Friday, May 10, 2024  

ਖੇਤਰੀ

ਡੇਢ ਸਾਲਾ ਬੱਚੇ ਦੀ ਪਾਣੀ ਦੀ ਬਾਲਟੀ ‘ਚ ਡੁੱਬਣ ਕਾਰਨ ਦਰਦਨਾਕ ਮੌਤ

April 27, 2024

ਨੰਗਲ, 27 ਅਪ੍ਰੈਲ (ਸਤਨਾਮ ਸਿੰਘ) : ਅੱਜ ਸਵੇਰੇ ਨੰਗਲ ਨਗਰ ਕੌਂਸਲ ਅਧੀਂਨ ਪੈਂਦੇ ਵਾਰਡ ਨੰਬਰ 2 ਵਿੱਚ ਇੱਕ ਬਹੁਤ ਦੀ ਦੁਖਦਾਈ ਘਟਨਾ ਵਾਪਰੀ। ਇੱਕ ਸਵਾ ਸਾਲ ਦੇ ਬੱਚੇ ਦੀ ਪਾਣੀ ਦੀ ਬਾਲਟੀ ਵਿੱਚ ਡੁੱਬ ਕੇ ਦਰਦਨਾਕ ਹੋ ਗਈ। ਜਿਸਨੂੰ ਲੈ ਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਾਰਡ ਦੇ ਕੌਂਸਲਰ ਅਤੇ ਕੌਂਸਲ ਪ੍ਰਧਾਨ ਸੰਜੇ ਸਾਹਨੀ ਨੇ ਕਿਹਾ ਕਿ ਜਿਸ ਬੱਚੇ ਦੀ ਮੌਤ ਹੋਈ ਹੈ, ਉਸਦੇ ਪਿਤਾ ਦਾ ਨਾਮ ਗੋਲਡੀ ਪੁਰੀ ਹੈ, ਜੋ ਕਿ ਬਹੁਤ ਨੇਕ ਇਨਸਾਨ ਹੈ। ਹਾਲੇ 2 ਕੁ ਮਹੀਨੇ ਪਹਿਲਾਂ ਹੀ ਪਰਿਵਾਰ ਨੇ ਬੱਚੇ ਦਾ ਜਨਮ ਦਿਨ ਮਨਾ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਸੀ ਪਰ ਅੱਜ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮੌਕੇ ਤੇ ਮੌਜੂਦ ਲੋਕਾਂ ਨੇ ਬੱਚੇ ਦਾ ਨਾਮ ਵਾਰਿਸ ਦੱਸਿਆ ਤੇ ਕਿਹਾ ਕਿ ਸਵਾ ਸਾਲ ਦਾ ਵਾਰਿਸ ਜਦੋਂ ਖੇਡਦਾ ਖੇਡਦਾ ਬਾਥਰੂਮ ‘ਚ ਚਲਾ ਗਿਆ ਤਾਂ ਕਿਸੇ ਨੂੰ ਕੁਝ ਪਤਾ ਨਹੀਂ ਲੱਗਿਆ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਉਹ ਕੋਈ ਲੈਣ ਲਈ ਬਾਲਟੀ ‘ਚ ਵੇਖਣ ਲੱਗਿਆ ਤਾਂ ਉਹ ਸਿਰ ਭਾਰ ਪਾਣੀ ਦੀ ਬਾਲਟੀ ਵਿੱਚ ਹੀ ਪਿਆ ਰਿਹਾ। ਘਰ ਦੀ ਇੱਕ ਛੋਟੀ ਲੜਕੀ ਕੁਝ ਸਮੇਂ ‘ਚ ਬਾਥਰੂਮ ਗਈ ਤਾਂ ਪਤਾ ਲੱਗਿਆ ਉਹ ਬਾਲਟੀ ਵਿੱਚ ਮੂੰਹ ਭਾਰ ਡਿੱਗਿਆ ਪਿਆ ਸੀ। ਪਰਿਵਾਰ ਮੈਂਬਰ ਬੱਚੇ ਨੂੰ ਬੀਬੀਐੱਮਬੀ ਹਸਪਤਾਲ ਲੈ ਗਏ ਪਰ ਡਾਕਟਰਾਂ ਵੱਲੋਂ ਉਸਨੂੰ ਮਿ੍ਰਤਕ ਕਰਾਰ ਦੇ ਦਿੱਤਾ ਗਿਆ। ਪ੍ਰਧਾਨ ਸਾਹਨੀ ਲੋਕਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਛੋਟੇ ਛੋਟੇ ਬੱਚਿਆਂ ਨੂੰ ਸੰਭਾਲ ਕਟ ਰੱਖਣ ਕਿਉਂਕਿ ਉਨ੍ਹਾਂ ਦੇ ਹੀ ਵਾਰਡ ਵਿੱਚ ਇਹ ਦੂਜੀ ਘਟਨਾ ਹੈ। ਦੱਸਣਯੋਗ ਹੈ ਕਿ ਕਰੀਬ 2 ਮਹੀਨੇ ਪਹਿਲਾਂ ਵੀ ਤਹਿਸੀਲ ਨੰਗਲ ਅਧੀਂਨ ਪੈਂਦੇ ਪਿੰਡ ਸਵਾਮੀਪੁਰ ਵਿੱਚ ਵੀ ਡੇਢ ਸਾਲਾਂ ਬੱਚੇ ਦੀ ਇਸੇ ਤਰ੍ਹਾਂ ਪਾਣੀ ਦੀ ਬਾਲਟੀ ਵਿੱਚ ਡੁੱਬਣ ਕਰਕੇ ਮੌਤ ਹੋ ਗਈ ਸੀ। ਜਿਸਦੀ ਜਾਣਕਾਰੀ ਉਸਦੇ ਚਾਚਾ ਵੱਲੋਂ ਖ਼ੁਦ ਪੱਤਰਕਾਰਾਂ ਨੂੰ ਅੱਜ ਦੀ ਘਟਨਾ ਸਮੇਂ ਹੀ ਦਿੱਤੀ ਗਈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਜਸਥਾਨ 'ਚ ਅਗਲੇ 24 ਘੰਟਿਆਂ 'ਚ ਮੀਂਹ, ਤੂਫਾਨ ਦੀ ਸੰਭਾਵਨਾ: ਮੌਸਮ

ਰਾਜਸਥਾਨ 'ਚ ਅਗਲੇ 24 ਘੰਟਿਆਂ 'ਚ ਮੀਂਹ, ਤੂਫਾਨ ਦੀ ਸੰਭਾਵਨਾ: ਮੌਸਮ

ਦਿੱਲੀ ਹਾਈਕੋਰਟ ਨੇ ਬੇਲੋੜੇ ਕੇਸਾਂ ਦੇ ਤਬਾਦਲੇ, ਨਿਆਂਇਕ ਅਧਿਕਾਰੀਆਂ 'ਤੇ ਪ੍ਰਭਾਵ ਦੇ ਵਿਰੁੱਧ ਚੇਤਾਵਨੀ ਦਿੱਤੀ

ਦਿੱਲੀ ਹਾਈਕੋਰਟ ਨੇ ਬੇਲੋੜੇ ਕੇਸਾਂ ਦੇ ਤਬਾਦਲੇ, ਨਿਆਂਇਕ ਅਧਿਕਾਰੀਆਂ 'ਤੇ ਪ੍ਰਭਾਵ ਦੇ ਵਿਰੁੱਧ ਚੇਤਾਵਨੀ ਦਿੱਤੀ

ਅਹਿਮਦਾਬਾਦ ਸਕੂਲ ਬੰਬ ਧਮਾਕੇ ਮਾਮਲੇ 'ਚ ਪਾਕਿ ਕਨੈਕਸ਼ਨ ਦਾ ਪਤਾ ਲੱਗਾ

ਅਹਿਮਦਾਬਾਦ ਸਕੂਲ ਬੰਬ ਧਮਾਕੇ ਮਾਮਲੇ 'ਚ ਪਾਕਿ ਕਨੈਕਸ਼ਨ ਦਾ ਪਤਾ ਲੱਗਾ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ