Friday, May 10, 2024  

ਖੇਤਰੀ

ਗਾਵਾਂ ਮੱਝਾਂ ਨੂੰ ਮੂੰਹ ਖੁਰ ਦੇ ਪ੍ਰਕੋਪ ਤੋਂ ਬਚਾਉਣ ਲਈ ਵੈਕਸੀਨ ਲਗਾਉਣ ਦਾ ਕੰਮ ਤੇਜ

April 27, 2024

ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ' ਚ ਵੈਕਸੀਨ ਲਗਾਉਣ ਲਈ 70 ਟੀਮਾਂ ਗਠਿਤ : ਡਿਪਟੀ ਡਾਇਰੈਕਟਰ ਸ਼ਾਮ ਸਿੰਘ

ਕਲਾਨੌਰ, 27 ਅਪ੍ਰੈਲ (ਮਹਿੰਦਰ ਜੋਸ਼ੀ ) : ਪਸੂ ਪਾਲਣ ਵਿਭਾਗ ਵੱਲੋਂ ਸਰਹੱਦੀ ਜ਼ਿਲਾਂ ਗੁਰਦਾਸਪੁਰ ਦੇ ਪਸ਼ੂ ਪਾਲਕਾਂ ਨੂੰ ਮੂੰਹ ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਜ਼ਿਲ੍ਹੇ ਭਰ ਵਿੱਚ ਮੂੰਹ ਖੁਰ ਦੀ ਵੈਕਸੀਨ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦੀ ਜ਼ਿਲਾਂ ਗੁਰਦਾਸਪੁਰ ਅਧੀਨ ਆਉਂਦੇ ਬਲਾਕ ਕਲਾਨੌਰ, ਡੇਰਾ ਬਾਬਾ ਨਾਨਕ, ਧਾਰੀਵਾਲ, ਦੀਨਾਨਗਰ, ਗੁਰਦਾਸਪੁਰ, ਫਤਿਹਗੜ੍ਹ ਚੂੜੀਆਂ, ਬਟਾਲਾ, ਕਾਹਨੂੰਵਾਨ, ਸ੍ਰੀ ਹਰਗੋਬਿੰਦਪੁਰ ਅਤੇ ਕਾਦੀਆਂ ਬਲਾਕਾਂ ਅਧੀਨ ਆਉਂਦੇ ਸੈਂਕੜੇ ਪਿੰਡਾਂ ਵਿੱਚ ਪਸ਼ੂ ਪਾਲਣ ਵਿਭਾਗ ਦੇ ਅੰਕੜਿਆਂ ਅਨੁਸਾਰ 1 ਲੱਖ 80 ਗਾਵਾਂ ਤੇ 2 ਲੱਖ ਦੇ ਕਰੀਬ ਸਮੇਤ ਛੋਟੇ ਬੱਚਿਆਂ ਸਮੇਤ 3 ਲੱਖ 80 ਹਜਾਰ ਦੇ ਕਰੀਬ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਤੇ ਕਰਮਚਾਰੀਆਂ ਵੱਲੋਂ ਗਾਵਾਂ, ਮੱਝਾਂ ਨੂੰ ਮੂੰਹ ਖੁਰ ਦੀ ਬੀਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵੱਲੋਂ ਮੂੰਹ ਖੁਰ ਦੀ ਵੈਕਸੀਨ ਲਗਾਈ ਜਾ ਰਹੀ ਹੈ । ਮੂੰਹ ਖੁਰ ਦੀ ਬਿਮਾਰੀ ਪਸ਼ੂਆਂ ਲਈ ਅਤੀ ਘਾਤਕ, ਪਸ਼ੂਆਂ ਨੂੰ ਲਗਾਈ ਜਾਵੇ ਵੈਕਸੀਨ : ਡਿਪਟੀ ਡਾਇਰੈਕਟਰ ਸ਼ਾਮ ਸਿੰਘ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼ਾਮ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਮੂੰਹ ਖੁਰ ਦੀ ਬਿਮਾਰੀ ਪਸ਼ੂਆਂ ਲਈ ਅਤੀ ਘਾਤਕ ਹੈ ਤੇ ਇਸ ਬਿਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ 12 ਗਊਸ਼ਾਲਾਵਾਂ ਸਮੇਤ ਸਾਢੇ ਤਿੰਨ ਲੱਖ ਗਾਵਾਂ ਮੱਝਾਂ ਨੂੰ ਮੂੰਹ ਖੁਰ ਦੀ ਵੈਕਸੀਨ ਲਗਾਈ ਜਾ ਰਹੀ ਹੈ। ਜਿਸ ਲਈ ਜ਼ਿਲ੍ਹੇ ਵਿੱਚ 70 ਟੀਮਾਂ ਗਠਿਤ ਕੀਤੀਆਂ ਹੋਈਆਂ ਹਨ ਜਿਨਾਂ ਵੱਲੋਂ ਮੂੰਖ ਖੁਰ ਦੀ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੂੰਹ ਖੁਰ ਦੀ ਬਿਮਾਰੀ ਨਾਲ ਪੀੜਤ ਪਸ਼ੂ ਦਾ ਮੂੰਹ ਅਤੇ ਪੈਰ ਸੁੱਝ ਜਾਂਦੇ ਹਨ, ਉਪਰੰਤ ਬੁਖਾਰ ਹੋ ਜਾਂਦਾ ਹੈ ਦੁੱਧ ਸੁੱਕ ਜਾਂਦਾ ਹੈ ਅਤੇ ਜੇਕਰ ਇਸ ਬਿਮਾਰੀ ਨੂੰ ਅਣਦੇਖਾ ਕੀਤਾ ਜਾਵੇ ਤਾਂ ਇਹ ਪਸ਼ੂ ਲਈ ਜਾਨਲੇਵਾ ਸਾਬਤ ਹੋ ਸਕਦੀ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਗਾਵਾਂ, ਮੱਝਾਂ ਨੂੰ ਮੂੰਹ ਖੁਰ ਦਾ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਕੀਮਤੀ ਪਸ਼ੂ ਧਨ ਨੂੰ ਇਸ ਬੀਮਾਰੀ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ

ਡੀਬੀਯੂ ਕਾਰਪੋਰੇਟ ਰਿਲੇਸ਼ਨਜ਼ ਸੈੱਲ ਅਤੇ ਭਾਰਤੀ ਏਅਰਟੈੱਲ ਦੇ ਸਹਿਯੋਗ ਨਾਲ ਸਫਲ ਰਿਹਾ ਪਲੇਸਮੈਂਟ ਡਰਾਈਵ

ਡੀਬੀਯੂ ਕਾਰਪੋਰੇਟ ਰਿਲੇਸ਼ਨਜ਼ ਸੈੱਲ ਅਤੇ ਭਾਰਤੀ ਏਅਰਟੈੱਲ ਦੇ ਸਹਿਯੋਗ ਨਾਲ ਸਫਲ ਰਿਹਾ ਪਲੇਸਮੈਂਟ ਡਰਾਈਵ

ਨੇਪਾਲ ਸਰਹੱਦ 'ਤੇ ਨਾਬਾਲਗ ਨਾਲ ਬਲਾਤਕਾਰ ਕਰਨ ਵਾਲਾ ਵਿਅਕਤੀ ਕਾਬੂ

ਨੇਪਾਲ ਸਰਹੱਦ 'ਤੇ ਨਾਬਾਲਗ ਨਾਲ ਬਲਾਤਕਾਰ ਕਰਨ ਵਾਲਾ ਵਿਅਕਤੀ ਕਾਬੂ

ਦਿੱਲੀ: ਪੁਲਿਸ ਨੇ 12 ਸਾਲਾਂ ਬਾਅਦ ਕਤਲ ਦੇ ਮੁਲਜ਼ਮ ਨੂੰ ਕਾਬੂ 

ਦਿੱਲੀ: ਪੁਲਿਸ ਨੇ 12 ਸਾਲਾਂ ਬਾਅਦ ਕਤਲ ਦੇ ਮੁਲਜ਼ਮ ਨੂੰ ਕਾਬੂ