Friday, May 10, 2024  

ਖੇਤਰੀ

ਮੰਡੀਕਰਨ ਸਿਸਟਮ ਨਾ ਬਚਿਆ ਤਾਂ ਹਰ ਵਰਗ ਤਬਾਹ ਜਾਵੇਗਾ : ਵੜਿੰਗ

April 26, 2024

ਚੰਦਰਪਾਲ ਅੱਤਰੀ
ਲਾਲੜੂ : ਜੇਕਰ ਅਸੀਂ ਕਿਸਾਨਾਂ ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਬਚਾਉਣਾ ਹੈ ਤਾਂ ਸਾਨੂੰ ਸਭ ਤੋਂ ਪਹਿਲਾਂ ਮੰਡੀਕਰਣ ਸਿਸਟਮ ਨੂੰ ਬਚਾਉਣਾ ਪਵੇਗਾ,ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਮੌਜੂਦਾ ਕੇਂਦਰ ਸਰਕਾਰ ਮੰਡੀਕਰਣ ਸਿਸਟਮ ਨੂੰ ਖਤਮ ਕਰ ਕੇ ਸਾਰਾ ਪ੍ਰਬੰਧ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਥਾਨਕ ਅਨਾਜ ਮੰਡੀ ਵਿੱਚ ਮੰਡੀਕਰਣ ਨਾਲ ਜੁੜੀਆਂ ਧਿਰਾਂ ਨਾਲ ਵਿਚਾਰ -ਚਰਚਾ ਕਰਦਿਆਂ ਕੀਤਾ।ਹਲਕਾ ਡੇਰਾਬੱਸੀ ਤੋਂ ਕਾਂਗਰਸ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਤੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਨਾਲ ਵਿਸ਼ੇਸ਼ ਤੌਰ ਉਤੇ ਲਾਲੜੂ ਪੁੱਜੇ ਸ੍ਰ. ਵੜਿੰਗ ਨੇ ਕਰੀਬ ਇੱਕ ਘੰਟਾ ਖੁੱਲ੍ਹ ਕੇ ਕਿਸਾਨਾਂ-ਆੜਤੀਆਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ।ਇਸ ਦੌਰਾਨ ਜਿੱਥੇ ਉਕਤ ਧਿਰਾਂ ਨੇ ਉਨ੍ਹਾਂ ਨੂੰ ਆਪਣੀਆਂ ਸਾਰੀਆਂ ਸਮੱਸਿਆਵਾਂ ਦੱਸੀਆਂ, ਉੱਥੇ ਉਨ੍ਹਾਂ ਵੀ ਵਿਸਥਾਰ ਨਾਲ ਜਵਾਬ ਦਿੱਤਾ।ਕਾਂਗਰਸ ਪਾਰਟੀ ਵੱਲੋਂ ਤਿਆਰ ਚੋਣ ਮੈਨੀਫੈਸਟੋ ਨੂੰ ਵੰਡਦਿਆਂ ਸ੍ਰ. ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਸਾਰੇ ਵਰਗਾਂ ਦੀਆਂ ਮੰਗਾਂ ਨੂੰ ਸ਼ਾਮਲ ਕਰਦਿਆਂ ਘੱਟੋ-ਘੱਟ ਖਰੀਦ ਗਰੰਟੀ ਕਾਨੂੰਨ ਬਣਾਉਣ ਦੀ ਭਰੋਸਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਮੰਡੀਕਰਣ ਨੂੰ ਖਤਮ ਕਰਨ ਉਤੇ ਤੁਲੀ ਹੋਈ ਹੈ ਪਰ ਕਾਂਗਰਸ ਇਸ ਨੂੰ ਖਤਮ ਨਹੀਂ ਹੋਣ ਦੇਵੇਗੀ।ਉਨ੍ਹਾਂ ਕਿਹਾ ਕਿ ਮੰਡੀਕਰਣ ਸਿਸਟਮ ਖਤਮ ਹੋਣ ਨਾਲ ਜਿੱਥੇ ਆੜਤੀਆਂ ਤੇ ਮਜ਼ਦੂਰਾਂ ਦਾ ਕੰਮ ਖਤਮ ਹੋ ਜਾਵੇਗਾ, ਉੱਥੇ ਹੀ ਕਿਸਾਨ ਖੁਦ ਵੱਡੇ ਕਾਰਪੋਰੇਟ ਘਰਾਣਿਆਂ ਦਾ ਮਜ਼ਦੂਰ ਬਣ ਜਾਵੇਗਾ।ਵੱਡੇ ਸਾਇਲੋ (ਅਨਾਜ ਭੰਡਾਰ ਕਮ ਖਰੀਦ ਕੇਂਦਰ) ਬਨਣ ਨਾਲ ਤਾਂ ਬਾਰਦਾਨੇ ਵਗੈਰਾ ਦੀ ਲੋੜ ਵੀ ਨਹੀਂ ਰਹਿਣੀ ਤੇ ਇਸ ਤਰ੍ਹਾਂ ਨਵਾਂ ਸਿਸਟਮ ਕਿਸਾਨੀ ਤੋਂ ਇਲਾਵਾ ਹੋਰਨਾਂ ਉਦਯੋਗਿਕ ਖੇਤਰਾਂ ਨੂੰ ਵੀ ਪ੍ਰਭਾਵਿਤ ਕਰੇਗਾ।ਉਨ੍ਹਾਂ ਕਿਹਾ ਕਿ ਜੇ ਮੰਡੀਕਰਣ ਖਤਮ ਹੋ ਗਿਆ ਤਾਂ ਯੂਪੀਏ ਸਰਕਾਰ ਵੱਲੋਂ ਬਣਾਇਆ ਜਨਤਕ ਵੰਡ ਪ੍ਰਣਾਲੀ ਵਾਲਾ ਢਾਂਚਾ ਵੀ ਤਬਾਹ ਹੋ ਜਾਵੇਗਾ ਤੇ ਆਮ ਲੋਕਾਂ ਨੂੰ ਸਸਤਾ ਅਨਾਜ ਮਿਲਣਾ ਬੰਦ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਕਿਸਾਨਾਂ ਤੋਂ ਇਲਾਵਾ ਨੌਜਵਾਨਾਂ ਤੇ ਔਰਤਾਂ ਸਮੇਤ ਹਰ ਵਰਗ ਨੂੰ ਅਹਿਮੀਅਤ ਦਿੱਤੀ ਗਈ ਹੈ।ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੀ ਗੱਲ ਕਰਦਿਆਂ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਨੂੰ ਜਿਤਾਉਣ ਦੀ ਅਪੀਲ ਵੀ ਕੀਤੀ।ਅੱਜ ਦੀ ਵਿਚਾਰ -ਚਰਚਾ ਦੌਰਾਨ ਕਿਸਾਨ,ਆੜਤੀਏ ਤੇ ਮਜ਼ਦੂਰ ਭਰਾਵਾਂ ਤੋਂ ਇਲਾਵਾ ਸਥਾਨਕ ਕਾਂਗਰਸੀ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਜਸਥਾਨ 'ਚ ਅਗਲੇ 24 ਘੰਟਿਆਂ 'ਚ ਮੀਂਹ, ਤੂਫਾਨ ਦੀ ਸੰਭਾਵਨਾ: ਮੌਸਮ

ਰਾਜਸਥਾਨ 'ਚ ਅਗਲੇ 24 ਘੰਟਿਆਂ 'ਚ ਮੀਂਹ, ਤੂਫਾਨ ਦੀ ਸੰਭਾਵਨਾ: ਮੌਸਮ

ਦਿੱਲੀ ਹਾਈਕੋਰਟ ਨੇ ਬੇਲੋੜੇ ਕੇਸਾਂ ਦੇ ਤਬਾਦਲੇ, ਨਿਆਂਇਕ ਅਧਿਕਾਰੀਆਂ 'ਤੇ ਪ੍ਰਭਾਵ ਦੇ ਵਿਰੁੱਧ ਚੇਤਾਵਨੀ ਦਿੱਤੀ

ਦਿੱਲੀ ਹਾਈਕੋਰਟ ਨੇ ਬੇਲੋੜੇ ਕੇਸਾਂ ਦੇ ਤਬਾਦਲੇ, ਨਿਆਂਇਕ ਅਧਿਕਾਰੀਆਂ 'ਤੇ ਪ੍ਰਭਾਵ ਦੇ ਵਿਰੁੱਧ ਚੇਤਾਵਨੀ ਦਿੱਤੀ

ਅਹਿਮਦਾਬਾਦ ਸਕੂਲ ਬੰਬ ਧਮਾਕੇ ਮਾਮਲੇ 'ਚ ਪਾਕਿ ਕਨੈਕਸ਼ਨ ਦਾ ਪਤਾ ਲੱਗਾ

ਅਹਿਮਦਾਬਾਦ ਸਕੂਲ ਬੰਬ ਧਮਾਕੇ ਮਾਮਲੇ 'ਚ ਪਾਕਿ ਕਨੈਕਸ਼ਨ ਦਾ ਪਤਾ ਲੱਗਾ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ