Tuesday, May 21, 2024  

ਖੇਤਰੀ

ਮਹਾਂਰਾਣੀ ਪ੍ਰਨੀਤ ਕੌਰ ਵੱਲੋਂ ਗਊ ਕਥਾ ਵਿੱਚ ਲਗਵਾਈ ਗਈ ਹਾਜ਼ਰੀ

May 06, 2024

ਸਮਾਣਾ, 6 ਮਈ (ਸੁਭਾਸ਼ ਪਾਠਕ) :  ਗਊ ਸੇਵਾ ਸਮਿਤੀ ਸਮਾਣਾ ਵੱਲੋਂ ਅਗਰਵਾਲ ਧਰਮਸ਼ਾਲਾ ਸਮਾਣਾ ਵਿਖੇ ਬ੍ਰਹਮਲੀਨ ਸੰਤ ਬਾਬਾ ਮੋਨੀ ਜੀ ਮਹਾਰਾਜ ਦੇ ਚਰਨ ਸੇਵਕ ਬਾਬਾ ਨਰਾਇਣ ਪੁਰੀ ਜੀ ਮਹਾਰਾਜ ਦੇ ਅਸ਼ੀਰਵਾਦ ਸਦਕਾ ਦੋ ਦਿਨਾਂ ਗਊ ਕਥਾ ਦਾ ਆਯੋਜਨ ਕੀਤਾ ਗਿਆ। ਇਸ ਗਊ ਕਥਾ ਦਾ ਮਨੋਰਥ ਅਵਾਰਾ ਗਊ ਧਨ ਅਤੇ ਗਊਸ਼ਾਲਾਵਾਂ ਦੀ ਸਹਾਇਤਾ ਕਰਨਾ ਹੈ। ਇਸ ਮੌਕੇ ਕਥਾਵਾਚਕ ਸ੍ਰੀ ਚੰਦਰਕਾਂਤ ਜੀ ਨੇ ਆਪਣੇ ਮੁਖਾਰ ਬਿੰਦ ਤੋਂ ਗਊਆਂ ਦੀ ਮਹੱਤਤਾ ਦਾ ਵਰਣਨ ਕੀਤਾ। ਉਨਾਂ ਨੇ ਸੰਗਤਾਂ ਨੂੰ ਗਊ ਮਾਤਾ ਦੀ ਸੇਵਾ ਲਈ ਸਦਾ ਤਤਪਰ ਰਹਿਣ ਦਾ ਸੰਦੇਸ਼ ਦਿੱਤਾ। ਅੱਜ ਦੇ ਇਸ ਮੌਕੇ ਸੰਤ ਬਾਬਾ ਨਰਾਇਣਪੁਰੀ ਜੀ ਨੇ ਆਈ ਸੰਗਤ ਨੂੰ ਆਪਣਾ ਅਸ਼ੀਰਵਾਦ ਪ੍ਰਦਾਨ ਕੀਤਾ। ਇਸ ਮੌਕੇ ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ, ਜ਼ਿਲ੍ਹਾ ਪ੍ਰਧਾਨ ਦੱਖਣੀ ਪਟਿਆਲਾ ਹਰਮੇਸ਼ ਗੋਇਲ ਡਕਾਲਾ ਅਤੇ ਭਾਜਪਾ ਹਲਕਾ ਇੰਚਾਰਜ ਸੁਰਿੰਦਰ ਸਿੰਘ ਖੇੜਕੀ ਵੱਲੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਗਈ। ਇਸ ਮੌਕੇ ਬੋਲਦਿਆਂ ਮਹਾਰਾਣੀ ਪ੍ਰਨੀਤ ਕੌਰ ਕਿਹਾ ਕਿ ਗਊ ਸੇਵਾ ਉੱਤਮ ਸੇਵਾ ਹੈ, ਗਊਆਂ ਦੀ ਸੇਵਾ ਨਾਲ ਜਨਮ ਜਨਮਾਂਤਰਾਂ ਦੇ ਪਾਪਾਂ ਤੋਂ ਮੁਕਤੀ ਮਿਲਦੀ ਹੈ ਇਸ ਲਈ ਵੱਧ ਵੱਧ ਲੋਕ ਗਊ ਸੇਵਾ ਵਿੱਚ ਹਿੱਸਾ ਪਾਉਣ। ਇਸ ਮੌਕੇ ਵਿਨੋਦ ਸਿੰਗਲਾ, ਜਤਿੰਦਰ ਸ਼ਰਮਾ, ਵਿਕਾਸ ਸ਼ਰਮਾ, ਅਗਰਵਾਲ ਧਰਮਸ਼ਾਲਾ ਦੇ ਸਾਬਕਾ ਪ੍ਰਧਾਨ ਜੀਵਨ ਗਰਗ,ਯੂਵਾ ਮੋਰਚਾ ਸਮਾਣਾ ਦੇ ਪ੍ਰਧਾਨ ਪ੍ਰੀਕਸ਼ਤ ਪਾਠਕ, ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ, ਬਿੱਟੂ ਧੀਮਾਨ, ਲੱਡੂ ਭੱਲਾ, ਦਮਨ ਭੱਲਾ, ਬੱਬੀ ਵੀ ਹਾਜ਼ਰ ਸਨ। ਇਸ ਮੌਕੇ ਆਈ ਸੰਗਤ ਲਈ ਅਤੁੱਟ ਭੰਡਾਰਾ ਵੀ ਚਲਾਇਆ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

छत्तीसगढ़ में पिकअप ट्रक के गहरी खाई में गिरने से 15 लोगों की मौत

छत्तीसगढ़ में पिकअप ट्रक के गहरी खाई में गिरने से 15 लोगों की मौत

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ