ਪੰਜਾਬ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

April 26, 2024

ਦਸਬ
ਚੰਡੀਗੜ੍ਹ, 26 ਅਪ੍ਰੈਲ : ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਕਿਸਾਨਾਂ ਦੀ ਪ੍ਰਮੁੱਖ ਮੰਗ ਐਮਐਸਪੀ ’ਤੇ ਗਾਰੰਟੀ ਦਿੰਦਾ ਕਾਨੂੰਨ ਬਣਾਉਣ ਦਾ ਮੁੱਦਾ ਗਾਇਬ ਹੈ, ਜੋ ਕਿ ਅਤਿ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਐਮਐਸਪੀ ਦੀ ਪੂਰੀ ਵਕਾਲਤ ਕਰਦੇ ਸਨ, ਅੱਜ ਇਸ ਮੁੱਦੇ ’ਚ ਚੁੱਪ ਵੱਟੀ ਬੈਠੇ ਹਨ।
ਕਾਮਰੇਡ ਸੇਖੋਂ ਨੇ ਕਿਹਾ ਕਿ ਹੁਣ ਤੱਕ ਜਿੰਨੀਆਂ ਸਰਕਾਰਾਂ ਆਈਆਂ ਹਨ, ਕਿਸੇ ਨੇ ਵੀ ਡਾ. ਸਵਾਮੀਨਾਥਨ ਦੀਆਂ ਸ਼ਿਫਾਰਸ਼ਾਂ ਨੂੰ ਲਾਗੂ ਨਹੀਂ ਕੀਤਾ। ਹੁਣ ਤੱਕ ਕਿਸਾਨਾਂ ਨੂੰ ਇਸ ਬਾਰੇ ਲਾਰੇ ਹੀ ਮਿਲਦੇ ਰਹੇ ਹਨ। ਉਨ੍ਹਾਂ ਕਿਹਾ ਕਿ ਡਾ. ਸਵਾਮੀਨਾਥਨ ਦੇ ਫਾਰਮੁਲੇ ਅਨੁਸਾਰ ਜੇ ਕਿਸਾਨਾਂ ਨੂੰ ਐਮਐਸਪੀ ਮਿਲਦੀ ਹੈ ਤਾਂ ਸੰਕਟ ’ਚ ਘਿਰੀ ਕਿਸਾਨੀ ਆਪਣੇ ਪੈਰਾ ’ਤੇ ਹੋ ਸਕਦੀ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਹਰੇਕ ਫਸਲ ’ਤੇ ਐਮਐਸਪੀ ਦਿੰਦਾ ਕਾਨੂੰਨ ਬਣਨਾ ਚਾਹਿਦਾ ਹੈ।
ਕਾਮਰੇਡ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਤਾਂ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੀ ਹੈ, ਸੂਬਾ ਸਰਕਾਰ ਵੀ ਉਨ੍ਹਾਂ ਦੀ ਬਾਂਹ ਫੜਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਹੁਕਮਰਾਨ ਪਾਰਟੀ ਲਈ ਇਨ੍ਹਾਂ ਚੋਣਾਂ ’ਚ ਐਮਐਸਪੀ ਦਾ ਮੁੱਦਾ ਮੁੱਖ ਹੋਣਾ ਚਾਹੀਦਾ ਸੀ, ਪਰ ਅਜਿਹਾ ਨਜ਼ਰ ਨਹੀਂ ਆਉਂਦਾ। ਕਾਮਰੇਡ ਸੇਖੋਂ ਨੇ ਕਿਹਾ ਕਿ ਜਦੋ ਕੁਦਰਤੀ ਆਫਤ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਜਾਂਦੀਆਂ ਹਨ ਤਾਂ ਹੁਕਮਰਾਨਾਂ ਦੇ ਵੱਡੇ-ਵੱਡੇ ਬਿਆਨ ਆ ਜਾਂਦੇ ਹਨ ਕਿ ਕਿਸਾਨਾਂ ਦੇ ਨੁਕਸਾਨ ਦੇ ਇਕ-ਇਕ ਦਾਣੇ ਦਾ ਮੁਆਵਜ਼ਾ ਦਿੱਤਾ ਜਾਵੇਗਾ, ਪੁਰ ਅਸਲੀਅਤ ’ਚ ਕੁਝ ਵੀ ਨਹੀਂ ਹੁੰਦਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨਹੀਂ ਰਹੇ

ਕੇਜਰੀਵਾਲ ਦੀ ਰਿਹਾਈ ਨੇ ਵਿਰੋਧੀਆਂ ਨੂੰ ਪਾਇਆਂ ਭਾਜੜਾਂ: ਡਾ: ਰਾਜ ਕੁਮਾਰ

ਕੇਜਰੀਵਾਲ ਦੀ ਰਿਹਾਈ ਨੇ ਵਿਰੋਧੀਆਂ ਨੂੰ ਪਾਇਆਂ ਭਾਜੜਾਂ: ਡਾ: ਰਾਜ ਕੁਮਾਰ

ਸੁਪਰੀਮ ਕੋਰਟ ਵੱਲੋਂ ਹੋਈ ਕੇਜਰੀਵਾਲ ਦੀ ਜਮਾਨਤ, ਲੋਕਤੰਤਰ ਦੇ ਹੱਕ 'ਚ ਵੱਡਾ ਫਤਵਾ-ਪਵਨ ਟੀਨੂੰ

ਸੁਪਰੀਮ ਕੋਰਟ ਵੱਲੋਂ ਹੋਈ ਕੇਜਰੀਵਾਲ ਦੀ ਜਮਾਨਤ, ਲੋਕਤੰਤਰ ਦੇ ਹੱਕ 'ਚ ਵੱਡਾ ਫਤਵਾ-ਪਵਨ ਟੀਨੂੰ

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

ਪੰਜਾਬ ਵਿੱਚ 70.42 ਲੱਖ ਫਾਰਮਾ ਓਪੀਔਡਜ਼ ਜ਼ਬਤ

ਪੰਜਾਬ ਵਿੱਚ 70.42 ਲੱਖ ਫਾਰਮਾ ਓਪੀਔਡਜ਼ ਜ਼ਬਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਹਲਕੇ ਅਧੀਨ ਆਉਂਦੇ ਤਿੰਨੇ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਕੇ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਭਖਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਹਲਕੇ ਅਧੀਨ ਆਉਂਦੇ ਤਿੰਨੇ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਕੇ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਭਖਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ 'ਤੇ ਸੋਗ ਦੀ ਲਹਿਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ 'ਤੇ ਸੋਗ ਦੀ ਲਹਿਰ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿੰਕਨ ਯੂਨੀਵਰਸਿਟੀ ਅੰਤਰਰਾਸ਼ਟਰੀ ਸਿੱਖਿਆ ਅਤੇ ਕਰੀਅਰ ਦਾ ਰਾਹ ਆਸਾਨ ਬਣਾਵੇਗੀ: ਡਾ. ਸੰਦੀਪ ਸਿੰਘ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿੰਕਨ ਯੂਨੀਵਰਸਿਟੀ ਅੰਤਰਰਾਸ਼ਟਰੀ ਸਿੱਖਿਆ ਅਤੇ ਕਰੀਅਰ ਦਾ ਰਾਹ ਆਸਾਨ ਬਣਾਵੇਗੀ: ਡਾ. ਸੰਦੀਪ ਸਿੰਘ