Saturday, May 11, 2024  

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

April 26, 2024

.....ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

.....ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਤੇ ਆਪਸੀ ਭਾਈਚਾਰਕ ਸਾਂਝ ਲਈ ਕੀਤੀ ਅਰਦਾਸ

ਚੰਡੀਗੜ੍ਹ/ਅੰਮ੍ਰਿਤਸਰ, 26 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਅਤੇ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ।

ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ‘ਆਪ’ ਦੇ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹੋਏ ਸਨ, ਜਿੱਥੇ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ।

ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਧੀ ਵਜੋਂ 'ਵਾਹਿਗੁਰੂ ਦੀ ਨਿਆਮਤ' ਦੀ ਬਖਸ਼ੀਸ ਮਿਲੀ ਹੈ, ਇਸ ਲਈ ਉਹ ਅੱਜ ਆਪਣੇ ਪਰਿਵਾਰ ਸਮੇਤ ਪ੍ਰਮਾਤਮਾ ਦੀਆਂ ਸਾਰੀਆਂ ਬਖ਼ਸ਼ੀਸ਼ਾਂ ਦਾ ਸ਼ੁਕਰਾਨਾ ਕਰਨ ਲਈ ਇੱਥੇ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਭਗਵੰਤ ਮਾਨ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸੇ ਵੀ ਸਿਆਸੀ ਮਾਮਲੇ 'ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਇੱਥੇ ਸਿਰਫ਼ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ "ਮੈਂ ਪ੍ਰਮਾਤਮਾ ਤੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਅਤੇ 'ਰੰਗਲਾ ਪੰਜਾਬ' ਲਈ ਕੰਮ ਕਰਦੇ ਰਹਿਣ ਲਈ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।" ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਸਾਡੀ ਖ਼ੁਸ਼ਕਿਸਮਤੀ ਹੈ ਕਿ ਪੰਜਾਬ ਵਿੱਚ ਸਾਰੇ ਧਰਮਾਂ ਅਤੇ ਪਿਛੋਕੜਾਂ ਦੇ ਲੋਕ ਸ਼ਾਂਤੀ ਅਤੇ ਮਿਲਜੁਲ ਕੇ ਰਹਿੰਦੇ ਹਨ। ਅਸੀਂ ਗੁਰਪੁਰਬ, ਈਦ ਅਤੇ ਰਾਮ ਨਵਮੀ ਵਰਗੇ ਤਿਉਹਾਰ ਇਕੱਠੇ ਹੋ ਕੇ ਮਨਾਉਂਦੇ ਹਾਂ। ਉਨ੍ਹਾਂ ਕਿਹਾ ਕਿ "ਮੈਂ ਰੱਬ ਤੋਂ ਇਹੀ ਅਰਦਾਸ ਕਰਦਾ ਹਾਂ ਕਿ ਪੰਜਾਬੀਆਂ ਵਿੱਚ ਹਮੇਸ਼ਾ ਭਾਈਚਾਰਕ ਸਾਂਝ ਅਤੇ ਏਕਤਾ ਬਣੀ ਰਹੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਐਵਾਰਡੀ ਸੁਰਜੀਤ ਪਾਤਰ ਦਾ 79 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ

ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਐਵਾਰਡੀ ਸੁਰਜੀਤ ਪਾਤਰ ਦਾ 79 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ

ਫ਼ਿਰਕੂ ਮੋਦੀ ਸਰਕਾਰ ਦਾ ਸਫ਼ਾਇਆ ਤੈਅ : ਕਾਮਰੇਡ ਬਰਾੜ

ਫ਼ਿਰਕੂ ਮੋਦੀ ਸਰਕਾਰ ਦਾ ਸਫ਼ਾਇਆ ਤੈਅ : ਕਾਮਰੇਡ ਬਰਾੜ

ਦੇਸ਼ ਦਾ ਸੂਝਵਾਨ ਵੋਟਰ ਮੋਦੀ ਸਰਕਾਰ ਨੂੰ ਚੱਲਦਾ ਕਰਨ ਦਾ ਫ਼ੈਸਲਾ ਲੈ ਚੁੱਕੈ : ਸੇਖੋਂ, ਬਰਾੜ

ਦੇਸ਼ ਦਾ ਸੂਝਵਾਨ ਵੋਟਰ ਮੋਦੀ ਸਰਕਾਰ ਨੂੰ ਚੱਲਦਾ ਕਰਨ ਦਾ ਫ਼ੈਸਲਾ ਲੈ ਚੁੱਕੈ : ਸੇਖੋਂ, ਬਰਾੜ

ਭਾਜਪਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕਿ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕਿ ਨੂੰ ਐਲਾਨਿਆ ਉਮੀਦਵਾਰ

ਮੁੱਖ ਮੰਤਰੀ ਮਾਨ ਵੱਲੋਂ ਸੁਪਰੀਮ ਕੋਰਟ ਦਾ ਧੰਨਵਾਦ

ਮੁੱਖ ਮੰਤਰੀ ਮਾਨ ਵੱਲੋਂ ਸੁਪਰੀਮ ਕੋਰਟ ਦਾ ਧੰਨਵਾਦ

ਬਾਬਾ ਸਾਹਿਬ ਅਤੇ ਹਲਕਾ ਵਾਸੀਆਂ ਤੋਂ ਅਸ਼ੀਰਵਾਦ ਲੈ ਕੇ ਡਾ. ਰਾਜ ਕੁਮਾਰ ਨੇ ਨਾਮਜ਼ਦਗੀ ਕੀਤੀ ਦਾਖ਼ਲ, ਹਜਾਰਾਂ ਸਮਰਥਕ ਵੀ ਉਹਨਾਂ ਨਾਲ ਰਹੇ ਮੌਜੂਦ

ਬਾਬਾ ਸਾਹਿਬ ਅਤੇ ਹਲਕਾ ਵਾਸੀਆਂ ਤੋਂ ਅਸ਼ੀਰਵਾਦ ਲੈ ਕੇ ਡਾ. ਰਾਜ ਕੁਮਾਰ ਨੇ ਨਾਮਜ਼ਦਗੀ ਕੀਤੀ ਦਾਖ਼ਲ, ਹਜਾਰਾਂ ਸਮਰਥਕ ਵੀ ਉਹਨਾਂ ਨਾਲ ਰਹੇ ਮੌਜੂਦ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

ਹਾਕੀ ਖਿਡਾਰਨ ਸੁਮਨਦੀਪ ਕੌਰ ਖੁਦਕਸ਼ੀ ਮਾਮਲੇ 'ਚ ਮ੍ਰਿਤਕਾ ਦੀ ਭਰਜਾਈ ਗ੍ਰਿਫਤਾਰ

ਹਾਕੀ ਖਿਡਾਰਨ ਸੁਮਨਦੀਪ ਕੌਰ ਖੁਦਕਸ਼ੀ ਮਾਮਲੇ 'ਚ ਮ੍ਰਿਤਕਾ ਦੀ ਭਰਜਾਈ ਗ੍ਰਿਫਤਾਰ

ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ 'ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼

ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ 'ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼