Friday, May 17, 2024  

ਪੰਜਾਬ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

May 02, 2024

ਜਲੰਧਰ/ਚੰਡੀਗੜ੍ਹ. 2 ਮਈ :  ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਵਿਸ਼ਾਲ ਸਿੱਧੂ ਜੀ ਉਮੀਦਵਾਰ ਹੋਣਗੇ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਖਡੂਰ ਸਾਹਿਬ ਦੇ ਉਮੀਦਵਾਰ ਇੰਜੀਨੀਅਰ ਸਤਨਾਮ ਸਿੰਘ ਤੁੜ ਬੀਟੈਕ ਪੜ੍ਹੇ ਲਿਖੇ 29 ਸਾਲ ਦੇ ਨੌਜਵਾਨ ਉਮੀਦਵਾਰ ਹਨ ਜੋਕਿ ਅੱਜ ਪੰਜਾਬ ਦੇ ਸਾਰੇ ਰਾਸ਼ਟਰੀ ਪਾਰਟੀਆਂ ਵੱਲੋਂ ਘੋਸ਼ਿਤ ਉਮੀਦਵਾਰਾਂ ਵਿਚੋਂ ਘੱਟ ਉਮਰ ਦੇ ਹਨ। ਇੰਜੀਨੀਅਰ ਸਤਨਾਮ ਸਿੰਘ ਤੁੜ ਪਿਛਲੇ ਅਢਾਈ ਸਾਲਾਂ ਤੋਂ ਤਰਨ ਤਾਰਨ ਵਿਧਾਨ ਸਭਾ ਦੇ ਹਲਕਾ ਪ੍ਰਧਾਨ ਦੀ ਜਿੰਮੇਵਾਰੀ ਵੀ ਨਿਭਾ ਰਹੇ ਹਨ।

ਇਸੇ ਤਰ੍ਹਾਂ ਸ਼੍ਰੀ ਅੰਮ੍ਰਿਤਸਰ ਲੋਕ ਸਭਾ ਤੋਂ ਸ੍ਰੀ ਵਿਸ਼ਾਲ ਸਿੱਧੂ ਜਿਨਾਂ ਨੇ 2020 ਵਿੱਚ ਬਸਪਾ ਪਾਰਟੀ ਨੂੰ ਜੁਆਇਨ ਕੀਤਾ ਸੀ ਅਤੇ ਜਿਲ੍ਹਾਂ ਅਹੁਦੇਦਾਰ ਦੇ ਤੌਰ ਤੇ ਵਿਧਾਨ ਸਭਾ ਜੰਡਿਆਲਾ ਤੇ ਵਿਧਾਨ ਸਭਾ ਅਟਾਰੀ ਦੇ ਸੰਗਠਨ ਦੀ ਦੇਖਰੇਖ ਕਰ ਰਹੇ ਸਨ। ਇਸ ਤੋਂ ਪਹਿਲਾਂ ਵਿਸ਼ਾਲ ਸਿੱਧੂ ਭਾਰਤ ਸੰਵਿਧਾਨ ਮਿਸ਼ਨ ਨਾਮ ਤੇ ਗੈਰ ਸਰਕਾਰੀ ਸੰਗਠਨ ਚਲਾ ਰਹੇ ਸਨ ਜਿਸ ਤਹਿਤ ਉਹ ਗਰੀਬ ਵਿਦਿਆਰਥੀਆਂ ਨੂੰ ਕਿਤਾਬਾਂ ਕਾਪੀਆਂ ਪੈਨਸਲਾਂ ਵਰਦੀਆਂ ਬੂਟ ਆਦਿ ਸਮਾਜ ਦੇ ਕਰਮਚਾਰੀਆਂ ਤੇ ਦਾਨੀਆਂ ਦੇ ਸਹਿਯੋਗ ਨਾਲ ਸੈਂਕੜੇ ਸਕੂਲਾਂ ਵਿੱਚ ਜਾ ਕੇ ਮੁਫਤ ਵੰਡਦੇ ਰਹੇ ਹਨ।

ਸਰਦਾਰ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਐਲਾਨ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ 12 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ 10 ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਅਤੇ ਲੁਧਿਆਣਾ ਤੋਂ ਸ੍ਰੀ ਦਵਿੰਦਰ ਸਿੰਘ ਪਨੇਸਰ ਰਾਮਗੜੀਆ ਪ੍ਰਮੁੱਖ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਡਾ. ਰਤਨ ਸਿੰਘ ਜੱਗੀ ਵੱਲੋਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ

ਡਾ. ਰਤਨ ਸਿੰਘ ਜੱਗੀ ਵੱਲੋਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ

ਡੀਬੀਯੂ ਦੇ ਐਗਰਿਮ ਕਲੱਬ ਵੱਲੋਂ ਕਰਵਾਈ ਗਈ ਸਫਲ ਪਲੇਸਮੈਂਟ ਡਰਾਈਵ

ਡੀਬੀਯੂ ਦੇ ਐਗਰਿਮ ਕਲੱਬ ਵੱਲੋਂ ਕਰਵਾਈ ਗਈ ਸਫਲ ਪਲੇਸਮੈਂਟ ਡਰਾਈਵ

ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ, ਟਵੀਟ ਕਰ ਆਖੀ ਇਹ ਗੱਲ

ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ, ਟਵੀਟ ਕਰ ਆਖੀ ਇਹ ਗੱਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਸਟਰ ਪਰਸ਼ੋਤਮ ਬਿਲਗਾ ਦਾ ਨਾਮਜ਼ਦਗੀ ਕਾਗ਼ਜ਼ ਪੜਤਾਲ ਮੀਟਿੰਗ ਦੌਰਾਨ ਪ੍ਰਵਾਨ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਸਟਰ ਪਰਸ਼ੋਤਮ ਬਿਲਗਾ ਦਾ ਨਾਮਜ਼ਦਗੀ ਕਾਗ਼ਜ਼ ਪੜਤਾਲ ਮੀਟਿੰਗ ਦੌਰਾਨ ਪ੍ਰਵਾਨ

ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ

ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ

ਭਾਜਪਾ ਆਗੂ ਸੁਨੀਲ ਜਾਖੜ ਨੂੰ ਕਿਸਾਨਾਂ ਬਾਰੇ ਗੱਲ ਕਰਨ ਦਾ ਵੀ ਕੋਈ ਹੱਕ ਨਹੀਂ, ਪੰਜਾਬ ਵਿੱਚ ਭਾਜਪਾ ਦੀ ਮਾੜੀ ਹਾਲਤ ਭਾਜਪਾ ਦੇ ਮਾੜੇ ਕਰਮਾਂ ਦਾ ਫਲ ਹੈ: ਆਪ

ਭਾਜਪਾ ਆਗੂ ਸੁਨੀਲ ਜਾਖੜ ਨੂੰ ਕਿਸਾਨਾਂ ਬਾਰੇ ਗੱਲ ਕਰਨ ਦਾ ਵੀ ਕੋਈ ਹੱਕ ਨਹੀਂ, ਪੰਜਾਬ ਵਿੱਚ ਭਾਜਪਾ ਦੀ ਮਾੜੀ ਹਾਲਤ ਭਾਜਪਾ ਦੇ ਮਾੜੇ ਕਰਮਾਂ ਦਾ ਫਲ ਹੈ: ਆਪ

16 ਮਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਰਨਗੇ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ

16 ਮਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਰਨਗੇ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ

ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ

ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ