Friday, May 10, 2024  

ਖੇਤਰੀ

ਫ਼ਿਰਕਾਪ੍ਰਸਤ ਹੁਕਮਰਾਨਾਂ ਨੂੰ ਚਲਦਾ ਕਰਨ ਲਈ ਜਮਹੂਰੀ ਸ਼ਕਤੀਆਂ ਦਾ ਏਕਾ ਜ਼ਰੂਰੀ: ਕਾਮਰੇਡ ਗਰਨੇਕ ਸਿੰਘ ਭੱਜਲ

April 26, 2024

ਗੜ੍ਹਦੀਵਾਲਾ, 26 ਅਪ੍ਰੈਲ( ਮਲਕੀਤ ਸਿੰਘ): ਸੀਪੀਆਈ(ਐਮ) ਤਹਿਸੀਲ ਦਸੂਹਾ ਦੀ ਮੀਟਿੰਗ ਚੈਚਲ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਗੁਰਨੇਕ ਸਿੰਘ ਭੱਜਲ ਤੇ ਕਾਮਰੇਡ ਗੁਰਮੇਸ਼ ਸਿੰਘ ਵਿਸ਼ੇਸ਼ ਤੌਰ ਉੱਤੇ ਸ਼ਾਮਲ ਹੋਏ। ਸਭ ਤੋਂ ਪਹਿਲਾਂ ਕਾਮਰੇਡ ਹਰਭਜਨ ਸਿੰਘ ਰਮਦਾਸਪੁਰ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਭੱਜਲ ਨੇ ਕਿਹਾ ਕਿ ਹੋ ਰਹੀਆਂ ਲੋਕ ਸਭਾ ਚੋਣਾਂ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨੂੰ ਤਾਨਾਸ਼ਾਹ ਫ਼ਿਰਕਾਪ੍ਰਸਤਾਂ ਤੋਂ ਬਚਾਉਣ ਦੀ ਲੜਾਈ ਹੈ। ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਹੋਰਾਂ ਨੇ ਕਿਹਾ ਸੀ ਕਿ ਜੇ ਬੀਜੇਪੀ ਨੂੰ ਇੱਕ ਮਿੰਟ ਵੀ ਸਿੰਘਾਸਨ ਉੱਤੇ ਬਿਠਾ ਦਈਏ ਤਾਂ ਇਹ ਖ਼ਤਰੇ ਤੋਂ ਖਾਲੀ ਨਹੀਂ ਹੈ ।ਬੀਜੇਪੀ ਸਰਕਾਰ ਜੁਮਲੇਬਾਜ਼ੀ ਨਾਲ ਹੋਂਦ ਵਿੱਚ ਆਈ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਸਵਾਮੀਨਾਥਨ ਕਮਿਸ਼ਨ ਬਣਾਇਆ ਸੀ, ਜਿਸ ਦੀਆਂ ਸਿਫਾਰਸ਼ਾਂ ਮੋਦੀ ਸਰਕਾਰ ਨੇ ਹੁਣ ਤੱਕ ਲਾਗੂ ਨਹੀਂ ਕੀਤੀਆਂ। ਗ਼ਰੀਬ ਲੋਕਾਂ ਨਾਲ ਘਰ ਬਣਾਉਣ ਦਾ ਵਾਅਦਾ ਕੀਤਾ ਸੀ, ਬੇਟੀ ਪੜ੍ਹਾਓ ਬੇਟੀ ਬਚਾਓ ਦਾ ਨਾਅਰਾ ਦਿੱਤਾ ਸੀ ਪਰ ਦਿੱਲੀ ਦਿੱਲੀ ਵਿੱਚ ਮਹਿਲਾ ਪਹਿਲਵਾਨਾਂ ਨਾਲ ਜੋ ਵਾਪਰਿਆ, ਮਨੀਪੁਰ ਵਿੱਚ ਔਰਤਾਂ ਨਾਲ ਜੋ ਹੋਇਆ ਮੋਦੀ ਉਸ ਬਾਰੇ ਹੁਣ ਤੱਕ ਮੂੰਹ ਨਹੀਂ ਖੋਲ ਰਿਹਾ ।ਦੇਸ਼ ਨੂੰ ਫ਼ਿਰਕੂ ਧਰੁਵੀਕਰਨ ਵੱਲ ਲਿਜਾਇਆ ਜਾ ਰਿਹਾ ਹੈ।ਕਾਮਰੇਡ ਭੱਜਲ ਨੇ ਕਿਹਾ ਕਿ ਦੇਸ਼ ਅੰਦਰ ਸੀਪੀਆਈ(ਐਮ) ਹੀ ਇੱਕ ਅਜਿਹੀ ਪਾਰਟੀ ਹੈ, ਜਿਸ ਨੇ ਕਿਸੇ ਵੀ ਕਾਰਪੋਰੇਟ ਘਰਾਣੇ ਤੋਂ ਫੰਡ ਨਹੀਂ ਲਿਆ। ਇਹ ਮੋਦੀ ਸਰਕਾਰ ਨੇ ਅਡਾਨੀਆਂ ਅੰਬਾਨੀਆਂ ਨੂੰ ਪਾਲਿਆ ਤੇ ਸਰਕਾਰੀ ਅਦਾਰਿਆਂ ਨੂੰ ਇਹਨਾਂ ਕੋਲ ਵੇਚਿਆ ਜਾ ਰਿਹਾ ਹੈ। ਰੇਲਵੇ ਤੇ ਹੋਰ ਜਨਤਕ ਅਦਾਰਿਆਂ ਨਿੱਜੀਕਰਨ ਕੀਤਾ ਜਾ ਰਿਹਾ ਹੈ । ਮੀਟਿੰਗ ਵਿੱਚ ਕਾਮਰੇਡ ਗੁਰਮੇਸ਼ ਸਿੰਘ ਨੇ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਬੁਖਲਾਹਟ ਵਿੱਚ ਆ ਕੇ ਝੂਠ ਬੋਲ ਰਹੀ ਹੈ ।ਚੋਣ ਕਮਿਸ਼ਨ ਵਿਰੋਧੀਆਂ ਦੀਆਂ ਸ਼ਿਕਾਇਤਾਂ ਨਹੀਂ ਸੁਣ ਰਿਹਾ। ਲੋਕ ਸਭਾ ਹਲਕਾ ਜਲੰਧਰ ਤੋਂ ਸੀਪੀਆਈ(ਐਮ) ਦੇ ਉਮੀਦਵਾਰ ਕਾਮਰੇਡ ਪਰਸ਼ੋਤਮ ਲਾਲ ਬਿਲਗਾ ਦੀ ਚੋਣ ਮੁਹਿੰਮ ਲਈ ਫੰਡ ਇਕੱਠਾ ਕਰਨ ਸਬੰਧੀ ਕਾਮਰੇਡ ਗੁਰਮੇਸ਼ ਨੇ ਸਾਰਿਆਂ ਦੀਆਂ ਡਿਊਟੀਆਂ ਲਾਈਆਂ। ਇੱਕ ਮਈ ਨੂੰ ਗੜ੍ਹਦੀਵਾਲਾ ਵਿਖੇ ਮਈ ਦਿਵਸ ਮਨਾਉਣ ਮੌਕੇ ਸਾਥੀਆਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਕਿਹਾ ਗਿਆ। 13 ਮਈ ਨੂੰ ਸਾਥੀ ਪਰਸ਼ੋਤਮ ਲਾਲ ਬਿਲਗਾ ਦੇ ਕਾਗਜ਼ ਦਾਖ਼ਲ ਕਰਨ ਸਮੇਂ ਸਾਥੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ । ਮੀਟਿੰਗ ਵਿੱਚ ਹਰਬੰਸ ਸਿੰਘ ਧੂਤ, ਰਣਜੀਤ ਸਿੰਘ ਚੌਹਾਨ, ਮਨਜੀਤ ਕੌਰ ਭੱਟੀਆਂ, ਕਮਲੇਸ਼ ਕੌਰ ਧੂਤ, ਗੁਰਦੀਪ ਸਿੰਘ ਡੱਫਰ, ਚਰਨ ਸਿੰਘ ਗੜ੍ਹਦੀਵਾਲਾ, ਸਰਵਨ ਸਿੰਘ ਝਿੰਗੜ, ਨਿਰਮਲਜੀਤ ਸਿੰਘ ਕਲੋਵਾਲ, ਮਲਕੀਤ ਸਿੰਘ ਪੰਡੋਰੀ ਅਟਵਾਲ, ਅਜੀਤ ਸਿੰਘ ਹੁਸੈਨਪੁਰ ਤੇ ਹਰਮੇਲ ਸਿੰਘ ਹੁਸੈਨਪੁਰ ਆਦਿ ਸਾਥੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਜਸਥਾਨ 'ਚ ਅਗਲੇ 24 ਘੰਟਿਆਂ 'ਚ ਮੀਂਹ, ਤੂਫਾਨ ਦੀ ਸੰਭਾਵਨਾ: ਮੌਸਮ

ਰਾਜਸਥਾਨ 'ਚ ਅਗਲੇ 24 ਘੰਟਿਆਂ 'ਚ ਮੀਂਹ, ਤੂਫਾਨ ਦੀ ਸੰਭਾਵਨਾ: ਮੌਸਮ

ਦਿੱਲੀ ਹਾਈਕੋਰਟ ਨੇ ਬੇਲੋੜੇ ਕੇਸਾਂ ਦੇ ਤਬਾਦਲੇ, ਨਿਆਂਇਕ ਅਧਿਕਾਰੀਆਂ 'ਤੇ ਪ੍ਰਭਾਵ ਦੇ ਵਿਰੁੱਧ ਚੇਤਾਵਨੀ ਦਿੱਤੀ

ਦਿੱਲੀ ਹਾਈਕੋਰਟ ਨੇ ਬੇਲੋੜੇ ਕੇਸਾਂ ਦੇ ਤਬਾਦਲੇ, ਨਿਆਂਇਕ ਅਧਿਕਾਰੀਆਂ 'ਤੇ ਪ੍ਰਭਾਵ ਦੇ ਵਿਰੁੱਧ ਚੇਤਾਵਨੀ ਦਿੱਤੀ

ਅਹਿਮਦਾਬਾਦ ਸਕੂਲ ਬੰਬ ਧਮਾਕੇ ਮਾਮਲੇ 'ਚ ਪਾਕਿ ਕਨੈਕਸ਼ਨ ਦਾ ਪਤਾ ਲੱਗਾ

ਅਹਿਮਦਾਬਾਦ ਸਕੂਲ ਬੰਬ ਧਮਾਕੇ ਮਾਮਲੇ 'ਚ ਪਾਕਿ ਕਨੈਕਸ਼ਨ ਦਾ ਪਤਾ ਲੱਗਾ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ