Tuesday, May 21, 2024  

ਖੇਤਰੀ

ਪਿੰਡ ਘੁੰਗਰਾਲੀ ਰਾਜਪੂਤਾਂ ਦੇ ਨਜ਼ਦੀਕ ਬੀਜਾ ਰੋਡ ਤੇ ਬਣੀ ਬਾਇਓ ਗੈਸ ਫੈਕਟਰੀ ਖਿਲਾਫ ਇਲਾਕੇ ਦੇ ਲੋਕਾਂ ਵੱਲੋਂ ਪੱਕਾ ਧਰਨਾ

May 06, 2024

ਸੁਖਵਿੰਦਰ ਸਿੰਘ ਭਾਦਲਾ ਪਰਮਿੰਦਰ ਸਿੰਘ ਮੋਨੂੰ
ਪਾਇਲ, 6 ਮਈ : ਪਿੰਡ ਘੁੰਗਰਾਲੀ ਰਾਜਪੂਤਾਂ ਦੇ ਨਜ਼ਦੀਕ ਬੀਜਾ ਰੋਡ ਤੇ ਬਣੀ ਬਾਇਓ ਗੈਸ ਫੈਕਟਰੀ ਤੋਂ ਲਗਾਤਾਰ ਬਹੁਤ ਹੀ ਗੰਦੀ ਬਦਬੂ ਉੱਠਦੀ ਹੈ । ਜਿਸ ਕਾਰਨ ਇਲਾਕੇ ਦੇ 10 12 ਪਿੰਡਾਂ ਨੂੰ ਸਾਹ ਲੈਣਾ ਔਖਾ ਹੋਇਆ ਪਿਆ ਹੈ । ਗੈਸ ਫੈਕਟਰੀ ਫੈਕਟਰੀ ਖਿਲਾਫ ਬੀਤੀ ਰਾਤ ਤੋਂ ਇਲਾਕੇ ਦੇ 10 ਤੋਂ 12 ਪਿੰਡਾਂ ਦੇ ਵਸਨੀਕ ਜਿਸ ਵਿੱਚ ਔਰਤਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ । ਇਹ ਔਰਤਾਂ ਕਿਸਾਨ ਮਜ਼ਦੂਰ ਪੱਕੇ ਤੌਰ ਤੇ ਟੈਂਟ ਲਗਾ ਕੇ ਪਾਣੀ ਦਾ ਪ੍ਰਬੰਧ ਕਰਕੇ ਕੂਲਰ ਪੱਖਿਆਂ ਦਾ ਪ੍ਰਬੰਧ ਕਰਕੇ ਬੈਠੇ ਹੋਏ ਹਨ। ਇਹ ਧਰਨਾਕਾਰੀਆਂ ਦਾ ਕਹਿਣਾ ਹੈ ਕਿ ਬਾਇਓ ਗੈਸ ਫੈਕਟਰੀ ਦੇ ਕਾਰਨ ਆਲੇ ਦੁਆਲੇ ਦੇ ਪਿੰਡਾਂ ਦੇ ਵਿੱਚ ਖਤਰਨਾਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਨਜ਼ਰ ਆ ਰਿਹਾ ।ਬਾਇਓ ਗੈਸ ਫੈਕਟਰੀ ਦਾ ਵਿਰੋਧ ਕਰ ਰਹੀ ਸੰਘਰਸ਼ ਕਮੇਟੀ ਨੂੰ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਕਿਸਾਨੀ ਸੰਘਰਸ਼ ਵਿੱਚ ਉਭਰ ਕੇ ਨਜ਼ਰ ਆਇਆ ਯੂਥ ਕਿਸਾਨ ਮੋਰਚੇ ਵੱਲੋਂ ਬਾਇਓ ਗੈਸ ਫੈਕਟਰੀ ਦੇ ਮੇਨ ਗੇਟ ਦੇ ਸਾਹਮਣੇ ਪੱਕਾ ਮੋਰਚਾ ਲਾਇਆ ਹੋਇਆ ਹੈ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਫੈਕਟਰੀ ਨੂੰ ਜਿੰਦਾ ਲੱਗਣ ਤਕ ਇਹ ਪੱਕਾ ਮੋਰਚਾ ਜਾਰੀ ਰਹੇਗਾ। ਜਿਹੜਾ ਕਿ ਮੋਰਚਾ ਅੱਜ ਦੂਜੇ ਦਿਨ ਵਿੱਚ ਦਾਖਲ ਹੋਇਆ ਹੈ। ਮੋਰਚੇ ਵਿੱਚ ਇਲਾਕੇ ਦੀਆਂ ਬੀਬੀਆਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਿਤ ਗੈਸ ਫੈਕਟਰੀ ਭੂੰਦੜੀ ਨੂੰ ਵੀ ਜਿੰਨ੍ਹਾਂ ਚਿਰ ਪੱਕਾ ਜਿੰਦਾ ਨਹੀਂ ਲਗਦਾ ਉਹਨਾਂ ਚਿਰ ਉੱਥੇ ਵੀ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਦੌਰਾਨ ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਅਤੇ ਫੈਕਟਰੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪਿਛਲੇ ਦਿਨੀ ਕਣਕ ਦੀ ਵਾਢੀ ਦੇ ਬਾਵਜੂਦ ਫੈਕਟਰੀ ਬੰਦ ਕਰਵਾਉਣ ਲਈ ਇਲਾਕੇ ਦੇ ਲੋਕਾਂ ਪੂਰਾ ਸਹਿਯੋਗ ਮਿਲਿਆਂ। ਸਿਵਲ ਪ੍ਰਸ਼ਾਸਨ ਅਤੇ ਫੈਕਟਰੀ ਦੇ ਮੁਲਾਜ਼ਮਾਂ ਇਲਾਕੇ ਦੇ ਲੋਕਾਂ ਨੂੰ ਝੂਠੀਆਂ ਤਸੱਲੀਆਂ ਦੇ ਰਹੇ ਹਨ। ਇਲਾਕੇ ਦੇ ਲੋਕ ਆਪਣੀਆਂ ਡਿਊਟੀਆਂ ਮੁਤਾਬਕ ਦਿਨ ਰਾਤ ਪਹਿਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੌਕਾਪ੍ਰਸਤ ਆਗੂ ਲੋਕਾਂ ਦਾ ਕੀ ਭਲਾ ਕਰਨਗੇ ਜਿਹੜੇ ਆਪ ਚੜ੍ਹਦੀ ਸਵੇਰ ਰੰਗ ਬਦਲਦੇ ਹਨ। ਇਹਨਾਂ ਕਿਹਾ ਕਿ ਇਲਾਕੇ ਦੇ ਲੋਕ ਅਸਮਾਨ ਤੋਂ ਵਰਦੀ ਅੱਗ ਦੀ ਗਰਮੀ ਵਿੱਚ ਆਪਣੇ ਬੱਚਿਆਂ ਸਮੇਤ ਚੱਲ ਰਹੇ ਧਰਨੇ ਵਿੱਚ ਸ਼ਾਮਿਲ ਹੋ ਰਹੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

छत्तीसगढ़ में पिकअप ट्रक के गहरी खाई में गिरने से 15 लोगों की मौत

छत्तीसगढ़ में पिकअप ट्रक के गहरी खाई में गिरने से 15 लोगों की मौत

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ