Tuesday, May 21, 2024  

ਸਿੱਖਿਆ

ਸੰਗਤਪੁਰ ਸੋਢੀਆਂ ਸਕੂਲ ਦੇ ਵਿਦਿਆਰਥੀਆਂ ਨੇ ਸਰਹਿੰਦ ਥਾਣੇ ਦਾ ਕੀਤਾ ਵਿੱਦਿਅਕ ਦੌਰਾ

April 30, 2024

ਰਵਿੰਦਰ ਸਿੰਘ ਢੀਂਡਸਾ
ਸ੍ਰੀ ਫ਼ਤਹਿਗੜ੍ਹ ਸਾਹਿਬ/30 ਅਪ੍ਰੈਲ : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦੇ ਵਿਦਿਆਰਥੀਆਂ ਵੱਲੋਂ ਪਿ੍ਰੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਸਰਹਿੰਦ ਦਾ ਵਿਦਿਅਕ ਦੌਰਾ ਕੀਤਾ ਗਿਆ।
ਇਸ ਮੌਕੇ ਥਾਣਾ ਸਰਹਿੰਦ ਦੇ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਵੱਲੋਂ ਵਿਦਿਆਰਥੀਆਂ ਨੂੰ ਥਾਣੇ ਦੀ ਪ੍ਰਕਿਰਿਆ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਪੁਲਿਸ ਦਾ ਕੰਮ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਹੁੰਦਾ ਹੈ, ਸਮਾਜ ਦੇ ਵਿੱਚ ਸ਼ਾਂਤੀ ਬਣਾਈ ਰੱਖਣ ਦੇ ਲਈ ਪੁਲਿਸ ਅਤੇ ਪਬਲਿਕ ਦਾ ਆਪਸੀ ਨਾਤਾ ਮਜਬੂਤ ਹੋਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਜੇਕਰ ਸਾਡੇ ਆਲੇ ਦੁਆਲੇ ਕਿਸੇ ਤਰ੍ਹਾਂ ਦਾ ਗੈਰ ਕਾਨੂੰਨੀ ਕਾਰਜ ਹੁੰਦਾ ਹੈ ਜਾਂ ਕਿਸੇ ਵਿਅਕਤੀ ਦੇ ਨਾਲ ਸਮਾਜਿਕ ਜਾਂ ਸਰੀਰਕ ਤੌਰ ਤੇ ਸ਼ੋਸ਼ਣ ਹੁੰਦਾ ਹੈ, ਤਾਂ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆ ਕੇ ਅਸੀਂ ਪੀੜਤ ਵਿਅਕਤੀ ਨੂੰ ਇਨਸਾਫ਼ ਦਿਵਾ ਸਕਦੇ ਹਾਂ ਇਸ ਲਈ ਸਾਨੂੰ ਪੁਲਿਸ ਨੂੰ ਆਪਣੇ ਮਿੱਤਰ ਸਮਝਣਾ ਚਾਹੀਦਾ ਹੈ।ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਵਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਪੂਰਨ ਸਹਿਗਲ, ਸੁਨੀਤਾ ਧੀਮਾਨ, ਜਸਵੀਰ ਕੌਰ ਅਤੇ ਵਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ICSE ਅਤੇ ISC ਵਿਦਿਆਰਥੀ DigiLocker ਰਾਹੀਂ ਰੀਅਲ-ਟਾਈਮ ਨਤੀਜਿਆਂ, ਮਾਰਕ ਸ਼ੀਟਾਂ ਤੱਕ ਪਹੁੰਚ ਕਰ ਸਕਦੇ ਹਨ

ICSE ਅਤੇ ISC ਵਿਦਿਆਰਥੀ DigiLocker ਰਾਹੀਂ ਰੀਅਲ-ਟਾਈਮ ਨਤੀਜਿਆਂ, ਮਾਰਕ ਸ਼ੀਟਾਂ ਤੱਕ ਪਹੁੰਚ ਕਰ ਸਕਦੇ ਹਨ

ਸੀਆਈਐਸਸੀਈ ਦੇ 10ਵੀਂ ਤੇ 12ਵੀਂ ਦੇ ਨਤੀਜਿਆਂ ’ਚ ਲੜਕੀਆਂ ਨੇ ਮਾਰੀ ਬਾਜ਼ੀ

ਸੀਆਈਐਸਸੀਈ ਦੇ 10ਵੀਂ ਤੇ 12ਵੀਂ ਦੇ ਨਤੀਜਿਆਂ ’ਚ ਲੜਕੀਆਂ ਨੇ ਮਾਰੀ ਬਾਜ਼ੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਪਤ ਸਿੰਧੂ ਸਭਿਅਤਾ ਬਾਰੇ ਗਿਆਨ ਭਰਪੂਰ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਪਤ ਸਿੰਧੂ ਸਭਿਅਤਾ ਬਾਰੇ ਗਿਆਨ ਭਰਪੂਰ ਵਰਕਸ਼ਾਪ

ਜਨ ਸ਼ਿਕਸ਼ਨ ਸੰਸਥਾਨ ਦਾਊਂ ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ 

ਜਨ ਸ਼ਿਕਸ਼ਨ ਸੰਸਥਾਨ ਦਾਊਂ ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਸਟੈਂਡਰਡ ਕਲੱਬ ਵੱਲੋਂ ਕਰਵਾਏ ਮੁਕਾਬਲੇ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਸਟੈਂਡਰਡ ਕਲੱਬ ਵੱਲੋਂ ਕਰਵਾਏ ਮੁਕਾਬਲੇ

TN ਬੋਰਡ ਨੇ ਕਲਾਸ 10, 11 ਅਤੇ 12 ਦੇ ਨਤੀਜਿਆਂ ਲਈ ਤਰੀਕਾਂ ਦਾ ਐਲਾਨ ਕੀਤਾ

TN ਬੋਰਡ ਨੇ ਕਲਾਸ 10, 11 ਅਤੇ 12 ਦੇ ਨਤੀਜਿਆਂ ਲਈ ਤਰੀਕਾਂ ਦਾ ਐਲਾਨ ਕੀਤਾ

ਪੰਜਾਬ ਸਕੂਲ ਬੋਰਡ ਦੇ 12ਵੀਂ ਦੇ ਨਤੀਜੇ ’ਚ ਇਸ ਵਾਰ ਛਾਏ ਮੁੰਡੇ

ਪੰਜਾਬ ਸਕੂਲ ਬੋਰਡ ਦੇ 12ਵੀਂ ਦੇ ਨਤੀਜੇ ’ਚ ਇਸ ਵਾਰ ਛਾਏ ਮੁੰਡੇ

ਚੋਹਕਾ ਜੋੜੀ ਵੱਲੋਂ ਆਪਣੇ ਪਿੰਡ ਦੇ ਮਿਡਲ ਸਕੂਲ ਨੂੰ ਦਿੱਤੀ 50 ਹਜਾਰ ਰੁਪਏ ਦੀ ਸਹਾਇਤਾ

ਚੋਹਕਾ ਜੋੜੀ ਵੱਲੋਂ ਆਪਣੇ ਪਿੰਡ ਦੇ ਮਿਡਲ ਸਕੂਲ ਨੂੰ ਦਿੱਤੀ 50 ਹਜਾਰ ਰੁਪਏ ਦੀ ਸਹਾਇਤਾ

IIT ਕਾਨਪੁਰ, NATRAX ਵਾਹਨਾਂ ਦੇ ਨਿਕਾਸ ਨਾਲ ਨਜਿੱਠਣ ਲਈ ਹੱਥ ਮਿਲਾਉਂਦੇ

IIT ਕਾਨਪੁਰ, NATRAX ਵਾਹਨਾਂ ਦੇ ਨਿਕਾਸ ਨਾਲ ਨਜਿੱਠਣ ਲਈ ਹੱਥ ਮਿਲਾਉਂਦੇ

ਅਸਾਮ ਵਿੱਚ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਲੜਕਿਆਂ ਨੇ ਕੁੜੀਆਂ ਨੂੰ ਪਛਾੜ ਦਿੱਤਾ

ਅਸਾਮ ਵਿੱਚ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਲੜਕਿਆਂ ਨੇ ਕੁੜੀਆਂ ਨੂੰ ਪਛਾੜ ਦਿੱਤਾ