ਸ੍ਰੀ ਚਮਕੌਰ ਸਾਹਿਬ, 4 ਮਈ (ਲੱਖਾ ਚੌਧਰੀ) : ਭਾਰਤੀ ਮਾਨਕ ਬਿਊਰੋ ਪਰਵਾਣੂ ਜ਼ੋਨ ਦੇ ਡਾਇਰੈਕਟਰ ਅਤੇ ਸਟੈਂਡਰਡ ਪ੍ਰੋਮੋਸਨ ਅਫਸਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਬੀ ਆਈ ਐਸ ਵੱਲੋ ਸਟੈਂਡਰਡ ਕਲੱਬ ਸਥਾਪਿਤ ਕਰਨ ਤੋਂ ਬਾਦ ਕਲੱਬ ਵੱਲੋਂ ਪਿ੍ਰੰਸੀਪਲ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਲੇਖ ਲਿਖਣ ਦੇ ਮੁਕਾਬਲੇ ਅਤੇ ਵਿਦਿਆਰਥੀਆਂ ਦੀ ?ਰੀਐਨਟੇਸ਼ਨ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਪਿ੍ਰੰਸੀਪਲ ਨੇ ਬੀ ਆਈ ਐਸ ਵੱਲੋ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਵਿਲੱਖਣ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ ਗਈ ।ਕਲੱਬ ਮੈਂਟਰ ਲੈਕਚਰਾਰ ਵਰਿੰਦਰ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਸਟੈਂਡਰਡ ਕਲੱਬ ਬਣਾਉਣ ਦੇ ਉਦੇਸ਼ਾਂ ਸੰਬੰਧੀ ਜਾਣਕਾਰੀ ਦਿੱਤੀ ਗਈ । ਇਸ ਉਪਰੰਤ ਲੇਖ ਮੁਕਾਬਲੇ ਕਰਵਾਏ ਗਏ । ਇਸ ਮੌਕੇ ਬੀ ਆਈ ਐਸ ਵੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਰਿਸੋਰਸ ਪਰਸਨ ਫ਼ੌਰਨ ਚੰਦ ਵੱਲੋਂ ਵਿਦਿਆਰਥੀਆਂ ਨੂੰ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਮਾਨਕਾ ਦੀ ਰੋਜ਼ਾਨਾ ਜੀਵਨ ਵਿਚ ਮਹੱਤਤਾ ਅਤੇ ਬੀ ਆਈ ਐਸ ਕੇਅਰ ਐਪ, ਆਈ ਐਸ ਆਈ ਮਾਰਕ , ਆਰ ਮਾਰਕ , ਆਰ ਨੰਬਰ , ਹਾਲਮਾਰਕ ਅਤੇ ਬਿਊਰੋ ਆਫ ਇੰਡੀਅਨ ਸਟੈਂਡਰਡ ਸੰਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ । ਇਸ ਮੌਕੇ ਆਯੋਜਿਤ ਕੀਤੇ ਸਟੈਂਡਰਡ ਰਾਈਟਿੰਗ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਪਿ੍ਰੰਸੀਪਲ ਵੱਲੋਂ 25 ਸੋ ਰੁਪਏ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪਰਿਵੰਦਰ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਨਰਿੰਦਰ ਬੰਗਾ,ਜਗਦੀਪ ਸਿੰਘ ਆਦਿ ਹਾਜ਼ਰ ਸਨ ।