Friday, May 17, 2024  

ਰਾਜਨੀਤੀ

ਕਾਂਗਰਸ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਛੱਡੀ ਪਾਰਟੀ

April 30, 2024

ਹਰਜਿੰਦਰ ਦੁੱਗਾਂ
ਸੰਗਰੂਰ/30 ਅਪ੍ਰੈਲ : ਜ਼ਿਲ੍ਹਾ ਸੰਗਰੂਰ ਦੇ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਮੰਗਲਵਾਰ ਨੂੰ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲਿਖਤੀ ਤੌਰ ਭੇਜਿਆ ਹੈ। ਅਸਤੀਫੇ ਵਿੱਚ ਗੋਲਡੀ ਨੇ ਕਿਹਾ ਕਿ ਮੈਂ ਕਾਂਗਰਸ ਹਾਈਕਮਾਂਡ ਤੋਂ ਨਿਰਾਸ਼ ਹਾਂ, ਜਿਸ ਕਾਰਨ ਮੈਂ ਜ਼ਿਲ੍ਹਾ ਸੰਗਰੂਰ ਦੀ ਕਾਂਗਰਸ ਦੀ ਪ੍ਰਧਾਨਗੀ ਅਤੇ ਕਾਂਗਰਸ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ। ਜ਼ਿਕਰਯੋਗ ਹੈ ਕਿ ਦਲਬੀਰ ਸਿੰਘ ਗੋਲਡੀ ਪਿਛਲੇ ਕਈ ਦਿਨਾਂ ਤੋਂ ਪਾਰਟੀ ਤੋਂ ਨਾਰਾਜ਼ ਚੱਲੇ ਆ ਰਹੇ ਸਨ। ਬੀਤੇ ਕੱਲ੍ਹ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾ ਕੇ ਨਵਾਂ ਰਾਹ ਲੱਭਣ ਦੀ ਗੱਲ ਆਖੀ ਸੀ। ਅੱਜ ਸਵੇਰ ਤੋਂ ਹੀ ਇਹ ਅਨੁਮਾਨ ਲਾਏ ਜਾ ਰਹੇ ਸਨ ਕਿ ਦਲਬੀਰ ਗੋਲਡੀ ਵੱਲੋਂ ਕੋਈ ਨਵਾਂ ਕਦਮ ਪੁੱਟਿਆ ਜਾਵੇਗਾ, ਗੋਲਡੀ ਨੇ ਆਪਣਾ ਅਸਤੀਫ਼ਾ ਦੇ ਕੇ ਉਨ੍ਹਾਂ ਨੂੰ ਸੰਭਾਵਨਾਵਾਂ ਨੂੰ ਸੱਚ ਕਰ ਦਿੱਤਾ। ਦਲਬੀਰ ਗੋਲਡੀ ਵੱਲੋਂ ਹਾਲੇ ਇਹ ਨਹੀਂ ਦੱਸਿਆ ਕਿ ਉਹ ਕਿਸ ਪਾਰਟੀ ਵਿੱਚ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਕੁਝ ਸਮਰਥਕ ਇਹ ਆਖ ਰਹੇ ਸਨ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਦੂਜੇ ਪਾਸੇ ਭਾਜਪਾ ਆਗੂਆਂ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਗੋਲਡੀ ਭਾਜਪਾ ਵਿੱਚ ਸ਼ਾਮਲ ਹੋਣਗੇ। ਫ਼ਿਲਹਾਲ ਗੋਲਡੀ ਨੇ ਕਿਸੇ ਵੀ ਪਾਰਟੀ ਵਿੱਚ ਜਾਣ ਬਾਰੇ ਕੁਝ ਨਹੀਂ ਦੱਸਿਆ ।
ਦਲਬੀਰ ਸਿੰਘ ਗੋਲਡੀ ਕਾਂਗਰਸ ਦੇ ਨੌਜਵਾਨ ਚਿਹਰੇ ਰਹੇ ਹਨ। ਉਨ੍ਹਾਂ ਨੇ ਸਿਆਸਤ ਦੀ ਸ਼ੁਰੂਆਤ ਕਾਲਜ, ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਕੀਤੀ ਸੀ। ਪੰਜਾਬ ਦੀ ਸਰਗਰਮ ਸਿਆਸਤ ਵਿੱਚ ਉਹ 2017 ਵਿੱਚ ਉਹ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ, ਉਸ ਪਿੱਛੋਂ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ 2022 ਵਿੱਚ ਵਿਧਾਨ ਸਭਾ ਹਲਕਾ ਧੂਰੀ ਤੋਂ ਮੁੜ ਕਾਂਗਰਸ ਵੱਲੋਂ ਆਪਣਾ ਉਮੀਦਵਾਰ ਬਣਾਇਆ ਗਿਆ, ਪਰ ਇਸ ਚੋਣ ਵਿੱਚ ਉਹ ਆਮ ਆਦਮੀ ਪਾਰਟੀ ਦੇ ਭਗਵੰਤ ਸਿੰਘ ਮਾਨ ਤੋਂ 50 ਹਜ਼ਾਰ ਤੋਂ ਵਧ ਵੋਟਾਂ ਨਾਲ ਹਾਰ ਗਏ ਸਨ। ਇਸ ਪਿੱਛੋਂ ਲੋਕ ਸਭਾ ਸੰਗਰੂਰ ਦੀ ਹੋਈ 2022 ਵਿੱਚ ਹੋਈ ਜ਼ਿਮਨੀ ਚੋਣ ਵਿੱਚ ਉਹ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਬਣਾਏ ਗਏ, ਪਰ ਇਸ ’ਚ ਵੀ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਮੁਕਾਬਲੇ ਵਿੱਚ ਤੀਜੇ ਸਥਾਨ ’ਤੇ ਰਹੇ। ਇਸ ਪਿੱਛੋਂ ਪਾਰਟੀ ਵੱਲੋਂ ਉਨ੍ਹਾਂ ਨੂੰ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਬਣਾ ਦਿੱਤਾ ਗਿਆ।
2024 ਦੀਆਂ ਲੋਕ ਸਭਾ ਚੋਣਾਂ ਵਿੱਚ ਗੋਲਡੀ ਵੱਲੋਂ ਟਿਕਟ ਦੀ ਮੁੜ ਦਾਅਵੇਦਾਰੀ ਕੀਤੀ ਜਾ ਰਹੀ ਸੀ, ਪਰ ਇਸ ਵਾਰ ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇਣ ਕਰਕੇ ਗੋਲਡੀ ਨਿਰਾਸ਼ ਚੱਲ ਰਹੇ ਸਨ। ਜਿਸ ਕਾਰਨ ਅੱਜ ਉਨ੍ਹਾਂ ਨੇ ਇਹ ਫੈਸਲਾ ਲਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ NCW ਨੇ CM ਕੇਜਰੀਵਾਲ ਦੇ PS ਨੂੰ ਸੰਮਨ ਕੀਤਾ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ NCW ਨੇ CM ਕੇਜਰੀਵਾਲ ਦੇ PS ਨੂੰ ਸੰਮਨ ਕੀਤਾ

ਦਿੱਲੀ ਪੁਲਿਸ ਦੀ ਟੀਮ ਸਵਾਤੀ ਮਾਲੀਵਾਲ ਦੇ ਘਰ

ਦਿੱਲੀ ਪੁਲਿਸ ਦੀ ਟੀਮ ਸਵਾਤੀ ਮਾਲੀਵਾਲ ਦੇ ਘਰ

'ਜੇ ਤੁਸੀਂ 'ਆਪ' ਨੂੰ ਵੋਟ ਦਿੰਦੇ ਹੋ, ਮੈਂ ਜੇਲ੍ਹ ਨਹੀਂ ਜਾਵਾਂਗਾ', ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 'ਅਪੀਲ' ਵੱਲ SC ਦਾ ਧਿਆਨ ਦਿਵਾਇਆ

'ਜੇ ਤੁਸੀਂ 'ਆਪ' ਨੂੰ ਵੋਟ ਦਿੰਦੇ ਹੋ, ਮੈਂ ਜੇਲ੍ਹ ਨਹੀਂ ਜਾਵਾਂਗਾ', ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 'ਅਪੀਲ' ਵੱਲ SC ਦਾ ਧਿਆਨ ਦਿਵਾਇਆ

ਲਖਨਊ : ਕਾਂਗਰਸ ਪ੍ਰਧਾਨ ਖੜਗੇ ਨੇ ਕੀਤਾ ‘ਇੰਡੀਆ ਗੱਠਜੋੜ’ ਦੀ ਜਿੱਤ ਦਾ ਦਾਅਵਾ

ਲਖਨਊ : ਕਾਂਗਰਸ ਪ੍ਰਧਾਨ ਖੜਗੇ ਨੇ ਕੀਤਾ ‘ਇੰਡੀਆ ਗੱਠਜੋੜ’ ਦੀ ਜਿੱਤ ਦਾ ਦਾਅਵਾ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ

ਪੰਜਾਬ ਲਈ ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਪੰਜਾਬ ਲਈ ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਪੀਐਮ ਮੋਦੀ ਵੱਲੋਂ ਵਾਰਾਣਸੀ ’ਚ ਰੋਡ ਸ਼ੋਅ

ਪੀਐਮ ਮੋਦੀ ਵੱਲੋਂ ਵਾਰਾਣਸੀ ’ਚ ਰੋਡ ਸ਼ੋਅ

ਲੋਕ ਸਭਾ ਚੋਣਾਂ-2024 : ਚੌਥੇ ਗੇੜ ’ਚ ਪਈਆਂ 63 ਫੀਸਦੀ ਵੋਟਾਂ

ਲੋਕ ਸਭਾ ਚੋਣਾਂ-2024 : ਚੌਥੇ ਗੇੜ ’ਚ ਪਈਆਂ 63 ਫੀਸਦੀ ਵੋਟਾਂ

ਸੰਵਿਧਾਨ ਦੇ ਸਨਮਾਨ 'ਚ, ਆਮ ਆਦਮੀ ਪਾਰਟੀ ਮੈਦਾਨ 'ਚ '' - ਪਵਨ ਟੀਨੂੰ

ਸੰਵਿਧਾਨ ਦੇ ਸਨਮਾਨ 'ਚ, ਆਮ ਆਦਮੀ ਪਾਰਟੀ ਮੈਦਾਨ 'ਚ '' - ਪਵਨ ਟੀਨੂੰ