Tuesday, May 21, 2024  

ਖੇਤਰੀ

ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਥਾਣਾ ਘੇਰਨ ਦਾ ਐਲਾਨ

May 06, 2024

ਰਮਨ ਜੋਸ਼ੀ
ਪਾਤੜਾਂ / 6 ਮਈ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਹੋਈ ਜਿਸ ਵਿੱਚ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੁਸ਼ਕਿਲਾਂ ਤੇ ਮੌਜੂਦਾ ਸਮੇਂ ਦੌਰਾਨ ਕੀਤੇ ਜਾਣ ਵਾਲੇ ਵੱਖ-ਵੱਖ ਕੰਮਾਂ ਉੱਤੇ ਵਿਚਾਰ ਵਟਾਂਦਰਾ ਕਰਦਿਆਂ ਅਜੋਕੇ ਹਾਲਾਤ ਦਾ ਜਾਇਜ਼ਾ ਲਿਆ ਗਿਆ।  ਮੀਟਿੰਗ ਵਿੱਚ ਕੀਤੇ ਗਏ ਫੈਸਲੇ ਅਨੁਸਾਰ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਨੀਤ ਕੌਰ ਨੂੰ ਕਿਸੇ ਵੀ ਪਿੰਡ ਵਿੱਚ ਆਉਣ ਉਤੇ ਸਵਾਲ ਜਵਾਬ ਕੀਤੇ ਜਾਣ ਅਤੇ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਦੁਗਾਲ ਦੀ ਕੋਆਪਰੇਟਿਵ ਸੁਸਾਇਟੀ ਵਿਚ ਕਰੋੜਾਂ ਰੁਪਏ ਦੇ ਘਪਲੇ ਕਰਨ ਵਾਲੇ ਸੈਕਟਰੀ ਖਿਲਾਫ ਪੁਲਿਸ ਕਾਰਵਾਈ ਨਾ ਕੀਤੀ ਜਾਣ ਦੇ ਰੋਸ ਵਜੋਂ 15 ਮਈ ਤੱਕ ਪੁਲਿਸ ਕੇਸ ਦਰਜ ਨਾ ਕੀਤੇ ਜਾਣ ਦੀ ਸੂਰਤ ਵਿੱਚ 16 ਮਈ ਨੂੰ ਥਾਣਾ ਪਾਤੜਾਂ ਦੇ ਬਾਹਰ ਵਿਸ਼ਾਲ ਰੋਹ ਭਰਪੂਰ ਮੁਜ਼ਾਰਾ ਕਰਨ ਦਾ ਐਲਾਨ ਕੀਤਾ ਗਿਆ।
ਮੀਟਿੰਗ ਵਿੱਚ ਅਵਤਾਰ ਸਿੰਘ ਬੂਰੜ ਬਲਾਕ ਸਕੱਤਰ, ਗੁਰਮੁੱਖ ਸਿੰਘ ਕਲਵਾਨੂੰ, ਤੇਜਪਾਲ ਸਿੰਘ ਭੂਤਗੜ, ਬੱਲਮ ਸਿੰਘ ਨਿਆਲ, ਹਰਮਿੰਦਰ ਸਿੰਘ ਦੁਗਾਲ, ਅਤੇ ਲਾਭ ਸਿੰਘ ਬਰਾਸ ਤੋਂ ਬਲਾਕ ਆਗੂਆ ਤੋਂ ਇਲਾਵਾ ਇਕਾਈ ਪ੍ਰਧਾਨ ਬਲਕਾਰ ਸਿੰਘ ਕਲਵਾਨੂੰ, ਜਸਵਿੰਦਰ ਸਿੰਘ ਬੂਟਾ ਸਿੰਘ ਵਾਲਾ, ਗੁਰਜੰਟ ਸਿੰਘ ਨਨਹੇੜਾ, ਚਰਨਜੀਤ ਸਿੰਘ ਖੇੜੀ, ਦਰਸ਼ਨ ਸਿੰਘ ਦਫਤਰੀ ਵਾਲਾ, ਭਗਵਾਨ ਸਿੰਘ ਬੂਰੜ, ਨਛੱਤਰ ਸਿੰਘ ਹਾਮਝੇੜੀ, ਕਰਨੈਲ ਸਿੰਘ ਦੁਗਾਲ, ਮਾਘ ਸਿੰਘ ਬਣਵਾਲਾ, ਭੂਪਿੰਦਰ ਸਿੰਘ ਹਰਿਆਉ ਖੁਰਦ, ਨਿੱਕਾ ਸਿੰਘ ਹਰਿਆਉ ਕਲਾਂ, ਸੱਤਪਾਲ ਸਿੰਘ ਭੂਤਗੜ, ਸੋਨੀ ਸਿੰਘ ਭੈਣੀ ਤੋਂ ਇਲਾਵਾ ਵਰਿੰਦਰ ਸਿੰਘ ਜੈਖਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

छत्तीसगढ़ में पिकअप ट्रक के गहरी खाई में गिरने से 15 लोगों की मौत

छत्तीसगढ़ में पिकअप ट्रक के गहरी खाई में गिरने से 15 लोगों की मौत

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ