ਅਪਰਾਧ

ਬੁੰਗਾ ਸਾਹਿਬ ਵਿਖੇ 2 ਨੌਜਵਾਨਾਂ ਦੀ ਨਹਿਰ ’ਚ ਡੁੱਬਣ ਕਾਰਨ ਮੌਤ

April 26, 2024

ਤਰਲੋਚਨ ਸਿੰਘ
ਸ੍ਰੀ ਕੀਰਤਪੁਰ ਸਾਹਿਬ/26 ਅਪ੍ਰੈਲ : ਅੱਜ ਦੁਪਹਿਰ 12 ਵਜੇ ਦੇ ਕਰੀਬ ਨਜ਼ਦੀਕੀ ਪਿੰਡ ਫ਼ਤਹਿਪੁਰ ਬੂੰਗਾ ਸਾਹਿਬ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਦੋ ਨੌਜਵਾਨ ਭਾਖੜਾ ਨਹਿਰ ’ਚ ਡੁੱਬ ਗਏ। ਇਕ ਨੌਜਵਾਨ ਜੋ ਉਨ੍ਹਾਂ ਦੇ ਨਾਲ ਨਹਾ ਰਿਹਾ ਸੀ, ਖੁਸ਼ਕਿਸਮਤੀ ਨਾਲ ਬਚ ਗਿਆ । ਜਾਣਕਾਰੀ ਅਨੁਸਾਰ ਬੀਤੀ ਰਾਤ ਇਸ ਪਿੰਡ ਵਿਚ ਇਕ ਧਾਰਮਿਕ ਪ੍ਰੋਗਰਾਮ ਸੀ, ਜਿਸ ਲਈ ਦੂਰੋਂ-ਦੂਰੋਂ ਰਿਸ਼ਤੇਦਾਰ ਇੱਥੇ ਆਏ ਹੋਏ ਸਨ। ਪਿੰਡ ਦੇ ਨਾਲ-ਨਾਲ ਭਾਖੜਾ ਨਹਿਰ ਜਾਂਦੀ ਹੈ, ਜਿਸ ਵਿੱਚ ਨਹਾਉਣ ਲਈ ਤਿੰਨ ਰਿਸ਼ਤੇਦਾਰ ਉੱਥੇ ਪਹੁੰਚ ਗਏ। ਇਕ ਨੌਜਵਾਨ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਡੁੱਬਣ ਲੱਗਾ ਜਿਸ ਨੂੰ ਬਚਾਉਣ ਲਈ ਉਸ ਦੇ ਜੀਜੇ ਵਿੱਕੀ ਨੇ ਛਲਾਂਗ ਮਾਰ ਦਿੱਤੀ। ਸਾਲੇ ਨੂੰ ਬਚਾਉਂਦਾ ਹੋਇਆ ਵਿੱਕੀ ਵੀ ਉਸ ਦੇ ਨਾਲ ਡੁੱਬ ਗਿਆ। ਸਾਬਕਾ ਸਰਪੰਚ ਬਾਲੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਦੋਹਤਾ ਹਨੀਫ਼ ਮੋਹੰਮਦ (ਵਿੱਕੀ) 30 ਸਾਲ ਅਤੇ ਹਨੀਫ਼ ਦਾ ਸਾਲਾ ਦਿਲਸ਼ਾਦ ਮੋਹੰਮਦ ਉਰਫ ਰਿੱਕੀ ’ਤੇ ਇਕ ਹੋਰ ਨੌਜਵਾਨ ਮੋਟਰਸਾਈਕਲ ਧੋਣ ਤੇ ਨਹਾਉਣ ਲਈ ਨਾਲ ਵੱਗਦੀ ਭਾਖੜਾ ਨਹਿਰ ਕਿਨਾਰੇ ਚਲੇ ਗਏ । ਨਹਾਉਂਦਿਆਂ ਹੋਇਆ ਦਿਲਸ਼ਾਦ ਮੁਹੰਮਦ ਦਾ ਸੰਤੁਲਨ ਵਿਗੜ ਗਿਆ ਤੇ ਅਚਾਨਕ ਉਹ ਨਹਿਰ ’ਚ ਡੁੱਬਣ ਲੱਗ ਗਿਆ, ਜਿਸ ਨੂੰ ਬਚਾਉਣ ਲਈ ਉਸਦੇ ਜੀਜਾ ਹਨੀਫ ਮੁਹੰਮਦ ਨੇ ਛਾਲ ਮਾਰ ਦਿੱਤੀ, ਜਿਸ ਤੋਂ ਬਾਅਦ ਦੋਵੇਂ ਵਗਦੇ ਪਾਣੀ ’ਚ ਡੁੱਬ ਗਏ । ਮੌਕੇ ’ਤੇ ਪੁੱਜੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਮੁੱਖੀ ਜਤਿਨ ਕਪੂਰ ਨੇ ਦੱਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਕਿ ਬੂੰਗਾ ਸਾਹਿਬ ਵਿਖੇ 2 ਨੌਜਵਾਨ ਨਹਿਰ ’ਚ ਡੁੱਬ ਗਏ ਹਨ ਉਨ੍ਹਾਂ ਵੱਲੋਂ ਘਟਨਾ ਸਥਾਨ ’ਤੇ ਪੁੱਜ ਕੇ ਦੇਖਿਆ ਗਿਆ। ਗੋਤਾਖੋਰਾਂ ਦੀ ਮਦਦ ਨਾਲ ਨੋਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਸਾਮ 'ਚ ਪ੍ਰੀਖਿਆ ਦੇ ਨਤੀਜਿਆਂ ਤੋਂ ਨਾਖੁਸ਼ 12ਵੀਂ ਜਮਾਤ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ

ਅਸਾਮ 'ਚ ਪ੍ਰੀਖਿਆ ਦੇ ਨਤੀਜਿਆਂ ਤੋਂ ਨਾਖੁਸ਼ 12ਵੀਂ ਜਮਾਤ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ

ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਸ਼ੱਕੀ ਗੈਂਡੇ ਦੇ ਸ਼ਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ

ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਸ਼ੱਕੀ ਗੈਂਡੇ ਦੇ ਸ਼ਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ

ਦੱਖਣੀ ਕਸ਼ਮੀਰ ਦੇ ਸ਼ੋਪੀਆਂ 'ਚ ਦੋ ਅੱਤਵਾਦੀ ਸਾਥੀ ਗ੍ਰਿਫਤਾਰ

ਦੱਖਣੀ ਕਸ਼ਮੀਰ ਦੇ ਸ਼ੋਪੀਆਂ 'ਚ ਦੋ ਅੱਤਵਾਦੀ ਸਾਥੀ ਗ੍ਰਿਫਤਾਰ

ਹਾਕੀ ਖਿਡਾਰਨ ਸੁਮਨਦੀਪ ਕੌਰ ਖ਼ੁਦਕੁਸ਼ੀ ਮਾਮਲੇ ’ਚ ਮਿ੍ਰਤਕਾ ਦੀ ਭਰਜਾਈ ਗਿ੍ਰਫ਼ਤਾਰ

ਹਾਕੀ ਖਿਡਾਰਨ ਸੁਮਨਦੀਪ ਕੌਰ ਖ਼ੁਦਕੁਸ਼ੀ ਮਾਮਲੇ ’ਚ ਮਿ੍ਰਤਕਾ ਦੀ ਭਰਜਾਈ ਗਿ੍ਰਫ਼ਤਾਰ

ਦਿੱਲੀ 'ਚ 8 ਸਾਲਾ ਬੱਚੀ ਨੂੰ ਅਗਵਾ ਕਰਕੇ ਉਸ ਦਾ ਜਿਨਸੀ ਸ਼ੋਸ਼ਣ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਦਿੱਲੀ 'ਚ 8 ਸਾਲਾ ਬੱਚੀ ਨੂੰ ਅਗਵਾ ਕਰਕੇ ਉਸ ਦਾ ਜਿਨਸੀ ਸ਼ੋਸ਼ਣ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਕਾਰ ਸ਼ੋਅਰੂਮ ਦੇ ਮਾਲਕ ਤੋਂ 20 ਲੱਖ ਰੁਪਏ ਦੀ ਮੰਗ ਕਰਨ ਵਾਲਾ ਗ੍ਰਿਫਤਾਰ

ਕਾਰ ਸ਼ੋਅਰੂਮ ਦੇ ਮਾਲਕ ਤੋਂ 20 ਲੱਖ ਰੁਪਏ ਦੀ ਮੰਗ ਕਰਨ ਵਾਲਾ ਗ੍ਰਿਫਤਾਰ

ਸਿਡਨੀ ਦੇ ਜਿਮ ਵਿੱਚ ਘਰੇਲੂ ਹਿੰਸਾ ਨਾਲ ਸਬੰਧਤ ਚਾਕੂ ਮਾਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਸਿਡਨੀ ਦੇ ਜਿਮ ਵਿੱਚ ਘਰੇਲੂ ਹਿੰਸਾ ਨਾਲ ਸਬੰਧਤ ਚਾਕੂ ਮਾਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ