਰ

ਕੇਜਰੀਵਾਲ ਦੀ ਰਿਹਾਈ ਨੇ ਵਿਰੋਧੀਆਂ ਨੂੰ ਪਾਇਆਂ ਭਾਜੜਾਂ: ਡਾ: ਰਾਜ ਕੁਮਾਰ

ਸੁਪਰੀਮ ਕੋਰਟ ਵੱਲੋਂ ਹੋਈ ਕੇਜਰੀਵਾਲ ਦੀ ਜਮਾਨਤ, ਲੋਕਤੰਤਰ ਦੇ ਹੱਕ 'ਚ ਵੱਡਾ ਫਤਵਾ-ਪਵਨ ਟੀਨੂੰ

ਸੁਪਰੀਮ ਕੋਰਟ ਵੱਲੋਂ ਹੋਈ ਕੇਜਰੀਵਾਲ ਦੀ ਜਮਾਨਤ, ਲੋਕਤੰਤਰ ਦੇ ਹੱਕ 'ਚ ਵੱਡਾ ਫਤਵਾ-ਪਵਨ ਟੀਨੂੰ

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

ਪੰਜਾਬ ਵਿੱਚ 70.42 ਲੱਖ ਫਾਰਮਾ ਓਪੀਔਡਜ਼ ਜ਼ਬਤ

ਪੰਜਾਬ ਵਿੱਚ 70.42 ਲੱਖ ਫਾਰਮਾ ਓਪੀਔਡਜ਼ ਜ਼ਬਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਹਲਕੇ ਅਧੀਨ ਆਉਂਦੇ ਤਿੰਨੇ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਕੇ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਭਖਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਹਲਕੇ ਅਧੀਨ ਆਉਂਦੇ ਤਿੰਨੇ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਕੇ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਭਖਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ 'ਤੇ ਸੋਗ ਦੀ ਲਹਿਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ 'ਤੇ ਸੋਗ ਦੀ ਲਹਿਰ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿੰਕਨ ਯੂਨੀਵਰਸਿਟੀ ਅੰਤਰਰਾਸ਼ਟਰੀ ਸਿੱਖਿਆ ਅਤੇ ਕਰੀਅਰ ਦਾ ਰਾਹ ਆਸਾਨ ਬਣਾਵੇਗੀ: ਡਾ. ਸੰਦੀਪ ਸਿੰਘ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿੰਕਨ ਯੂਨੀਵਰਸਿਟੀ ਅੰਤਰਰਾਸ਼ਟਰੀ ਸਿੱਖਿਆ ਅਤੇ ਕਰੀਅਰ ਦਾ ਰਾਹ ਆਸਾਨ ਬਣਾਵੇਗੀ: ਡਾ. ਸੰਦੀਪ ਸਿੰਘ